ਫ਼ਤਹਿਗੜ੍ਹ ਸਾਹਿਬ: ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਪੰਡਰਾਲੀ ਵਿੱਚ 155 ਲੋੜਵੰਦਾਂ ਨੂੰ 2-2 ਮਰਲੇ ਦੇ ਪਲਾਟ ਵੰਡੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕਰਵਾਏ ਜਾਣ। ਇਸ ਮੌਕੇ ਪਿੰਡ ਦੇ ਲੋਕਾਂ ਨੇ ਆਪਣੀਆਂ ਮੁਸ਼ਕਲਾਂ ਸ੍ਰੀ ਨਾਗਰਾ ਦੇ ਧਿਆਨ ਵਿੱਚ ਲਿਆਂਦੀਆਂ, ਜਿਨ੍ਹਾਂ ਦੇ ਫੌਰੀ ਹੱਲ ਲਈ ਉਨ੍ਹਾਂ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਕਈ ਮੁਸ਼ਕਲਾਂ ਮੌਕੇ ’ਤੇ ਹੀ ਦੂਰ ਕਰਵਾਈਆਂ। ਇਸ ਮੌਕੇ ਮਾਰਕਿਟ ਕਮੇਟੀ ਚਨਾਰਥਲ ਦੇ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ, ਚੇਅਰਮੈਨ ਭੁਪਿੰਦਰ ਸਿੰਘ ਬਧੌਛੀ, ਬਲਾਕ ਪ੍ਰਧਾਨ ਤੇ ਪਿੰਡ ਦੇ ਸਰਪੰਚ ਗੁਰਮੁੱਖ ਸਿੰਘ ਪੰਡਰਾਲੀ, ਦਵਿੰਦਰ ਸਿੰਘ ਸਰਪੰਚ ਜੱਲ੍ਹਾ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ