ਨਗਰ ਕੀਰਤਨ ਅੱਜ
ਪੱਤਰ ਪ੍ਰੇਰਕ ਪੰਚਕੂਲਾ, 6 ਅਪਰੈਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਮਗੜ੍ਹ ਵੱਲੋਂ ਖਾਲਸਾ ਸਾਜਨਾ ਦਿਵਸ ਸਬੰਧੀ ਮਹਾਨ ਨਗਰ ਕੀਰਤਨ ਭਲਕੇ ਐਤਵਾਰ ਨੂੰ ਗੁਰਦੁਆਰਾ ਸਾਹਿਬ ਰਾਮਗੜ੍ਹ ਤੋਂ ਆਰੰਭ ਹੋ ਕੇ ਜੈ ਸਿੰਘ ਪੁਰਾ, ਦਫਰਪੁਰ, ਗੁਰੂ ਨਾਨਕ ਕਾਲੋਨੀ ਤੋਂ ਹੁੰਦਾ ਹੋਇਆ ਗੁਰਦੁਆਰਾ...
Advertisement
ਪੱਤਰ ਪ੍ਰੇਰਕ
ਪੰਚਕੂਲਾ, 6 ਅਪਰੈਲAdvertisement
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਮਗੜ੍ਹ ਵੱਲੋਂ ਖਾਲਸਾ ਸਾਜਨਾ ਦਿਵਸ ਸਬੰਧੀ ਮਹਾਨ ਨਗਰ ਕੀਰਤਨ ਭਲਕੇ ਐਤਵਾਰ ਨੂੰ ਗੁਰਦੁਆਰਾ ਸਾਹਿਬ ਰਾਮਗੜ੍ਹ ਤੋਂ ਆਰੰਭ ਹੋ ਕੇ ਜੈ ਸਿੰਘ ਪੁਰਾ, ਦਫਰਪੁਰ, ਗੁਰੂ ਨਾਨਕ ਕਾਲੋਨੀ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਰਾਮਗੜ੍ਹ ਵਿਖੇ ਸਮਾਪਤ ਹੋਵੇਗਾ। ਨਗਰ ਕੀਰਤਨ ਵਿੱਚ ਫੌਜੀ ਬੈਂਡ, ਗੱਤਕਾ ਪਾਰਟੀਆਂ ਤੇ ਵੱਖ ਵੱਖ ਸੁਖਮਨੀ ਸਾਹਿਬ ਸੁਸਾਇਟੀਆਂ ਭਾਗ ਲੈਣਗੀਆਂ। ਵਿਸ਼ੇਸ਼ ਤੌਰ ’ਤੇ ਗੁਰਦੁਆਰਾ ਮਾਤਾ ਰਾਜ ਸਾਹਿਬ ਤੋਂ ਪਾਲਕੀ ਸਾਹਿਬ ਪੰਜ ਪਿਆਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਨਾਲ ਇਹ ਨਗਰ ਕੀਰਤਨ ਸਜਾਇਆ ਜਾਵੇਗਾ। ਇਹ ਨਗਰ ਕੀਰਤਨ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਤੇ ਜਥੇਦਾਰ ਸਵਰਨ ਸਿੰਘ ਬੁੰਗਾ ਵੱਲੋਂ ਆਰੰਭ ਕੀਤਾ ਗਿਆ।
Advertisement
Advertisement
×

