ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਨਿਹੰਗ ਸਿੰਘਾਂ ਨੇ ਕੱਢਿਆ ਮਹੱਲਾ
ਦਸਹਿਰੇ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਸ੍ਰੀ ਰਣਜੀਤਗੜ੍ਹ ਸਾਹਿਬ ਤੋਂ ਇਤਿਹਾਸਕ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਮਹੱਲੇ...
ਦਸਹਿਰੇ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਸ੍ਰੀ ਰਣਜੀਤਗੜ੍ਹ ਸਾਹਿਬ ਤੋਂ ਇਤਿਹਾਸਕ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਮਹੱਲੇ ਦੀ ਆਰੰਭਤਾ ਹੋਈ।
ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਰਣਜੀਤਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਦੀ ਮਰਿਯਾਦਾ ਅਨੁਸਾਰ ਪਾਏ ਗਏ।
ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ ਅਤੇ ਬਾਬਾ ਮਨਮੋਹਨ ਸਿੰਘ ਬਾਰਨ ਵਾਲਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਇਹ ਨਿਹੰਗ ਸਿੰਘਾਂ ਦਾ ਮਹੱਲਾ ਗੁਰਦੁਆਰਾ ਸ੍ਰੀ ਰਣਜੀਤਗੜ੍ਹ ਤੋਂ ਆਰੰਭ ਹੋ ਕੇ ਚਮਕੌਰ ਸਾਹਿਬ ਦੇ ਵੱਖ-ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਬੁਰਜ ਭਾਈ ਜੈਤਾ ਜੀ, ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ, ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਤਾੜੀ ਸਾਹਿਬ ਵਿਖੇ ਨਤਮਸਤਕ ਹੁੰਦਾ ਹੋਇਆ ਖਾਲਸਾ ਸਕੂਲ ਦੇ ਸਟੇਡੀਅਮ ਦੀ ਖੁਲੀ ਗਰਾਊੰਡ ਵਿੱਚ ਪੁੱਜਾ, ਜਿੱਥੇ ਨਿਹੰਗ ਸਿੰਘਾਂ ਨੇ ਘੋੜਿਆਂ ਦੀਆਂ ਦੌੜਾਂ ਕਰਵਾਈਆਂ।
ਮਹੱਲੇ ਵਿੱਚ ਨਿਹੰਗ ਸਿੰਘ ਦਲਾਂ ਦੇ ਮੁਖੀ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ। ਇਸ ਮੌਕੇ ਬਾਬਾ ਬਲਬੀਰ ਸਿੰਘ ਨੇ ਨਿਹੰਗ ਸਿੰਘਾਂ ਦਾ ਸਨਮਾਨ ਵੀ ਕੀਤਾ।