ਕੌਮੀ ਮਾਰਗ ਪ੍ਰਾਜੈਕਟ: ਕਿਸਾਨਾਂ ਨੇ ਘੇਰਿਆ ਮੁਹਾਲੀ ਦੇ ਡੀਸੀ ਦਾ ਦਫ਼ਤਰ

ਜ਼ਮੀਨਾਂ ਦਾ ਮੌਜੂਦਾ ਮਾਰਕੀਟ ਰੇਟ ਮੁਤਾਬਕ ਉਚਿਤ ਭਾਅ ਨਾ ਮਿਲਣ ਖ਼ਿਲਾਫ਼ ਰੋਸ ਪ੍ਰਗਟਾਇਆ

ਕੌਮੀ ਮਾਰਗ ਪ੍ਰਾਜੈਕਟ: ਕਿਸਾਨਾਂ ਨੇ ਘੇਰਿਆ ਮੁਹਾਲੀ ਦੇ ਡੀਸੀ ਦਾ ਦਫ਼ਤਰ

ਡੀਸੀ ਦਫ਼ਤਰ ਦੇ ਬਾਹਰ ਧਰਨੇ ਨੂੰ ਸੰਬੋਧਨ ਕਰ ਰਿਹਾ ਇੱਕ ਕਿਸਾਨ ਆਗੂ।

ਦਰਸ਼ਨ ਸਿੰਘ ਸੋਢੀ

ਐਸ.ਏ.ਐਸ. ਨਗਰ (ਮੁਹਾਲੀ), 18 ਮਈ

ਭਾਰਤਮਾਲਾ ਪ੍ਰਾਜੈਕਟ ਮੁਹਾਲੀ ਦੀ ਆਈਟੀ ਸਿਟੀ ਤੋਂ ਕੁਰਾਲੀ ਤੱਕ ਬਣਾਏ ਜਾਣ ਵਾਲੇ ਨੈਸ਼ਨਲ ਹਾਈਵੇਅ ਲਈ ਐਕੁਆਇਰ ਕੀਤੀ ਜਾ ਰਹੀ ਜ਼ਮੀਨਾਂ ਦਾ ਮੌਜੂਦਾ ਮਾਰਕੀਟ ਰੇਟ ਮੁਤਾਬਕ ਉਚਿਤ ਭਾਅ ਨਾ ਦੇਣ ਵਿਰੁੱਧ ਮੁਹਾਲੀ ਦੇ ਨੇੜਲੇ ਪਿੰਡਾਂ ਦੇ ਕਿਸਾਨਾਂ ਵੱਲੋਂ ਬਣਾਈ ਗਈ ਰੋਡ ਸੰਯੁਕਤ ਕਿਸਾਨ ਕਮੇਟੀ ਨੇ ਡੀਸੀ ਦਫ਼ਤਰ ਦਾ ਘਿਰਾਓ ਕੀਤਾ। ਕਿਸਾਨਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਸੜਕ ’ਤੇ ਟਰੈਕਟਰ ਟਰਾਲੀਆਂ ਖੜ੍ਹੀਆਂ ਕਰ ਕੇ ਆਵਾਜਾਈ ਰੋਕ ਕੇ ਪੱਕਾ ਮੋਰਚਾ ਲਾ ਦਿੱਤਾ ਹੈ। ਇਸ ਦੌਰਾਨ ਕਿਸਾਨਾਂ ਨੇ ਟੈਂਟ ਲਾ ਕੇ ਪੱਕਾ ਧਰਨਾ ਲਗਾ ਦਿੱਤਾ। ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਅਤੇ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਗਿਆ।

ਧਰਨੇ ਦੀ ਸ਼ੁਰੂਆਤ ਮੌਕੇ ਇੱਕ ਵਾਰ ਤਾਂ ਪ੍ਰਸ਼ਾਸਨ ਨੇ ਪੁਲੀਸ ਦੀ ਮਦਦ ਨਾਲ ਕਿਸਾਨਾਂ ਵੱਲੋਂ ਲਗਾਏ ਟੈਂਟ ਪੁੱਟ ਦਿੱਤੇ ਗਏ ਅਤੇ ਉਨ੍ਹਾਂ ਨੂੰ ਧਰਨਾ ਛੱਡ ਕੇ ਜਾਣ ਲਈ ਕਿਹਾ ਗਿਆ।

ਇਸ ਦੌਰਾਨ ਕਿਸਾਨਾਂ ਦੀ ਥੋੜ੍ਹੀ ਖਿੱਚ ਧੂਹ ਵੀ ਹੋਈ ਪ੍ਰੰਤੂ ਜਾਣਕਾਰੀ ਮਿਲਣ ’ਤੇ ਵੱਡੀ ਗਿਣਤੀ ਵਿੱਚ ਹੋਰ ਕਿਸਾਨ ਆਪਣੇ ਟਰੈਕਟਰ ਟਰਾਲੀਆਂ ਲੈ ਕੇ ਮੌਕੇ ’ਤੇ ਪਹੁੰਚ ਗਏ। ਇਸ ਮਗਰੋਂ ਕਿਸਾਨਾਂ ਨੇ ਸੜਕ ’ਤੇ ਟਰੈਕਟਰ ਖੜ੍ਹੇ ਕਰ ਕੇ ਆਵਾਜਾਈ ਬੰਦ ਕਰ ਦਿੱਤੀ ਗਈ ਅਤੇ ਟੈਂਟ ਲਗਾ ਕੇ ਪੱਕਾ ਧਰਨਾ ਸ਼ੁਰੂ ਦਿੱਤਾ ਗਿਆ। ਇਸ ਮੌਕੇ ਕਿਸਾਨ ਆਗੂ ਜਸਪਾਲ ਸਿੰਘ ਨਿਆਮੀਆਂ, ਲਖਵਿੰਦਰ ਸਿੰਘ ਕਰਾਲਾ, ਰਣਬੀਰ ਸਿੰਘ ਗਰੇਵਾਲ, ਜਗਜੀਤ ਸਿੰਘ, ਸਤਨਾਮ ਸਿੰਘ ਖਲੌਰ, ਗੁਰਜੀਤ ਕੌਰ, ਅੰਗਰੇਜ਼ ਸਿੰਘ, ਬਲਜਿੰਦਰ ਸਿੰਘ ਸੇਖੋਪੁਰਾ, ਹਰਵਿੰਦਰ ਸਿੰਘ, ਦੀਦਾਰ ਸਿੰਘ, ਸ਼ੁਭਮ ਸਿੰਘ ਚੋਲਟਾ, ਕਰਮਜੀਤ ਸਿੰਘ, ਜਸਵੀਰ ਸਿੰਘ ਗਰੇਵਾਲ ਅਤੇ ਹੋਰਨਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਐਕੁਆਇਰ ਕੀਤੀ ਜਾ ਰਹੀ ਉਪਜਾਊ ਜ਼ਮੀਨ ਬਦਲੇ ਮਾਰਕੀਟ ਕੀਮਤ ਤੋਂ ਬਹੁਤ ਘੱਟ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਜਿਸਦਾ ਕਿਸਾਨ ਕਾਫ਼ੀ ਸਮੇਂ ਤੋਂ ਵਿਰੋਧ ਕਰਦੇ ਆ ਰਹੇ ਹਨ।

ਉਨ੍ਹਾਂ ਦੋਸ਼ ਲਾਇਆ ਕਿ ਜ਼ਿਲ੍ਹਾ ਰੈਵੇਨਿਊ ਅਫ਼ਸਰ ਵੱਲੋਂ ਕਿਸਾਨਾਂ ਨੂੰ ਕਿਹਾ ਜਾਂਦਾ ਹੈ ਕਿ ਉਨ੍ਹਾਂ ਨੂੰ ਆਪਣੀ ਜ਼ਮੀਨ ਦੇਣੀ ਹੀ ਪਵੇਗੀ ਤੇ ਅਜਿਹਾ ਨਾ ਹੋਣ ’ਤੇ ਧੱਕੇ ਨਾਲ ਜ਼ਮੀਨਾਂ ਐਕੁਆਇਰ ਕਰ ਲਈਆਂ ਜਾਣਗੀਆਂ ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਨੂੰ ਜ਼ਮੀਨ ਦਾ ਸਹੀ ਮੁੱਲ ਨਹੀਂ ਮਿਲ ਜਾਂਦਾ, ਉਹ ਕਿਸੇ ਵੀ ਕੀਮਤ ’ਤੇ ਆਪਣੀ ਜ਼ਮੀਨ ਦਾ ਇੱਕ ਟੁਕੜਾ ਤੱਕ ਨਹੀਂ ਦੇਣਗੇ। ਉਨ੍ਹਾਂ ਮੰਗ ਕੀਤੀ ਕਿ ਜ਼ਿਲ੍ਹਾ ਰੈਵੀਨਿਊ ਅਫ਼ਸਰ ਦੀ ਤੁਰੰਤ ਬਦਲੀ ਕੀਤੀ ਜਾਵੇਗੀ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਡੇਰਾਬੱਸੀ ਖੇਤਰ ਵਿੱਚ ਬਣਾਈ ਜਾ ਰਹੀ ਸੜਕ ਦੇ ਐਵਾਰਡ ਦਾ ਮਾਮਲਾ ਵੀ ਅਦਾਲਤ ਵਿੱਚ ਪਹੁੰਚ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਜ਼ਮੀਨ ਦਾ ਐਵਾਰਡ ਦੇਣ ਲਈ ਕਿਸਾਨਾਂ ਅਤੇ ਅਧਿਕਾਰੀਆਂ ਦੀ ਸਾਂਝੀ ਕਮੇਟੀ ਬਣਾ ਕੇ ਨਵੇਂ ਸਿਰਿਓਂ ਐਵਾਰਡ ਸੁਣਾਏ ਜਾਣ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All