ਬਨੂੜ: ਜ਼ਿਲ੍ਹਾ ਪਟਿਆਲਾ ਐਸਐਸਪੀ ਦੀਪਕ ਪਾਰਿਕ ਅਤੇ ਡੀਐੱਸਪੀ ਟ੍ਰੈਫਿਕ ਕਰਮਜੀਤ ਸਿੰਘ ਦੀਆਂ ਹਦਾਇਤਾਂ ਉੱਤੇ ਬਨੂੜ ਟਰੈਫ਼ਿਕ ਪੁਲੀਸ ਵੱਲੋਂ ਇੰਚਾਰਜ ਏਐੱਸਆਈ ਰਣਧੀਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਥਾਵਾਂ ਉੱਤੇ ਨਾਕੇ ਲਗਾ ਕੇ ਤਲਾਸ਼ੀ ਮੁਹਿੰਮ ਆਰੰਭੀ ਗਈ ਹੈ। ਟਰੈਫਿਕ ਇੰਚਾਰਜ ਨੇ ਦੱਸਿਆ ਕਿ ਦੀਵਾਲੀ ਅਤੇ ਹੋਰ ਤਿਉਹਾਰਾਂ ਦੇ ਮੱਦੇਨਜ਼ਰ ਸਾਵਧਾਨੀ ਵਜੋਂ ਇਹ ਮੁਹਿੰਮ ਵਿੱਢੀ ਗਈ ਹੈ। ਇਸ ਮੌਕੇ ਆਵਾਜਾਈ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਾਲਾਨ ਵੀ ਕੱਟੇ। ਇਸ ਮੌਕੇ ਏਐਸਆਈ ਮਲੂਕ ਸਿੰਘ, ਸਤੀਸ਼ ਕੁਮਾਰ, ਰਾਜਿੰਦਰ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ