Navreet Virk Mohali: ਨਵਰੀਤ ਸਿੰਘ ਵਿਰਕ ਨੇ ਮੁਹਾਲੀ ਦੇ ਐੱਸ ਪੀ ਵਜੋਂ ਅਹੁਦਾ ਸੰਭਾਲਿਆ
Mohali SP Virk: ਗੁਰਦੁਆਰਾ ਸਿੰਘ ਸ਼ਹੀਦਾਂ ਹੋਏ ਨਤਮਸਤਕ
Advertisement
Navreet Virk Mohali: ਮੁਹਾਲੀ ਦੇ ਨਵੇਂ ਐਸ ਪੀ ਹੈੱਡਕੁਆਰਟਰ ਵਜੋਂ ਨਵਰੀਤ ਸਿੰਘ ਵਿਰਕ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਸੰਗਰੂਰ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।
ਨਵਰੀਤ ਸਿੰਘ ਵਿਰਕ ਮੁਹਾਲੀ ਵਿੱਚ ਪਹਿਲਾਂ ਵੀ ਐਸ ਪੀ ਰੂਰਲ ਅਤੇ ਡੀ ਐਸ ਪੀ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਪੁਲੀਸ ਵਿਭਾਗ ਵਿੱਚ ਸ਼ਾਨਦਾਰ ਸੇਵਾਵਾਂ ਲਈ ਉਨ੍ਹਾਂ ਨੂੰ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ।
Advertisement
ਅਹੁਦਾ ਸੰਭਾਲਣ ਤੋਂ ਬਾਅਦ ਐਸ ਪੀ ਨਵਰੀਤ ਸਿੰਘ ਵਿਰਕ ਗੁਰਦੁਆਰਾ ਸਿੰਘ ਸ਼ਹੀਦਾਂ ਨਤਮਸਤਕ ਹੋਏ ਅਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ।
Advertisement
ਸਬੰਧਤ ਖਬਰ: Navreet Singh Virk: ਪੰਜਾਬ ਪੁਲੀਸ ਦੇ ਐਸ ਪੀ ਨਵਰੀਤ ਸਿੰਘ ਵਿਰਕ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ
ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੁਲੀਸ ਦੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਾ ਉਨ੍ਹਾਂ ਦੀ ਪਹਿਲ ਰਹੇਗੀ।
Advertisement
×

