DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Navjot Singh Sidhu ਹੁਣ ਕਿਸੇ ਵੀ ਸਿਆਸੀ ਪਾਰਟੀ ਦਾ ਹਿੱਸਾ ਨਹੀਂ: Dr. Navjot Kaur Sidhu

ਸੂਬੇ ਵਿੱਚ ਸਾਰੀਆਂ 117 ਸੀਟਾਂ ’ਤੇ ਆਪਣੀ Bharatiya Rashtrawadi Party ਦੇ ਉਮੀਦਵਾਰ ਉਤਾਰਨ ਦਾ ਐਲਾਨ

  • fb
  • twitter
  • whatsapp
  • whatsapp
Advertisement

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਵੱਲੋਂ ਭਾਰਤੀ ਰਾਸ਼ਟਰਵਾਦੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਐਲਾਨ ਕੀਤਾ ਕਿ ਨਵਜੋਤ ਸਿੰਘ ਸਿੱਧੂ ਦਾ ਇਸ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਡਾ. ਨਵਜੋਤ ਕੌਰ ਸਿੱਧੂ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਮੌਜੂਦਾ ਸਮੇਂ ਕਿਸੇ ਵੀ ਸਿਆਸੀ ਪਾਰਟੀ ਨਾਲ ਨਹੀਂ ਹਨ। ਉਹ ਰਾਜਨੀਤੀ ਤੋਂ ਦੂਰ ਰਹਿੰਦੇ ਹੋਏ ਆਪਣੇ ਸ਼ੋਅ ਵਿੱਚ ਰੁੱਝੇ ਹੋਏ ਹਨ।

Advertisement

ਉਨ੍ਹਾਂ ਕਿਹਾ ਕਿ ਸਾਲ 2022 ਤੋਂ ਕਿਸੇ ਵੀ ਕਾਂਗਰਸੀ ਆਗੂ ਨੇ ਸਿੱਧੂ ਨਾਲ ਸੰਪਰਕ ਨਹੀਂ ਕੀਤਾ ਹੈ ਅਤੇ ਨਾ ਹੀ ਉਨ੍ਹਾਂ ਨੇ ਕਿਸੇ ਨਾਲ ਸੰਪਰਕ ਕੀਤਾ। ਹਾਲਾਂਕਿ ਨਵਜੋਤ ਸਿੱਧੂ ਵੱਲੋਂ ਆਪਣੇ ਸਿਆਸੀ ਜ਼ਿੰਦਗੀ ਬਾਰੇ ਕੁਝ ਵੀ ਨਹੀਂ ਕਿਹਾ ਗਿਆ। ਉਨ੍ਹਾਂ ਦੇ ਐਕਸ ਖਾਤੇ ’ਤੇ ਹਾਲੇ ਵੀ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਦੀ ਤਸਵੀਰ ਲੱਗੀ ਹੋਈ ਹੈ। ਡਾ. ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਸਾਰੀਆਂ 117 ਸੀਟਾਂ ’ਤੇ ਆਪਣੀ ਭਾਰਤੀ ਰਾਸ਼ਟਰਵਾਦੀ ਪਾਰਟੀ ਦੇ ਉਮੀਦਵਾਰ ਉਤਾਰੇ ਜਾਣਗੇ।

Advertisement

ਉਨ੍ਹਾਂ ਕਿਹਾ ਕਿ ਸਾਲ 2027 ਵਿੱਚ ਸੱਤਾ ਵਿੱਚ ਆਉਣ ’ਤੇ ਲੋਕ ਹਿੱਤ ਵਿੱਚ ਕੰਮ ਕੀਤੇ ਜਾਣਗੇ। ਇਸ ਲਈ ਵੱਡੀ ਗਿਣਤੀ ਵਿੱਚ ਐੱਨ ਆਰ ਆਈਜ਼ ਵੱਲੋਂ ਸਹਿਯੋਗ ਕੀਤਾ ਜਾ ਰਿਹਾ ਹੈ। ਡਾ. ਸਿੱਧੂ ਨੇ ਪੰਜਾਬ ਵਿੱਚ ਅਫੀਮ ਦੀ ਖੇਤੀ ਦੀ ਵਕਾਲਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਅਫੀਮ ਦੀ ਖੇਤੀ ਕਰਨ ਦੀ ਪ੍ਰਵਾਨਗੀ ਦਿੱਤੀ ਜਾਣੀ ਚਾਹੀਦੀ ਹੈ। ਇਸ ਨਾਲ ਨੌਜਵਾਨਾਂ ਨੂੰ ਸਿੰਥੈਟਿਕ ਡਰੱਗਜ਼ ਵਿੱਚੋਂ ਬਾਹਰ ਕੱਢਿਆ ਜਾ ਸਕੇਗਾ ਅਤੇ ਅਫੀਮ ਦੀ ਵੱਡੇ ਪੱਧਰ ’ਤੇ ਦਵਾਈਆਂ ਵਿੱਚ ਵਰਤੋਂ ਹੋਣ ਕਰਕੇ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਯੂਰਵੇਦ ਨੂੰ ਪ੍ਰਫੁੱਲਤ ਕੀਤਾ ਜਾਵੇਗਾ। ਇਸ ਲਈ ਕਿਸਾਨਾਂ ਨੂੰ ਕਣਕ ਤੇ ਝੋਨੇ ਤੋਂ ਇਲਾਵਾ ਹਲਦੀ, ਨਿੰਮ, ਸ਼ਹਿਤੂਤ ਤੇ ਹੋਰ ਵਧੇਰੇ ਕਿਸਮ ਦੇ ਬੂਟੇ ਲਗਾਉਣ ਲਈ ਉਤਸ਼ਾਹਿਤ ਕੀਤਾ ਜਾਵੇਗਾ। ਇਨ੍ਹਾਂ ਬੂਟਿਆਂ ਦੀ ਖਰੀਦ ਸੂਬਾ ਸਰਕਾਰ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੀ ਜਾਣਕਾਰੀ ਦੇਣ ਵਾਲੇ ਨੌਜਵਾਨਾਂ ਨੂੰ ਇਨਾਮ ਦਿੱਤੇ ਜਾਣਗੇ। ਇਸ ਨਾਲ ਲੋਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰ ਸਕਣਗੇ।

ਡਾ. ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਭਾਰਤੀ ਰਾਸ਼ਟਰਵਾਦੀ ਪਾਰਟੀ ਵੱਲੋਂ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚੋਂ ਚੰਗੇ ਵਿਅਕਤੀਆਂ ਦੀ ਪਛਾਣ ਕੀਤੀ ਜਾਵੇਗੀ ਅਤੇ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ 37 ਭ੍ਰਿਸ਼ਟ ਤੇ ਦਾਗੀ ਸਿਆਸਤਦਾਨਾਂ ਦੀਆਂ ਫਾਈਲਾਂ ਤਿਆਰ ਕਰ ਲਈਆਂ ਹਨ, ਜਿਸ ਦਾ ਜਲਦ ਪਰਦਾਫਾਸ਼ ਕੀਤਾ ਜਾਵੇਗਾ। ਇਸ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ 17 ਹੋਰਨਾਂ ਕਾਂਗਰਸੀਆਂ ਦੇ ਨਾਮ ਸ਼ਾਮਲ ਹਨ।

ਡਾ. ਨਵਜੋਤ ਕੌਰ ਸਿੱਧੂ ਨੇ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਦੀ ਤਾਰੀਫ ਕਰਦਿਆਂ ਕਿਹਾ ਕਿ ਪ੍ਰਿਯੰਕਾ ਗਾਂਧੀ ਉਸ ਦੀ ਭੈਣਾਂ ਵਾਂਗ ਹੈ ਪਰ ਉਨ੍ਹਾਂ ਵੱਲੋਂ ਕਦੇ ਪੰਜਾਬ ਦੇ ਆਗੂਆਂ ਦੇ ਮਾੜੇ ਕੰਮਾਂ ਬਾਰੇ ਨਹੀਂ ਸੁਣਿਆ ਹੈ। ਉਨ੍ਹਾਂ ਕਿਹਾ ਕਿ ਉਸ ਨੇ ਕਈ ਵਾਰ ਰਾਹੁਲ ਗਾਂਧੀ ਤੋਂ ਸਮਾਂ ਮੰਗਿਆ ਪਰ ਉਨ੍ਹਾਂ ਨੂੰ ਸਮਾਂ ਨਹੀਂ ਦਿੱਤਾ ਗਿਆ। ਡਾ. ਸਿੱਧੂ ਨੇ ਰਾਘਵ ਚੱਢਾ ਬਾਰੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਉਹ ਇਕ ਚੰਗਾ ਵਿਅਕਤੀ ਹੈ, ਜਿਸ ਨੇ ਕਈ ਮਹੱਤਵਪੂਰਨ ਮੁੱਦੇ ਚੁੱਕੇ ਹਨ।

Advertisement
×