ਨਰਾਤਿਆਂ ਦਾ ਮੇਲਾ: ਮਨਸਾ ਦੇਵੀ ਮੰਦਰ ’ਚ ਲੰਬੀਆਂ ਕਤਾਰਾਂ : The Tribune India

ਨਰਾਤਿਆਂ ਦਾ ਮੇਲਾ: ਮਨਸਾ ਦੇਵੀ ਮੰਦਰ ’ਚ ਲੰਬੀਆਂ ਕਤਾਰਾਂ

ਨਰਾਤਿਆਂ ਦਾ ਮੇਲਾ: ਮਨਸਾ ਦੇਵੀ ਮੰਦਰ ’ਚ ਲੰਬੀਆਂ ਕਤਾਰਾਂ

ਪੰਚਕੂਲਾ ਦੇ ਮਾਤਾ ਮਨਸਾ ਦੇਵੀ ਮੰਦਰ ਵਿੱਚ ਐਤਵਾਰ ਨੂੰ ਕਤਾਰਾਂ ਵਿੱਚ ਖੜ੍ਹੇ ਸ਼ਰਧਾਲੂ। -ਫੋਟੋ: ਰਵੀ ਕੁਮਾਰ

ਪੀ.ਪੀ. ਵਰਮਾ

ਪੰਚਕੂਲਾ, 2 ਅਕਤੂਬਰ

ਪੰਚਕੂਲਾ ਸਥਿਤ ਮਾਤਾ ਮਨਸਾ ਦੇਵੀ ਮੰਦਰ ਵਿੱਚ ਚੱਲ ਰਹੇ ਨਰਾਤਿਆਂ ਦੇ ਮੇਲੇ ਦੌਰਾਨ ਅੱਜ ਛੁੱਟੀ ਵਾਲਾ ਦਿਨ ਹੋਣ ਕਰ ਕੇ ਮੱਥਾ ਟੇਕਣ ਲਈ ਸ਼ਰਧਾਲੂਆਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਰਹੀਆਂ। ਇਸ ਦੌਰਾਨ ਹਰਿਆਣਾ ਦੇ ਕਈ ਮੰਤਰੀਆਂ ਤੇ ਸੀਨੀਅਰ ਅਧਿਕਾਰੀਆਂ ਨੇ ਵੀ ਮੰਦਰ ਵਿੱਚ ਮੱਥਾ ਟੇਕਿਆ। ਮੰਦਰ ਵਿੱਚ ਨਤਮਸਤਕ ਹੋਣ ਪਹੁੰਚੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੇ ਨਾਲ ਜਨਨਾਇਕ ਜਨਤਾ ਪਾਰਟੀ ਦੇ ਸ਼ਹਿਰੀ ਪ੍ਰਧਾਨ ਓ.ਪੀ. ਸਿਹਾਗ ਵੀ ਸਨ। ਉਪ ਮੁੱਖ ਮੰਤਰੀ ਨੇ ਇਸ ਮੌਕੇ ਮਾਤਾ ਮਨਸਾ ਦੇਵੀ ਮੰਦਰ ਤੋਂ ਇਲਾਵਾ ਕਾਲਕਾ ਦੇ ਕਾਲੀ ਮਾਤਾ ਮੰਦਰ ਵਿੱਚ ਵੀ ਮੱਥਾ ਟੇਕਿਆ। ਉਨ੍ਹਾਂ ਇਸ ਮੌਕੇ ਪਾਰਟੀ ਦੇ ਆਗੂ ਭਾਗ ਸਿੰਘ ਦਮਦਮਾ ਦੇ ਨਾਲ ਮਾਤਾ ਮਨਸਾ ਦੇਵੀ ਮੰਦਰ ਦੇ ਇਤਿਹਾਸ ਬਾਰੇ ਗੱਲਬਾਤ ਕੀਤੀ। ਇਸ ਦੌਰਾਨ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਵੀ ਮਾਤਾ ਮਨਸਾ ਦੇਵੀ ਮੰਦਰ ਵਿੱਚ ਮੱਥਾ ਟੇਕਿਆ ਅਤੇ ਲੋਕ ਸੇਵਾ ਲਈ ਦੋ ਵੈਨਾਂ ਨੂੰ ਹਰੀ ਝੰਡੀ ਦਿਖਾਈ।

ਉਕਤ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਜਨਰਲ ਅਮਿਤ ਅਗਰਵਾਲ ਨੇ ਵੀ ਮਾਤਾ ਮਨਸਾ ਦੇਵੀ ਮੰਦਰ ਵਿੱਚ ਅੱਜ ਮੱਥਾ ਟੇਕਿਆ। ਇਸ ਮੌਕੇ ਡਿਪਟੀ ਕਮਿਸ਼ਨਰ ਮਹਾਵੀਰ ਕੌਸ਼ਿਕ ਨੇ ਸ੍ਰੀ ਅਗਰਵਾਲ ਨੂੰ ਸਨਮਾਨ ਵਜੋਂ ਮਾਤਾ ਮਨਸਾ ਦੇਵੀ ਦੀ ਤਸਵੀਰ ਭੇਟ ਕੀਤੀ। ਇਸ ਦੌਰਾਨ ਹਰਿਆਣਾ ਦੇ ਕਈ ਵਿਧਾਇਕਾਂ ਨੇ ਵੀ ਮੰਦਰ ਵਿੱਚ ਮੱਥਾ ਟੇਕਿਆ। ਨਰਾਤਿਆਂ ਦੇ ਸੱਤਵੇਂ ਦਿਨ ਅੱਜ ਮੇਲੇ ਵਿੱਚ ਸ਼ਰਧਾਲੂਆਂ ਦੀ ਕਾਫੀ ਭੀੜ ਰਹੀ।

ਹਰਿਆਣਾ ਦੇ ਰਾਜਪਾਲ ਵੀ ਹੋਏ ਨਤਮਸਤਕ

ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਵੀ ਅੱਜ ਮਾਤਾ ਮਨਸਾ ਦੇਵੀ ਮੰਦਰ ਵਿੱਚ ਮੱਥਾ ਟੇਕਿਆ। ਉਨ੍ਹਾਂ ਮੰਦਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਰਾਜਪਾਲ ਨੇ ਕਿਹਾ ਕਿ ਏਕਤਾ ਅਤੇ ਭਾਈਚਾਰੇ ਨਾਲ ਹੀ ਦੇਸ ਸ਼ਕਤੀਸ਼ਾਲੀ ਬਣਦਾ ਹੈ। ਉਨ੍ਹਾਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੇ ਜਨਮ ਦਿਨ ਦੀ ਵੀ ਦੇਸ ਵਾਸੀਆਂ ਨੂੰ ਵਧਾਈ ਦਿੱਤੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਕੈਂਸਰ ਬਾਰੇ ਚੇਤਨਾ ਲਈ ਹੰਭਲੇ

ਕੈਂਸਰ ਬਾਰੇ ਚੇਤਨਾ ਲਈ ਹੰਭਲੇ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਸ਼ਹਿਰ

View All