DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮੁਹਾਲੀ ਨਿਗਮ ਅਧੀਨ ਪਿੰਡਾਂ ’ਚ ਨਵੇਂ ਟਿਊਬਵੈੱਲ ਲੱਗਣਗੇ

ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ’ਚ 25 ਕਰੋੜ ਦੇ ਵਿਕਾਸ ਕਾਰਜ ਪਾਸ

  • fb
  • twitter
  • whatsapp
  • whatsapp
featured-img featured-img
ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੇਅਰ ਸਰਬਜੀਤ ਸਿੰਘ ਸਮਾਣਾ।
Advertisement

ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਦੀ ਪ੍ਰਧਾਨਗੀ ਹੇਠ ਹੋਈ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ ਸ਼ਹਿਰ ’ਚ ਹੋਣ ਵਾਲੇ 25 ਕਰੋੜ ਦੇ ਕੰਮਾਂ ਨੂੰ ਪ੍ਰਵਾਨਗੀ ਦਿੱਤੀ ਗਈ। ਫੇਜ਼-10 ਵਿੱਚ ਸੀਵਰੇਜ ਲਾਈਨ ਬਦਲਣ ਨੂੰ ਮਨਜ਼ੂਰੀ ਦਿੱਤੀ ਗਈ। ਫੇਜ਼-7 ਵਿੱਚ ਸੜਕਾਂ ਦੀ ਉਸਾਰੀ ਅਤੇ ਜੁਡੀਸ਼ੀਅਲ ਕੰਪਲੈਕਸ ਦੇ ਨੇੜੇ ਬੱਸ ਸ਼ੈਲਟਰ ਬਣਾਉਣ ਦਾ ਮਤਾ ਵੀ ਪਾਸ ਕੀਤਾ ਗਿਆ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਨਗਰ ਨਿਗਮ ਵਿੱਚ ਸ਼ਾਮਲ ਕੀਤੇ ਗਏ ਨਵੇਂ ਇਲਾਕਿਆਂ ਅਤੇ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਨਵੇਂ ਟਿਊਬਵੈੱਲ ਲਾਏ ਜਾਣਗੇ। ਇਸ ਕੰਮ ਲਈ ਕਰੀਬ 6 ਕਰੋੜ 66 ਲੱਖ ਰੁਪਏ ਦਾ ਮਤਾ ਪਾਸ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਲਾਂਡਰਾਂ, ਲਖਨੌਰ, ਸੰਭਾਲਕੀ, ਮੌਲੀ ਬੈਦਵਾਣ, ਬਰਿਆਲੀ, ਅੰਬੇਡਕਰ ਕਲੋਨੀ ਬਲੌਂਗੀ, ਬੱਲੋਮਾਜਰਾ, ਚੱਪੜਚਿੜੀ, ਨਰਾਇਣਗੜ੍ਹ, ਨਾਨੂਮਾਜਰਾ, ਰੁੜਕਾ, ਕੰਬਾਲੀ ਅਤੇ ਚਿੱਲਾ ਸਣੇ ਵੱਖ-ਵੱਖ ਪਿੰਡਾਂ ਵਿੱਚ ਨਵੇਂ ਟਿਊਬਵੈੱਲ ਲਗਾਏ ਜਾਣਗੇ। ਇਨ੍ਹਾਂ ਪ੍ਰਾਜੈਕਟਾਂ ਤੇ ਪ੍ਰਤੀ ਟਿਊਬਵੈੱਲ ਲਗਭਗ 54 ਲੱਖ ਤੋਂ 58 ਲੱਖ ਰੁਪਏ ਤੱਕ ਖ਼ਰਚ ਕੀਤੇ ਜਾਣਗੇ।

Advertisement

ਇਸ ਤੋਂ ਇਲਾਵਾ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਅਤੇ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਵੀ ਸਰਵੇਖਣ ਕਰਵਾਇਆ ਜਾ ਰਿਹਾ ਹੈ।

Advertisement

ਇਸ ਵਿੱਚ ਚੱਪੜਚਿੜੀ, ਬਰਿਆਲੀ, ਬਲੌਂਗੀ, ਚਿੱਲਾ, ਮੌਲੀ ਬੈਦਵਾਣ ਅਤੇ ਨਾਨੂੰਮਾਜਰਾ ਸਣੇ ਹੋਰ ਇਲਾਕਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਸਰਵੇਖਣ ਦੇ ਆਧਾਰ ’ਤੇ ਸੀਵਰੇਜ ਅਤੇ ਸਟੌਰਮ ਵਾਟਰ ਲਾਈਨਾਂ ਦੀ ਮੁਰੰਮਤ ਸਬੰਧੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਮੇਅਰ ਨੇ ਦੱਸਿਆ ਕਿ ਸ਼ਹਿਰ ਵਿੱਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਤੇਜ਼ ਕਰਨ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਰਫ਼ਤਾਰ ਦੇਣ ਲਈ ਨਿਗਮ ਵੱਲੋਂ ਤਹਿਬਾਜ਼ਾਰੀ ਵਿਭਾਗ ਵਾਸਤੇ ਨਵੀਂ ਗੱਡੀ ਖ਼ਰੀਦਣ ਅਤੇ 20 ਨਵੇਂ ਮੁਲਾਜ਼ਮ ਭਰਤੀ ਕਰਨ ਦਾ ਮਤਾ ਪਾਸ ਕੀਤਾ ਗਿਆ ਹੈ। ਆਵਾਰਾ ਕੁੱਤਿਆਂ ਨੂੰ ਫੜਨ ਲਈ ਨਵੀਂ ਵੈਨ ਖ਼ਰੀਦਣ ਦਾ ਫ਼ੈਸਲਾ ਲਿਆ ਗਿਆ ਹੈ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਲਈ ਲਗਭਗ 40 ਲੱਖ ਰੁਪਏ ਦੀ ਲਾਗਤ ਨਾਲ ਸਰਦੀਆਂ ਦੀਆਂ ਵਰਦੀਆਂ ਖ਼ਰੀਦਣ ਦਾ ਪ੍ਰਸਤਾਵ ਵੀ ਮਨਜ਼ੂਰ ਕੀਤਾ ਗਿਆ ਹੈ।

ਮੀਟਿੰਗ ਵਿੱਚ ਨਗਰ ਨਿਗਮ ਕਮਿਸ਼ਨਰ ਸੰਦੀਪ ਸਿੰਘ, ਸੀਨੀਅਰ ਡਿਪਟੀ ਮੇਅਰ ਆਰ ਪੀ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਕੌਂਸਲਰ ਗੁਰਮੀਤ ਕੌਰ, ਰਮਨਪ੍ਰੀਤ ਕੌਰ ਸਣੇ ਇੰਜਨੀਅਰ ਨਰੇਸ਼ ਬੱਤਾ, ਨਿਗਰਾਨ ਇੰਜਨੀਅਰ ਤੇ ਅਧਿਕਾਰੀ ਮੌਜੂਦ ਸਨ।

Advertisement
×