DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ Pargat Singh ਵੱਲੋਂ ਗੁਰਸ਼ਰਨ ਕੌਰ ਨਾਲ ਮੁਲਾਕਾਤ

ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਤੋਂ ਪਹਿਲਾਂ ਲਿਆ ਆਸ਼ੀਰਵਾਦ; ਡਾ. ਮਨਮੋਹਨ ਸਿੰਘ ਦੀ ਸਾਦਗੀ ਤੇ ਇਮਾਨਦਾਰੀ ਨੂੰ ਦੱਸਿਆ ਪ੍ਰੇਰਨਾ ਸਰੋਤ

  • fb
  • twitter
  • whatsapp
  • whatsapp
featured-img featured-img
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ Pargat Singh ਵੱਲੋਂ ਗੁਰਸ਼ਰਨ ਕੌਰ ਨਾਲ ਮੁਲਾਕਾਤ
Advertisement

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨਾਲ ਮੁਲਾਕਾਤ ਕੀਤੀ। ਪ੍ਰਧਾਨ ਪਰਗਟ ਸਿੰਘ ਨੇ ਆਪਣੀ ਨਵੀਂ ਸਿਆਸੀ ਪਾਰੀ ਸ਼ੁਰੂ ਕਰਨ ਤੋਂ ਪਹਿਲਾਂ ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਤੋਂ ਆਸ਼ੀਰਵਾਦ ਲਿਆ ਅਤੇ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ। ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਲਈ ਡਾ. ਮਨਮੋਹਨ ਸਿੰਘ ਦੀ ਸਾਦਗੀ, ਸਮਰਪਣ ਅਤੇ ਇਮਾਨਦਾਰੀ ਹਮੇਸ਼ਾ ਪ੍ਰੇਰਨਾ ਸਰੋਤ ਰਹੀ ਹੈ।

Advertisement

ਕਾਂਗਰਸ ਹਾਈਕਮਾਂਡ ਨੇ 2 ਅਕਤੂਬਰ ਨੂੰ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਸੌਂਪੀ ਸੀ। ਉਨ੍ਹਾਂ ਨਵੀਂ ਜ਼ਿੰਮੇਵਾਰੀ ਦੀ ਖ਼ਬਰ ਮਗਰੋਂ ਸੀਨੀਅਰ ਆਗੂ ਰਾਹੁਲ ਗਾਂਧੀ, ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਪ੍ਰਿਅੰਕਾ ਗਾਂਧੀ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ ਸੀ। ਪ੍ਰਧਾਨ ਪਰਗਟ ਸਿੰਘ ਆਖ ਚੁੱਕੇ ਹਨ ਕਿ ਉਹ ਇੱਕ ਟੀਮ ਦੇ ਕਪਤਾਨ ਦੇ ਤੌਰ ’ਤੇ ਸਭ ਨੂੰ ਨਾਲ ਲੈ ਕੇ ਚੱਲਣਗੇ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣਨਗੇ।

Advertisement

Advertisement
×