DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕ੍ਰਿਕਟ ਮੁਕਾਬਲੇ ਵਿੱਚ ਨੰਗਲ ਜ਼ੋਨ ਜੇਤੂ ਤੇ ਨੂਰਪੁਰ ਬੇਦੀ ਉੱਪ ਜੇਤੂ

ਜੇਤੂ ਟੀਮਾਂ ਦਾ ਸਨਮਾਨ ਕੀਤਾ
  • fb
  • twitter
  • whatsapp
  • whatsapp
featured-img featured-img
ਕ੍ਰਿਕਟ ਦੀਆਂ ਜੇਤੂ ਟੀਮਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। 
Advertisement

ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਕ੍ਰਿਕਟ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ ਦੇ ਖੇਡ ਮੈਦਾਨ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ ਦੀ ਰਹਿਨੁਮਾਈ, ਪ੍ਰਿੰਸੀਪਲ ਇੰਦਰਜੀਤ ਕੌਰ ਦੀ ਅਗਵਾਈ ਅਤੇ ਸ਼ਰਨਜੀਤ ਕੌਰ ਸਪੋਰਟਸ ਕੋਆਰਡੀਨੇਟਰ ਅਤੇ ਕਨਵੀਨਰ ਹਰਮਨਦੀਪ ਸਿੰਘ ਸੰਧੂ ਦੀ ਦੇਖਰੇਖ ਹੇਠ ਜਾਰੀ ਹਨ। ਸਕੂਲ ਦੇ ਮੀਡੀਆ ਇੰਚਾਰਜ ਧਰਮਿੰਦਰ ਸਿੰਘ ਭੰਗੂ ਅਤੇ ਜ਼ੋਨਲ ਸਕੱਤਰ ਸੁਰਮੁੱਖ ਸਿੰਘ ਨੇ ਦੱਸਿਆ ਕ੍ਰਿਕਟ ਮੁਕਾਬਲਿਆਂ ਦੇ ਪਹਿਲੇ ਦਿਨ ਅੱਜ ਉਮਰ ਵਰਗ 14 ਸਾਲ ਦੇ ਮੁਕਾਬਲੇ ਕਰਵਾਏ ਗਏ। ਅੱਜ ਹੋਏ ਫਾਈਨਲ ਮੁਕਾਬਲੇ ਵਿੱਚ ਨੰਗਲ ਜ਼ੋਨ ਨੇ ਨੂਰਪੁਰ ਬੇਦੀ ਨੂੰ 9 ਵਿਕਟਾਂ ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਤੀਜੇ ਸਥਾਨ ਦੇ ਮੁਕਾਬਲੇ ਵਿੱਚ ਰੂਪਨਗਰ ਜੋਨ ਨੇ ਤਖਤਗੜ੍ਹ ਨੂੰ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ। ਕ੍ਰਿਕਟ ਮੁਕਾਬਲੇ ਦੌਰਾਨ ਸਿੰਘ ਰਵਿੰਦਰ ਸਿੰਘ , ਰਾਜਵੀਰ ਸਿੰਘ, ਰਵਿੰਦਰ ਸਿੰਘ ਰਵੀ ਅਤੇ ਗੁਰਮਿੰਦਰ ਸਿੰਘ ਹੁੰਦਲ ਨੇ ਨਿਰਪੱਖ ਅੰਪਾਇਰਿੰਗ ਦੀ ਉਦਾਹਰਣ ਪੇਸ਼ ਕੀਤੀ। ਇਸ ਮੌਕੇ ਸਰਬਜੀਤ ਕੌਰ , ਗੁਰਿੰਦਰ ਸਿੰਘ, ਰਾਜਵੀਰ ਸਿੰਘ, ਗੁਰਵਿੰਦਰ ਸਿੰਘ,ਅਮਨਦੀਪ ਸਿੰਘ , ਭਵਨਦੀਪ ਸਿੰਘ ਅਤੇ ਅਸੀਸ ਕੁਮਾਰ ਆਦਿ ਹਾਜ਼ਰ ਸਨ।

Advertisement
Advertisement
×