DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Nasha Mukt Punjab Yatra Mohali: ਭਾਜਪਾ ਦੀ ਨਸ਼ਾਮੁਕਤ ਪੰਜਾਬ ਯਾਤਰਾ ਮੁਹਾਲੀ ਪੁੱਜੀ

ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਦੋ ਥਾਵਾਂ ’ਤੇ ਵੱਡੀਆਂ ਰੈਲੀਆਂ ਕਰ ਕੇ ਸ਼ਕਤੀ ਪ੍ਰਦਰਸ਼ਨ ਕੀਤਾ

  • fb
  • twitter
  • whatsapp
  • whatsapp
featured-img featured-img
ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਮੌਕੇ ਕੇਵਲ ਸਿੰਘ ਢਿੱਲੋਂ ਅਤੇ ਹੋਰ ਆਗੂ।
Advertisement
ਭਾਜਪਾ ਵੱਲੋਂ ਆਰੰਭੀ ‘ਨਸ਼ਾਮੁਕਤ ਪੰਜਾਬ ਯਾਤਰਾ’ ਅੱਜ ਮੁਹਾਲੀ ਪਹੁੰਚੀ। ਜ਼ਿਲ੍ਹਾ ਭਾਜਪਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਫੇਜ਼ ‌11 ਅਤੇ ਫੇਜ਼ 1 ਵਿੱਚ ਹੋਏ ਭਰਵੇਂ ਇਕੱਠਾਂ ਵਿੱਚ ਮੁਹਾਲੀ ਹਲਕੇ ਤੋਂ ਵੱਡੀ ਗ‌ਿਣਤੀ ’ਚ ਵਸਨੀਕਾਂ ਨੇ ਸ਼ਮੂਲੀਅਤ ਕੀਤੀ।

ਦੋਵੇਂ ਥਾਵਾਂ ’ਤੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਦਿੱਲੀ ਸਰਕਾਰ ਦੇ ਮੰਤਰੀ ਆਸ਼ੀਸ਼ ਸੂਦ ਨੇ ਪੰਜਾਬ ਸਰਕਾਰ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਤਿੱਖੇ ਨਿਸ਼ਾਨੇ ਸੇਧੇ। ਉਨ੍ਹਾਂ ਕਿਹਾ ਕਿ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਵਿੱਚ ਨਸ਼ਿਆਂ ਦਾ ਵਹਿੰਦਾ ਦਰਿਆ ਬੇਹੱਦ ਚਿੰਤਾਜਨਕ ਹੈ। ਪੰਜਾਬ ਸਰਕਾਰ ਨੇ ਨਸ਼ੇ ਖ਼ਤਮ ਕਰਨ ਦੀ ਗਾਰੰਟੀ ਦਿੱਤੀ ਸੀ ਪਰ ਅੱਜ ਨਸ਼ੇ ਹੋਰ ਜ਼ਿਆਦਾ ਵਧ ਗਏ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਲੋਕ ਨਕਾਰ ਚੁੱਕੇ ਹਨ, ਉਸ ਨੂੰ ਪੰਜਾਬ ਨਾਲ ਕੋਈ ਪਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹ ਤੋਂ ਉਖਾੜਨ ਲਈ ਪੰਜਾਬੀਆਂ ਨੂੰ ਪਾਰਟੀ ਪੱਧਰ ਤੋਂ ਉੱਪਰ ਉੱਠਣਾ ਪਵੇਗਾ।

Advertisement

ਸ੍ਰੀ ਸੂਦ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹੋਰ ਸਾਰੀਆਂ ਪਾਰਟੀਆਂ ਦੇਖ ਲਈਆਂ ਹਨ ਅਤੇ ਇੱਕ ਮੌਕਾ ਭਾਜਪਾ ਨੂੰ ਦੇਣਾ ਚਾਹੀਦਾ ਹੈ ਤਾਂ ਕਿ ਯੂ ਪੀ ਵਾਂਗ ਪੰਜਾਬ ਵਿੱਚ ਵੀ ਹਰ ਕਿਸਮ ਦੇ ਮਾਫ਼ੀਆ ਨੂੰ ਖ਼ਤਮ ਜਾ ਸਕੇ।

Advertisement

ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਯੁੱਧ ਨਸ਼ਿਆਂ ਵਿਰੁੱਧ ਸਿਰਫ਼ ਇਸ਼ਤਿਹਾਰਬਾਜ਼ੀ ਤੋਂ ਬਿਨਾਂ ਹੋਰ ਕੁੱਝ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਮੁੱਚੇ ਵਰਗਾਂ ਵੱਲੋਂ ਭਾਜਪਾ ਨੂੰ ਦਿੱਤਾ ਜਾ ਰਿਹਾ ਸਮਰਥਨ ਇਸ ਗੱਲ ਦਾ ਪ੍ਰਤੀਕ ਹੈ ਕਿ ਪੰਜਾਬ ਦੇ ਲੋਕ 2027 ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੀ ਸਰਕਾਰ ਬਣਨ ਮਗਰੋਂ ਨਸ਼ੇ ਦਾ ਮੁਕੰਮਲ ਸਫ਼ਾਇਆ ਕੀਤਾ ਜਾਵੇਗਾ।

ਇਕੱਠਾਂ ਨੂੰ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਕੈਸ਼ੀਅਰ ਸੁਖਵਿੰਦਰ ਸਿੰਘ ਗੋਲਡੀ, ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਤੇ ਸਤਵਿੰਦਰ ਕੌਰ ਸੱਤੀ ਨੇ ਵੀ ਸੰਬੋਧਨ ਕੀਤਾ। ਉਨਾਂ ਮੁਹਾਲੀ ਹਲਕੇ ਦੇ ਵਸਨੀਕਾਂ ਦਾ ਵੱਡੀ ਗਿਣਤੀ ਵਿੱਚ ਇਕੱਠਾਂ ’ਚ ਸ਼ਾਮਲ ਹੋਣ ਲਈ ਧੰਨਵਾਦ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਪ੍ਰਸ਼ੰਸਾ ਕੀਤੀ।

ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਸਾਰਿਆਂ ਦਾ ਸਨਮਾਨ ਕੀਤਾ। ਉਨ੍ਹਾਂ ਹਲਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੋਕਾਂ ਦੀ ਇਹ ਭਾਗੀਦਾਰੀ ਅੱਗੇ ਚੱਲ ਕੇ ਵੱਡੇ ਅੰਦੋਲਨ ਦਾ ਰੂਪ ਧਾਰਨ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਭਾਜਪਾ ਦੀ ਸਰਕਾਰ ਜ਼ਰੂਰੀ ਹੈ।

Advertisement
×