ਨੀਨਾ ਮਿੱਤਲ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਰਾਜਪੁਰਾ ਹਲਕੇ ਦੀ ਵਿਧਾਇਕਾ ਨੀਨਾ ਮਿੱਤਲ ਨੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਨ੍ਹਾਂ ਅੱਠ ਪਿੰਡਾਂ ਦਾ ਮਾਲ ਰਿਕਾਰਡ ਪਟਿਆਲਾ ਤੋਂ ਮੁਹਾਲੀ ਵਿੱਚ ਤਬਦੀਲ ਕਰਨ ਦੀ ਪ੍ਰਕਿਰਿਆ ਨੂੰ ਜਲਦੀ ਮੁਕੰਮਲ ਕਰਨ ਅਤੇ ਬਨੂੜ ਦੇ...
Advertisement
ਰਾਜਪੁਰਾ ਹਲਕੇ ਦੀ ਵਿਧਾਇਕਾ ਨੀਨਾ ਮਿੱਤਲ ਨੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਨ੍ਹਾਂ ਅੱਠ ਪਿੰਡਾਂ ਦਾ ਮਾਲ ਰਿਕਾਰਡ ਪਟਿਆਲਾ ਤੋਂ ਮੁਹਾਲੀ ਵਿੱਚ ਤਬਦੀਲ ਕਰਨ ਦੀ ਪ੍ਰਕਿਰਿਆ ਨੂੰ ਜਲਦੀ ਮੁਕੰਮਲ ਕਰਨ ਅਤੇ ਬਨੂੜ ਦੇ ਪਟਵਾਰ ਸਰਕਲਾਂ ਅਤੇ ਕਾਨੂੰਗੋਈਆਂ ਦੇ ਪੁਨਰ ਗਠਨ ਬਾਰੇ ਬਾਰੇ ਆਖਿਆ ਹੈ। ਮੀਟਿੰਗ ਵਿੱਚ ਬਨੂੜ ਦੇ 40 ਪਿੰਡਾਂ ਅਤੇ 13 ਸ਼ਹਿਰੀ ਵਾਰਡਾਂ ਦੀ ਵੰਡ 14 ਪਟਵਾਰ ਸਰਕਲਾਂ ਅਤੇ 2 ਕਾਨੂੰਗੋਈਆਂ ਵਿੱਚ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬਨੂੜ ਨੂੰ ਮਾਲ ਸਬ ਡਿਵੀਜ਼ਨ ਅਤੇ ਪੁਲੀਸ ਸਬ ਡਵੀਜਨ ਦਾ ਦਰਜਾ ਦਿਵਾਉਣ ਲਈ ਉਨ੍ਹਾਂ ਵੱਲੋਂ ਮੁੱਖ ਮੰਤਰੀ ਪੱਧਰ ਅਤੇ ਡੀਜੀਪੀ ਪੱਧਰ ’ਤੇ ਯਤਨ ਜਾਰੀ ਹਨ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਪ੍ਰਸ਼ਾਸਨਿਕ ਕੰਮਾਂ ਲਈ ਦੂਰ ਨਾ ਜਾਣਾ ਪਵੇ।
Advertisement
Advertisement
×