DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Nepal Floods: ਚੰਡੀਗੜ੍ਹ ਪ੍ਰਸ਼ਾਸਨ ਨੇ ਲਾਪਤਾ ਲੋਕਾਂ ਬਾਰੇ ਮੰਗੀ ਜਾਣਕਾਰੀ

ਲਾਪਤਾ ਚੰਡੀਗੜ੍ਹ ਵਾਸੀਆਂ ਦੀ ਭਾਲ ਲਈ ਪ੍ਰਸ਼ਾਸਨ ਨੇ ਸਥਾਪਤ ਕੀਤਾ ਕੰਟਰੋਲ ਰੂਮ; ਹੈਲਪਲਾਈਨ ਨੰਬਰ ਜਾਰੀ

  • fb
  • twitter
  • whatsapp
  • whatsapp
Advertisement

ਨੇਪਾਲ ਵਿੱਚ ਲੰਘੇ ਦਿਨ ਆਏ ਭਿਆਨਕ ਹੜ੍ਹ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਪ੍ਰਸ਼ਾਸਨ ਨੇ ਨੇਪਾਲ ਗਏ ਚੰਡੀਗੜ੍ਹ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕਦਿਆਂ ਲਾਪਤਾ ਲੋਕਾਂ ਦਾ ਪਤਾ ਲਗਾਉਣ ਲਈ ਇੱਕ ਕੰਟਰੋਲ ਰੂਮ ਸਥਾਪਤ ਕਰ ਦਿੱਤਾ ਹੈ।

ਯੂ.ਟੀ. ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਦਾ ਕੋਈ ਜਾਣਕਾਰ ਵਿਅਕਤੀ ਨੇਪਾਲ ਗਿਆ ਹੋਇਆ ਹੈ ਅਤੇ ਉੱਥੇ ਆਈ ਕੁਦਰਤੀ ਆਫ਼ਤ ਤੋਂ ਬਾਅਦ ਲਾਪਤਾ ਹੋ ਗਿਆ ਹੈ ਜਾਂ ਉਸ ਨਾਲ ਸੰਪਰਕ ਨਹੀਂ ਹੋ ਪਾ ਰਿਹਾ, ਤਾਂ ਇਸ ਦੀ ਸੂਚਨਾ ਤੁਰੰਤ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਦਿੱਤੀ ਜਾਵੇ।

Advertisement

ਲਾਪਤਾ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਪ੍ਰਸ਼ਾਸਨ ਨੇ ਐਮਰਜੈਂਸੀ ਨੰਬਰ 112 ਅਤੇ 0172-2700025 ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਲੋਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸੁਪਰਡੈਂਟ ਮੋਹਨ ਸਿੰਘ ਨਾਲ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਯੂ.ਟੀ. ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਨੇਪਾਲ ਵਿੱਚ ਚੰਡੀਗੜ੍ਹ ਦੇ ਲਾਪਤਾ ਲੋਕਾਂ ਦੀ ਸੂਚਨਾ ਇਕੱਠੀ ਕਰਕੇ ਉੱਚ ਅਧਿਕਾਰੀਆਂ ਅਤੇ ਰਾਹਤ ਟੀਮਾਂ ਨਾਲ ਸਾਂਝੀ ਕੀਤੀ ਜਾਵੇਗੀ, ਤਾਂ ਜੋ ਲਾਪਤਾ ਲੋਕਾਂ ਦੀ ਭਾਲ ਤੇਜ਼ ਕੀਤੀ ਜਾ ਸਕੇ ਅਤੇ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਪਹੁੰਚਾਈ ਜਾ ਸਕੇ।

Advertisement

ਜ਼ਿਕਰਯੋਗ ਹੈ ਕਿ ਨੇਪਾਲ ਵਿੱਚ ਅਚਾਨਕ ਆਈ ਇਸ ਕੁਦਰਤੀ ਆਫ਼ਤ ਨੇ ਭਾਰੀ ਤਬਾਹੀ ਮਚਾਈ ਹੈ। ਇਸ ਦੌਰਾਨ ਸੈਂਕੜੇ ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ, ਜਦੋਂ ਕਿ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਚੰਡੀਗੜ੍ਹ ਤੋਂ ਵੀ ਵੱਡੀ ਗਿਣਤੀ ਵਿੱਚ ਲੋਕ ਨੇਪਾਲ ਘੁੰਮਣ ਜਾਂ ਯਾਤਰਾ ਲਈ ਗਏ ਹੋ ਸਕਦੇ ਹਨ, ਜਿਸ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਇਹ ਸਾਵਧਾਨੀ ਵਾਲਾ ਕਦਮ ਚੁੱਕਿਆ ਹੈ।

Advertisement
×