ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਯੂਟੀ ਦੇ ਨਵ-ਨਿਯੁਕਤ ਮੁੱਖ ਸਕੱਤਰ ਵੱਲੋਂ ਪ੍ਰਸ਼ਾਸਕ ਨਾਲ ਮੁਲਾਕਾਤ

ਇੱਥੋਂ ਦੇ ਨਵ-ਨਿਯੁਕਤ ਮੁੱਖ ਸਕੱਤਰ ਐੱਚ. ਰਾਜੇਸ਼ ਪ੍ਰਸਾਦ ਅੱਜ ਚੰਡੀਗੜ੍ਹ ਪਹੁੰਚ ਗਏ ਹਨ, ਜਿਨ੍ਹਾਂ ਦਾ ਯੂ.ਟੀ. ਸਟੇਟ ਗੈਸਟ ਹਾਊਸ ਵਿਖੇ ਗਾਰਡ ਆਫ਼ ਆਨਰ ਦੇ ਕੇ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਚੰਡੀਗੜ੍ਹ ਦੇ ਨਵ-ਨਿਯੁਕਤ ਮੁੱਖ ਸਕੱਤਰ ਐੱਚ. ਰਾਜੇਸ਼ ਪ੍ਰਸਾਦ ਨੇ...
Advertisement

ਇੱਥੋਂ ਦੇ ਨਵ-ਨਿਯੁਕਤ ਮੁੱਖ ਸਕੱਤਰ ਐੱਚ. ਰਾਜੇਸ਼ ਪ੍ਰਸਾਦ ਅੱਜ ਚੰਡੀਗੜ੍ਹ ਪਹੁੰਚ ਗਏ ਹਨ, ਜਿਨ੍ਹਾਂ ਦਾ ਯੂ.ਟੀ. ਸਟੇਟ ਗੈਸਟ ਹਾਊਸ ਵਿਖੇ ਗਾਰਡ ਆਫ਼ ਆਨਰ ਦੇ ਕੇ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਚੰਡੀਗੜ੍ਹ ਦੇ ਨਵ-ਨਿਯੁਕਤ ਮੁੱਖ ਸਕੱਤਰ ਐੱਚ. ਰਾਜੇਸ਼ ਪ੍ਰਸਾਦ ਨੇ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਯੂਟੀ ਦੇ ਪ੍ਰਸ਼ਾਸਕ ਨੇ ਸ੍ਰੀ ਪ੍ਰਸਾਦ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧੀਆ ਕਾਰਜ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਐੱਚ ਰਾਜੇਸ਼ ਪ੍ਰਸਾਦ 8 ਅਕਤੂਬਰ ਨੂੰ ਚੰਡੀਗੜ੍ਹ ਦੇ ਮੁੱਖ ਸਕੱਤਰ ਵੱਜੋਂ ਅਹੁਦਾ ਸਾਂਭ ਲੈਣਗੇ। ਇਸ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਤੋਂ ਸਰਦਾਰ ਵੱਲਭਭਾਈ ਪਟੇਲ ਦੀ 150ਵੀਂ ਜਨਮ ਵਰ੍ਹੇਗੰਢ ਦੇ ਸਬੰਧ ਵਿੱਚ ‘ਸਰਦਾਰ-150 ਏਕਤਾ ਮਾਰਚ’ ਮੁਹਿੰਮ ਦਾ ਆਗਾਜ਼ ਕੀਤਾ।

Advertisement
Advertisement
Show comments