Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਜੂਨ
Advertisement
ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੇ ਅੱਜ ਅਹੁਦੇ ਦਾ ਹਲਫ ਲਿਆ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇੇ ਸੰਜੀਵ ਅਰੋੜਾ ਨੂੰ ਹਲਫ਼ ਦਿਵਾਇਆ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਬੁੱਧ ਰਾਮ, ਸੰਜੀਵ ਅਰੋੜਾ ਦੇ ਪਰਿਵਾਰਕ ਮੈਂਬਰ ਅਤੇ ਪਾਰਟੀ ਦੇ ਵੱਡੀ ਗਿਣਤੀ ਵਿੱਚ ਆਗੂ ਮੌਜੂਦ ਸਨ।
ਜ਼ਿਮਨੀ ਚੋਣ ਦੌਰਾਨ ਸੰਜੀਵ ਅਰੋੜਾ ਨੂੰ 35,179 ਵੋਟਾਂ ਮਿਲੀਆਂ, ਜਦੋਂ ਕਿ ਆਸ਼ੂ ਨੂੰ 24,542 ਵੋਟ ਮਿਲੇ। ਭਾਜਪਾ ਉਮੀਦਵਰ ਜੀਵਨ ਗੁਪਤਾ ਨੂੰ 20,323 ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 8,203 ਵੋਟਾਂ ਮਿਲੀਆਂ। ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਜਨਵਰੀ ਵਿੱਚ ਬੇਵਕਤੀ ਮੌਤ ਮਗਰੋਂ ਜ਼ਿਮਨੀ ਚੋਣ ਕਰਵਾਉਣ ਦੀ ਲੋੜ ਪਈ ਸੀ।
Advertisement
×