ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਅੰਤਰਰਾਜੀ ਨਸ਼ਾ ਤਸਕਰ ਗਰੋਹ ਦੇ ਨੌਂ ਮੈਂਬਰ ਕਾਬੂ

312 ਗ੍ਰਾਮ ਹੈਰੋਇਨ, 5.12 ਲੱਖ ਰੁਪਏ ਡਰੱਗ ਮਨੀ ਤੇ ਦੋ ਕਾਰਾਂ ਬਰਾਮਦ; ਪਾਕਿਸਤਾਨ ਤੋਂ ਨਸ਼ੀਲੇ ਪਦਾਰਥ ਮੰਗਵਾ ਕੇ ਪੰਜਾਬ, ਹਰਿਆਣਾ ਤੇ ਰਾਜਸਥਾਨ ’ਚ ਕਰਦੇ ਸਨ ਸਪਲਾਈ
ਚੰਡੀਗੜ੍ਹ ਪੁਲੀਸ ਦੇ ਅਧਿਕਾਰੀ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦਿੰਦੇ ਹੋਏ। -ਫੋਟੋ: ਰਵੀ ਕੁਮਾਰ
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 28 ਅਪਰੈਲ

Advertisement

ਚੰਡੀਗੜ੍ਹ ਪੁਲੀਸ ਨੇ ਨਸ਼ਾਂ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਅੰਤਰਰਾਜੀ ਨਸ਼ਾ ਤਸਕਰ ਗਰੋਹ ਦੇ ਨੌਂ ਮੈੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਤੋਂ ਪੁਲੀਸ ਨੇ 312 ਗ੍ਰਾਮ ਹੈਰੋਇਨ, 5.12 ਲੱਖ ਰੁਪਏ ਡਰੱਗ ਮਨੀ, ਦੋ ਕਾਰਾਂ ਅਤੇ ਸਕੂਟਰੀ ਬਰਾਮਦ ਕੀਤੀਆਂ ਹਨ। ਚੰਡੀਗੜ੍ਹ ਪੁਲੀਸ ਦੇ ਐੱਸਪੀ ਕਰਾਈਮ ਜਸਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਬਲਕਾਰ ਸਿੰਘ ਵਾਸੀ ਫਾਜ਼ਿਲਕਾ, ਨਵਨੀਤ ਕੌਰ ਵਾਸੀ ਮੁਹਾਲੀ, ਚਮਕੌਰ ਸਿੰਘ, ਗੁਰਮੀਤ ਸਿੰਘ, ਕੁਲਦੀਪ ਸਿੰਘ, ਸਤਨਾਮ ਸਿੰਘ, ਸੋਨੂੰ, ਗੁਰਮੀਤ ਮਿਸਤਰੀ ਵਾਸੀਆਨ ਜਲਾਲਾਬਾਦ ਤੇ ਸੁਰਿੰਦਰ ਕੌਰ ਵਾਸੀ ਲੁਧਿਆਣਾ ਵਜੋਂ ਹੋਈ ਹੈ। ਐੱਸਪੀ ਕਰਾਈਮ ਜਸਬੀਰ ਸਿੰਘ ਨੇ ਕਿਹਾ ਕਿ ਕਰਾਈਮ ਬ੍ਰਾਂਚ ਦੀ ਟੀਮ ਨੇ ਕੁਝ ਦਿਨ ਪਹਿਲਾਂ ਬਲਕਾਰ ਸਿੰਘ ਤੇ ਨਵਨੀਤ ਕੌਰ ਨੂੰ 35.17 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਸੀ, ਜਿਨ੍ਹਾਂ ਤੋਂ ਪੁੱਛ ਪੜਤਾਲ ਦੌਰਾਨ ਪਤਾ ਲੱਗਿਆ ਕਿ ਉਨ੍ਹਾਂ ਦਾ ਨੈਟਵਰਕ ਪੰਜਾਬ, ਹਰਿਆਣਾ ਤੇ ਰਾਜਸਥਾਨ ਵਿੱਚ ਫੈਲਿਆ ਹੋਇਆ ਹੈ। ਚੰਡੀਗੜ੍ਹ ਪੁਲੀਸ ਨੇ ਇਸੇ ਆਧਾਰ ’ਤੇ ਤਿੰਨਾਂ ਸੂਬਿਆਂ ਵਿੱਚ ਛਾਪੇ ਮਾਰ ਕੇ ਹੋਰਨਾਂ ਨੂੰ ਕਾਬੂ ਕੀਤਾ। ਪੁਲੀਸ ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਗੁਰਮੀਤ ਸਿੰਘ ਪਿਛਲੇ ਪੰਜ ਸਾਲਾਂ ਤੋਂ ਪਾਕਿਸਤਾਨ ਦੇ ਕਸੂਰ ਇਲਾਕੇ ਵਿੱਚ ਰਹਿਣ ਵਾਲੇ ਰਿਆਜ਼ ਸਰਵਰ ਤੇ ਆਬਿਦ ਅਲੀ ਦੇ ਸੰਪਰਕ ਵਿੱਚ ਹੈ। ਉਹ ਪਾਕਿਸਤਾਨ ਤੋਂ ਨਸ਼ੀਲੇ ਪਦਾਰਥ ਮੰਗਵਾ ਕੇ ਚੰਡੀਗੜ੍ਹ, ਪੰਜਾਬ, ਹਰਿਆਣਾ ਤੇ ਰਾਜਸਥਾਨ ਵਿੱਚ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮ ਗੁਰਮੀਤ ਸਿੰਘ ਨੇ ਸਾਲ 2019 ਵਿੱਚ ਮਹਿੰਦਰ ਸਿੰਘ ਨਾਮ ਦੇ ਵਿਅਕਤੀ ਲਈ 70 ਕਿਲੋ ਹੈਰੋਇਨ ਦੀ ਤਸਕਰੀ ਕੀਤੀ ਸੀ। ਉਸ ਤੋਂ ਬਾਅਦ ਉਹ ਆਪਣੇ ਸਾਥੀਆਂ ਸਣੇ ਸਰਹੱਦ ’ਤੇ ਕੰਡਿਆਲੀ ਤਾਰਾਂ ਰਾਹੀਂ ਵੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦਾ ਰਿਹਾ ਹੈ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ-ਕਈ ਪੁਲੀਸ ਕੇਸ ਦਰਜ ਹਨ।

ਚਾਰ ਮੁਲਜ਼ਮ ਹੈਰੋਇਨ ਤੇ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਮੁਹਾਲੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ।

ਐੱਸਏਐੱਸ ਨਗਰ (ਮੁਹਾਲੀ) (ਦਰਸ਼ਨ ਸਿੰਘ ਸੋਢੀ): ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਚਾਰ ਮੁਲਜ਼ਮਾਂ ਨੂੰ ਹੈਰੋਇਨ ਅਤੇ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਸਤਨਾਮ ਸਿੰਘ ਉਰਫ਼ ਨਿੱਕੂ ਵਾਸੀ ਫੇਜ਼-1, ਮੁਹਾਲੀ, ਸੂਰਜ ਕੁਮਾਰ ਉਰਫ਼ ਪਹਿਲਵਾਨ ਵਾਸੀ ਪਿੰਡ ਸੋਹਾਣਾ, ਸੁਖਵਿੰਦਰ ਸਿੰਘ ਵਾਸੀ ਪਿੰਡ ਗੂੜਾ (ਜਲੰਧਰ) ਅਤੇ ਸੁਹੇਲ ਵਾਸੀ ਪਿੰਡ ਝਾਮਪੁਰ (ਮੁਹਾਲੀ) ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਪਰਚਾ ਦਰਜ ਕੀਤਾ ਗਿਆ ਹੈ। ਅੱਜ ਮੁਹਾਲੀ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਰੂਪਨਗਰ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਕੋਲੋਂ 211 ਗਰਾਮ ਹੈਰੋਇਨ, 8 ਲੱਖ 10 ਹਜ਼ਾਰ ਰੁਪਏ ਡਰੱਗ ਮਨੀ, .32 ਬੋਰ ਦੇ ਦੋ ਪਿਸਤੌਲ ਤੇ 11 ਕਾਰਤੂਸ, 5 ਕਾਰਤੂਸ 30 ਬੋਰ ਅਤੇ ਦੋ ਕਾਰਾਂ ਇੱਕ ਕਾਲੇ ਰੰਗ ਦੀ ਥਾਰ ਅਤੇ ਚਿੱਟੇ ਰੰਗ ਦੀ ਸਵਿਫ਼ਟ ਕਾਰ ਬਰਾਮਦ ਕੀਤੀ ਗਈ ਹੈ। ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਮੁਲਜ਼ਮਾਂ ਕੋਲੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਖਰੜ (ਸ਼ਸ਼ੀ ਪਾਲ ਜੈਨ): ਸੀਆਈਏ ਸਟਾਫ ਖਰੜ ਦੀ ਟੀਮ ਨੇ ਇੱਕ ਦੇਸੀ ਪਿਸਤੌਲ ਅਤੇ ਦੋ ਕਾਰਤੂਸਾਂ ਸਣੇ ਧਰਮਿੰਦਰ ਕੁਮਾਰ ਵਾਸੀ ਉਤਰ ਪ੍ਰਦੇਸ਼ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੂੰ ਸੂਹ ਮਿਲੀ ਸੀ ਕਿ ਮੁਲਜ਼ਮ ਖਰੜ ਵਿੱਚ ਹਥਿਆਰਾਂ ਸਣੇ ਭਗਤਘਾਟ ਮੰਦਰ ਨੂੰ ਜਾਂਦੀ ਸੜਕ ’ਤੇ ਘੁੰਮ ਰਿਹਾ ਹੈ। ਸੀਆਈਏ ਦੀ ਟੀਮ ਨੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰਕੇ ਇੱਕ ਨਾਜਾਇਜ਼ ਦੇਸੀ ਪਿਸੌਤਲ .315 ਬੋਰ ਅਤੇ ਦੋ ਕਾਰਤੂਸ ਬਰਾਮਦ ਕੀਤੇ।

Advertisement