ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨੈਸ਼ਨਲ ਫੈਡਰੇਸ਼ਨ ਆਫ਼ ਇੰਡੀਅਨ ਵੋਮਨ ਦੀ ਪ੍ਰਧਾਨ ’ਤੇ ਹਮਲੇ ਦੀ ਨਿਖੇਧੀ

ਪੰਜਾਬ ਇਸਤਰੀ ਸਭਾ ਦੀ ਸੂਬਾ ਜਨਰਲ ਸਕੱਤਰ ਨਰਿੰਦਰ ਸੋਹਲ, ਪ੍ਰਧਾਨ ਰਜਿੰਦਰ ਪਾਲ ਕੌਰ, ਸੂਬਾ ਸਰਪਰਸਤ ਨਰਿੰਦਰ ਪਾਲ ਅਤੇ ਚੇਅਰਪਰਸਨ ਕੁਸ਼ਲ ਭੌਰਾ ਨੇ ਨੈਸ਼ਨਲ ਫੈਡਰੇਸ਼ਨ ਆਫ ਇੰਡੀਅਨ ਵੋਮਨ ਦੀ ਪ੍ਰਧਾਨ ਡਾ. ਸਾਈਦਾ ਹਮੀਦ ’ਤੇ ਹਮਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ...
Advertisement
ਪੰਜਾਬ ਇਸਤਰੀ ਸਭਾ ਦੀ ਸੂਬਾ ਜਨਰਲ ਸਕੱਤਰ ਨਰਿੰਦਰ ਸੋਹਲ, ਪ੍ਰਧਾਨ ਰਜਿੰਦਰ ਪਾਲ ਕੌਰ, ਸੂਬਾ ਸਰਪਰਸਤ ਨਰਿੰਦਰ ਪਾਲ ਅਤੇ ਚੇਅਰਪਰਸਨ ਕੁਸ਼ਲ ਭੌਰਾ ਨੇ ਨੈਸ਼ਨਲ ਫੈਡਰੇਸ਼ਨ ਆਫ ਇੰਡੀਅਨ ਵੋਮਨ ਦੀ ਪ੍ਰਧਾਨ ਡਾ. ਸਾਈਦਾ ਹਮੀਦ ’ਤੇ ਹਮਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਈਦਾ ਹਮੀਦ ਬਹੁਤ ਉੱਚੀ ਸ਼ਖਸੀਅਤ ਹੈ, ਜੋ ਕਿ ਹਮੇਸ਼ਾ ਪੀੜਤ ਲੋਕਾਂ ਦੀ ਆਵਾਜ਼ ਬਣਦੀ ਹੈ। ਪੰਜਾਬ ਇਸਤਰੀ ਸਭਾ ਨੈਸ਼ਨਲ ਫੈਡਰੇਸ਼ਨ ਆਫ ਇੰਡੀਅਨ ਵੋਮਨ ਨਾਲ ਇਕਜੁੱਟਤਾ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸਾਈਦਾ ਹਮੀਦ ਅਤੇ ਬੁੱਧੀਜੀਵੀਆਂ ’ਤੇ ਹੋਏ ਹਮਲੇ ਦਾ ਵਿਰੋਧ ’ਚ ਸੰਘਰਸ਼ ਵਿੱਢਿਆ ਜਾਵੇਗਾ।

 

Advertisement

Advertisement
Show comments