National Herald case ਚੰਡੀਗੜ੍ਹ ਕਾਂਗਰਸ ਵੱਲੋਂ ਸੋਨੀਆ ਤੇ ਰਾਹੁਲ ਖਿਲਾਫ਼ ਚਾਰਜਸ਼ੀਟ ਦਾਇਰ ਕਰਨ ਵਿਰੁੱਧ ਰੋਸ ਪ੍ਰਦਰਸ਼ਨ
ਕਾਂਗਰਸੀਆਂ ਨੇ ਕੇਂਦਰ ਸਰਕਾਰ ਉੱਤੇ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਦੇ ਦੋਸ਼ ਲਾਏ
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ.ਲੱਕੀ ਤੇ ਹੋਰ ਆਗੂ ਤੇ ਪਾਰਟੀ ਵਰਕਰ ਰੋਸ ਮਾਰਚ ਵਿਚ ਸ਼ਾਮਲ ਹੁੰਦੇ ਹੋਏ। ਫੋਟੋ: ਪੰਜਾਬੀ ਟ੍ਰਿਬਿਊਨ
Advertisement
ਆਤਿਸ਼ ਗੁਪਤਾ
ਚੰਡੀਗੜ੍ਹ, 16 ਅਪਰੈਲ
Advertisement
ਨੈਸ਼ਨਲ ਹੈਰਾਲਡ ਕੇਸ ਵਿੱਚ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਖਿਲਾਫ ਈਡੀ ਵੱਲੋਂ ਚਾਰਜਸ਼ੀਟ ਦਾਇਰ ਕਰਨ ਵਿਰੁੱਧ ਚੰਡੀਗੜ੍ਹ ਕਾਂਗਰਸ ਵੱਲੋਂ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ।
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਾਂਗਰਸੀਆਂ ਨੇ ਸੈਕਟਰ 35 ਸਥਿਤ ਕਾਂਗਰਸ ਭਵਨ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ।
ਇਸ ਦੌਰਾਨ ਕਾਂਗਰਸੀਆਂ ਵੱਲੋਂ ਚੰਡੀਗੜ੍ਹ ਵਿੱਚ ਈਡੀ ਦਫਤਰ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ।
ਲੱਕੀ ਨੇ ਕੇਂਦਰ ਸਰਕਾਰ ਉੱਤੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਗਾਏ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਣਬੁਝ ਕੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਚੰਡੀਗੜ੍ਹ ਕਾਂਗਰਸ ਭਾਜਪਾ ਦੀ ਧੱਕੇਸ਼ਾਹੀ ਵਿਰੁੱਧ ਆਵਾਜ਼ ਬੁਲੰਦ ਕਰਦੀ ਰਹੇਗੀ।
Advertisement