DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਵਨੀਤ ਚਤੁਰਵੇਦੀ ਨੂੰ ਸੱਤ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ

ਵਕੀਲਾਂ ਦੀ ਹੜਤਾਲ ਕਾਰਨ ਚਤੁਰਵੇਦੀ ਨੇ ਅਦਾਲਤ ਅੱਗੇ ਆਪਣਾ ਪੱਖ ਖ਼ੁਦ ਰੱਖਿਆ

  • fb
  • twitter
  • whatsapp
  • whatsapp
featured-img featured-img
ਨਵਨੀਤ ਚਤੁਰਵੇਦੀ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਲਿਜਾਂਦੀ ਹੋਈ ਰੂਪਨਗਰ ਪੁਲੀਸ।
Advertisement
ਥਾਣਾ ਸਿਟੀ ਰੂਪਨਗਰ ਪੁਲੀਸ ਵੱਲੋਂ ਰਾਜ ਸਭਾ ਦੀ ਨਾਮਜ਼ਦਗੀ ਮੌਕੇ ਵਿਧਾਇਕ ਦਿਨੇਸ਼ ਚੱਢਾ ਸਣੇ ਹੋਰ ਵਿਧਾਇਕਾਂ ਦੇ ਫਰਜ਼ੀ ਦਸਤਖਤ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਨਵਨੀਤ ਚਤੁਰਵੇਦੀ ਨੂੰ ਅੱਜ ਰੂਪਨਗਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਰੂਪਨਗਰ ਅਦਾਲਤ ਦੇ ਵਕੀਲਾਂ ਦੀ ਹੜਤਾਲ ਹੋਣ ਕਾਰਨ ਚਤੁਰਵੇਦੀ ਨੇ ਰੂਪਨਗਰ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸੁਖਵਿੰਦਰ ਸਿੰਘ ਦੀ ਅਦਾਲਤ ਵਿੱਚ ਆਪਣਾ ਪੱਖ ਖੁਦ ਪੇਸ਼ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਨਾਮਜ਼ਦਗੀ ਦੀ ਪ੍ਰਕਿਰਿਆ ਚੰਡੀਗੜ੍ਹ ਵਿੱਚ ਹੋਈ ਸੀ, ਜਿਸ ਕਰਕੇ ਉਸ ਖ਼ਿਲਾਫ਼ ਕਾਰਵਾਈ ਚੰਡੀਗੜ੍ਹ ਵਿੱਚ ਹੀ ਹੋਣੀ ਚਾਹੀਦੀ ਹੈ।

ਰੂਪਨਗਰ ਪੁਲੀਸ ਨੇ ਰਾਜ ਸਭਾ ਨਾਮਜ਼ਦਗੀ ਵਿੱਚ ਬੇਨਿਯਮੀਆਂ ਅਤੇ ਹੋਰ ਖੁਲਾਸਿਆਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਅਦਾਲਤ ਤੋਂ ਦਸ ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ। ਅਦਾਲਤ ਨੇ ਸੱਤ ਦਿਨਾਂ ਦਾ ਪੁਲੀਸ ਰਿਮਾਂਡ ਦੇ ਦਿੱਤਾ। ਸੀਜੇਐੱਮ ਰੂਪਨਗਰ ਨੇ ਚੰਡੀਗੜ੍ਹ ਪੁਲੀਸ ਨੂੰ ਗ੍ਰਿਫ਼ਤਾਰੀ ਵਾਰੰਟ ’ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿਚ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਸਨ, ਜਿਸ ਉਪਰੰਤ ਰੂਪਨਗਰ ਪੁਲੀਸ ਚਤੁਰਵੇਦੀ ਨੂੰ ਗ੍ਰਿਫ਼ਤਾਰ ਕਰਕੇ ਦੇਰ ਸ਼ਾਮ ਰੂਪਨਗਰ ਲੈ ਕੇ ਪੁੱਜੀ ਸੀ। ਉਨ੍ਹਾਂ ਸੈਕਟਰ 3 ਥਾਣੇ ਦੇ ਐੱਸਐੱਚਓ ਨੂੰ ਵੀ ਅਦਾਲਤ ਵਿਚ ਪੇਸ਼ ਹੋਣ ਅਤੇ ਆਪਣਾ ਪੱਖ ਪੇਸ਼ ਕਰਨ ਲਈ ਤਲਬ ਕੀਤਾ ਸੀ। ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਦਰਜ ਕਰਵਾਈ ਐੱਫਆਈਆਰ ਵਿੱਚ ਕਿਹਾ ਹੈ ਕਿ ਮੁਲਜ਼ਮ ਨਵਨੀਤ ਚਤੁਰਵੇਦੀ, ਜੋ ਜੈਪੁਰ (ਰਾਜਸਥਾਨ) ਦੇ ਪ੍ਰਤਾਪ ਨਗਰ ਵਿਚ ਸਰਯੂ ਅਪਾਰਟਮੈਂਟਸ ਦੇ ਘਰ ਨੰਬਰ 402 ਵਿਚ ਰਹਿੰਦਾ ਹੈ, ਨੇ ਆਪਣੀ ਰਾਜ ਸਭਾ ਨਾਮਜ਼ਦਗੀ ਦੌਰਾਨ ਨਾ ਸਿਰਫ਼ ਵਿਧਾਨ ਸਭਾ ਵਿੱਚ ਫ਼ਰਜ਼ੀ ਦਸਤਾਵੇਜ਼ ਪੇਸ਼ ਕੀਤੇ, ਸਗੋਂ ਉਨ੍ਹਾਂ ਨੂੰ ਇੰਟਰਨੈੱਟ ’ਤੇ ਵੀ ਪ੍ਰਸਾਰਿਤ ਕੀਤਾ।

Advertisement

Advertisement

Advertisement
×