ਜ਼ੀਰਕਪੁਰ: ਵਿਧਾਇਕ ਐੱਨਕੇ ਸ਼ਰਮਾ ਵੱਲੋਂ ਕਾਂਗਰਸ ਪਾਰਟੀ ’ਤੇ ਨਗਰ ਕੌਂਸਲ ਚੋਣਾਂ ਦੌਰਾਨ ਧੱਕੇਸ਼ਾਹੀ ਕਰਨ ਦੇ ਲਾਏ ਜਾ ਰਹੇ ਦੋਸ਼ਾਂ ਦਾ ਅੱਜ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਜਵਾਬ ਦਿੱਤਾ। ਉਨ੍ਹਾਂ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਹਲਕਾ ਡੇਰਾਬੱਸੀ ਵਿੱਚ ਪਹਿਲੀ ਵਾਰ ਪਾਰਦਰਸ਼ੀ ਚੋਣਾਂ ਹੋਈਆਂ ਹਨ, ਜਿਸ ਦੌਰਾਨ ਕਿਸੇ ਵੀ ਪਾਰਟੀ ਦੇ ਉਮੀਦਵਾਰ ਦੇ ਕਾਗਜ਼ ਰੱਦ ਨਹੀਂ ਕੀਤੇ ਏ ਅਤੇ ਨਾ ਹੀ ਕਿਸੇ ਉਮੀਦਵਾਰ ਨੂੰ ਧੱਕੇ ਨਾਲ ਬਿਠਾਇਆ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਸ਼ਰਮਾ 21 ਸਾਲਾਂ ਤੋਂ ਜ਼ੀਰਕਪੁਰ ’ਤੇ ਰਾਜ ਕਰ ਰਹੇ ਹਨ, ਜਿਸ ਦਾ ਹੁਣ ਖਾਤਮਾ ਹੋਵੇਗਾ ਤੇ ਉਹ ਹੁਣ ਹਾਰ ਦੇ ਡਰੋਂ ਅਜਿਹੀ ਬਿਆਨਬਾਜ਼ੀ ਕਰ ਰਹੇ ਹਨ। -ਨਿੱਜੀ ਪੱਤਰ ਪ੍ਰੇਰਕ