ਨਿੱਝਰ ਰੋਡ ਦੀ ਮੁਰੰਮਤ ਮੁਕੰਮਲ
ਖਰੜ ਦੇ ਵਾਰਡ ਨੰਬਰ 12 ਦੇ ਨਿੱਝਰ ਚੌਕ ਤੋਂ ਸੈਂਟਰਲ ਬੈਂਕ ਤੱਕ ਸੜਕ ’ਤੇ ਲੁੱਕ ਪਾਉਣ ਦਾ ਕੰਮ ਅੱਜ ਮੁਕੰਮਲ ਹੋ ਗਿਆ। ਕੌਂਸਲਰ ਰਾਜਵੀਰ ਸਿੰਘ ਰਾਜੀ ਨੇ ਇਹ ਕੰਮ ਖੁਦ ਆਪਣੀ ਨਿਗਰਾਨੀ ਵਿੱਚ ਪੂਰਾ ਕਰਵਾਇਆ। ਮੌਕੇ ’ਤੇ ਮੌਜੂਦ ਕੁਝ ਲੋਕਾਂ...
Advertisement
ਖਰੜ ਦੇ ਵਾਰਡ ਨੰਬਰ 12 ਦੇ ਨਿੱਝਰ ਚੌਕ ਤੋਂ ਸੈਂਟਰਲ ਬੈਂਕ ਤੱਕ ਸੜਕ ’ਤੇ ਲੁੱਕ ਪਾਉਣ ਦਾ ਕੰਮ ਅੱਜ ਮੁਕੰਮਲ ਹੋ ਗਿਆ। ਕੌਂਸਲਰ ਰਾਜਵੀਰ ਸਿੰਘ ਰਾਜੀ ਨੇ ਇਹ ਕੰਮ ਖੁਦ ਆਪਣੀ ਨਿਗਰਾਨੀ ਵਿੱਚ ਪੂਰਾ ਕਰਵਾਇਆ। ਮੌਕੇ ’ਤੇ ਮੌਜੂਦ ਕੁਝ ਲੋਕਾਂ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋ ਇਹ ਸੜਕ ਦੀ ਖਸਤਾ ਹਾਲਤ ਹੋਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕੌਂਸਲਰ ਰਾਜਵੀਰ ਸਿੰਘ ਰਾਜੀ ਦੇ ਯਤਨਾਂ ਦੀ ਸ਼ਲਾਘਾ ਕੀਤੀ। ਰਾਜੀ ਨੇ ਸੜਕ ਦੇ ਨਿਰਮਾਣ ਕਾਰਜ ਨੂੰ ਪੂਰਾ ਕਰਵਾਉਣ ਲਈ ਹਲਕਾ ਵਿਧਾਇਕ ਅਨਮੋਲ ਗਗਨ ਮਾਨ, ਨਗਰ ਕੌਂਸਲ ਪ੍ਰਧਾਨ ਸ੍ਰੀਮਤੀ ਅੰਜੂ ਚੰਦਰ ਅਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ।
Advertisement
Advertisement
