ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੌਮੀ ਸੈਮੀਨਾਰ
ਮੁਹਾਲੀ ਦੇ ਫੇਜ਼ ਛੇ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਦੇ ਪੋਸਟ ਗ੍ਰੈਜੁਏਟ ਪੰਜਾਬੀ ਵਿਭਾਗ ਨੇ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ‘ਧਰਮ ਅਤੇ ਸ਼ਹਾਦਤ ਦਾ ਗੌਰਵ; ਸ੍ਰੀ ਗੁਰੂ ਤੇਗ ਬਹਾਦਰ ਜੀ’ ਵਿਸ਼ੇ ’ਤੇ ਕੌਮੀ ਸੈਮੀਨਾਰ ਕਰਵਾਇਆ। ਉਦਘਾਟਨੀ ਭਾਸ਼ਣ ਸੈਂਟਰਲ ਯੂਨੀਵਰਸਿਟੀ ਆਫ਼ ਹਿਮਾਚਲ ਪ੍ਰਦੇਸ਼ ਦੇ ਚਾਂਸਲਰ ਪਦਮ ਸ੍ਰੀ ਹਰਮੋਹਿੰਦਰ ਸਿੰਘ ਬੇਦੀ, ਕੁੰਜੀਵਤ ਭਾਸ਼ਣ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਡਾ. ਸਰਬਜੀਤ ਸਿੰਘ ਰੇਣੂਕਾ ਅਤੇ ਪ੍ਰਧਾਨਗੀ ਭਾਸ਼ਨ ਪ੍ਰੋਫੈਸਰ ਆਫ ਇਮੈਰੀਟਸ ਡਾ. ਸਤੀਸ਼ ਵਰਮਾ ਨੇ ਦਿੱਤਾ। ਡਾ. ਅਸ਼ਵਨੀ ਕੁਮਾਰ ਸੈਂਟਰਲ ਯੂਨੀਵਰਸਿਟੀ ਆਫ ਪੰਜਾਬ, ਬਠਿੰਡਾ ਨੇ ਇਤਿਹਾਸਕ ਸਰੋਤਾਂ ਦੇ ਹਵਾਲੇ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਕੁਲਦੀਪ ਸਿੰਘ, ਚੇਅਰਮੈਨ ਪੰਜਾਬੀ ਵਿਭਾਗ ਕੁਰੂਕਸ਼ੇਤਰ ਯੂਨੀਵਰਸਿਟੀ ਅਤੇ ਸੈਮੀਨਾਰ ਦੇ ਕਨਵੀਨਰ ਅਤੇ ਪੰਜਾਬੀ ਵਿਭਾਗ ਦੀ ਮੁਖੀ ਡਾ. ਅਮਨਦੀਪ ਕੌਰ ਨੇ ਸੰਬੋਧਨ ਕੀਤਾ। ਪ੍ਰੋ. ਨਵਦੀਪ ਸਿੰਘ ਨੇ ਧੰਨਵਾਦ ਕੀਤਾ। ਇਸ ਮੌਕੇ, ਪ੍ਰੋ. ਘਣਸ਼ਾਮ ਸਿੰਘ, ਪ੍ਰੋ. ਜਸਪਾਲ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਏ, ਜਦਕਿ ਪ੍ਰੋ. ਸ਼ਰਨਜੀਤ ਸਿੰਘ, ਪ੍ਰੋ ਪ੍ਰਮਿੰਦਰਪਾਲ, ਡਾ. ਗੁਰਪ੍ਰੀਤ, ਪ੍ਰੋ. ਸਰਬਜੀਤ ਕੌਰ, ਡਾ. ਕੁਲਵਿੰਦਰ ਕੌਰ ਅਤੇ ਪ੍ਰੋ. ਪ੍ਰੇਮ ਲਤਾ ਹਾਜ਼ਰ ਸਨ।
