ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 24 ਮਈ
ਪੰਜਾਬ ਸਰਕਾਰ ਨੇ ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਡਾ. ਕਮਲ ਕੁਮਾਰ ਗਰਗ ਨੂੰ ਇੱਥੋਂ ਬਦਲ ਦਿੱਤਾ ਹੈ ਅਤੇ ਉਨ੍ਹਾਂ ਦੀ ਥਾਂ ’ਤੇ ਸੀਨੀਅਰ ਮਹਿਲਾ ਪੀਸੀਐੱਸ ਅਫ਼ਸਰ ਨਵਜੋਤ ਕੌਰ ਨੂੰ ਨਵਾਂ ਕਮਿਸ਼ਨਰ ਲਗਾਇਆ ਗਿਆ ਹੈ। ਅੱਜ ਨਵਜੋਤ ਕੌਰ ਨੇ ਮੁਹਾਲੀ ਨਿਗਮ ਦੇ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਉਹ 2006 ਬੈਚ ਦੇ ਪੀਸੀਐੱਸ ਅਧਿਕਾਰੀ ਹਨ। ਨਵਜੋਤ ਕੌਰ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸੁਵਿਧਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੋਵੇਗੀ।