ਨਿਸ਼ੀ ਬਾਲਾ ਬਣੀ ਪਿਮਟ ਦੀ ਨਵੀਂ ਡਾਇਰੈਕਟਰ
ਪੰਜਾਬ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਅਲੌੜ ਦੇ ਚੇਅਰਮੈਨ ਨਰੇਸ਼ ਕੁਮਾਰ ਅਗਰਵਾਲ ਨੇ ਦੱਸਿਆ ਕਿ ਡਾ. ਨਿਸ਼ੀ ਬਾਲਾ ਬਾਲਾ ਨੂੰ ਸੰਸਥਾ ਦੀ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਉਹ ਵੱਖ-ਵੱਖ ਮਹੱਤਵਪੂਰਨ ਅਹੁਦਿਆਂ ’ਤੇ ਕੰਮ ਕਰਦੇ ਹੋਏ ਆਪਣੇ ਅਕਾਦਮਿਕ ਅਤੇ ਪ੍ਰਸ਼ਾਸਕੀ ਜੀਵਨ...
Advertisement
ਪੰਜਾਬ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਅਲੌੜ ਦੇ ਚੇਅਰਮੈਨ ਨਰੇਸ਼ ਕੁਮਾਰ ਅਗਰਵਾਲ ਨੇ ਦੱਸਿਆ ਕਿ ਡਾ. ਨਿਸ਼ੀ ਬਾਲਾ ਬਾਲਾ ਨੂੰ ਸੰਸਥਾ ਦੀ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਉਹ ਵੱਖ-ਵੱਖ ਮਹੱਤਵਪੂਰਨ ਅਹੁਦਿਆਂ ’ਤੇ ਕੰਮ ਕਰਦੇ ਹੋਏ ਆਪਣੇ ਅਕਾਦਮਿਕ ਅਤੇ ਪ੍ਰਸ਼ਾਸਕੀ ਜੀਵਨ ਵਿੱਚ ਸ਼ਾਨਦਾਰ ਯੋਗਦਾਨ ਪਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਮਹਾਰਤ ਅਤੇ ਤਜਰਬਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਕਾਲਜ ਦੀ ਅਕਾਦਮਿਕ ਗੁਣਵੱਤਾ ਨੂੰ ਹੋਰ ਮਜ਼ਬੂਤ ਕਰੇਗਾ। ਡਾ. ਨਿਸ਼ੀ ਬਾਲਾ ਕੋਲ ਸਿੱਖਿਆ ਅਤੇ ਪ੍ਰਸ਼ਾਸਨ ਦੇ ਖੇਤਰ ਵਿੱਚ 15 ਸਾਲਾਂ ਦਾ ਤਜਰਬਾ ਹੈ ਅਤੇ ਉਹ ਕਾਮਰਸ ਵਿੱਚ ਪੀਐਚਡੀ ਹਨ। ਅਕਾਦਮਿਕ ਜਗਤ ਵਿੱਚ ਉਨ੍ਹਾਂ ਦਾ ਯੋਗਦਾਨ ਸ਼ਾਨਦਾਰ ਹੈ।
Advertisement
Advertisement