ਦੱਖਣੀ ਅਫਰੀਕਾ ਤੋਂ ਪਰਤੇ ਚੰਡੀਗੜ੍ਹ ਦੇ ਨੌਜਵਾਨ ਨੂੰ ਕਰੋਨਾ

ਦੱਖਣੀ ਅਫਰੀਕਾ ਤੋਂ ਪਰਤੇ ਚੰਡੀਗੜ੍ਹ ਦੇ ਨੌਜਵਾਨ ਨੂੰ ਕਰੋਨਾ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 29 ਨਵੰਬਰ

ਦੱਖਣੀ ਅਫਰੀਕਾ ਤੋਂ ਚੰਡੀਗੜ੍ਹ ਪਰਤੇ 39 ਸਾਲਾ ਨੌਜਵਾਨ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਨੌਜਵਾਨ ਦੇ ਇਕ ਪਰਿਵਾਰਕ ਮੈਂਬਰ ਅਤੇ ਨੌਕਰ ਨੂੰ ਵੀ ਕਰੋਨਾ ਹੋ ਗਿਆ ਹੈ। ਯੂਟੀ ਪ੍ਰਸ਼ਾਸਨ ਨੇ ਕਰੋਨਾ ਦੀ ਨਵੀਂ ਕਿਸਮ ‘ਓਮੀਕਰੋਨ’ ਦੀ ਜਾਂਚ ਲਈ ਤਿੰਨਾਂ ਦੇ ਨਮੂਨੇ ਦਿੱਲੀ ਭੇਜ ਦਿੱਤੇ ਹਨ। ਯੂਟੀ ਪ੍ਰਸ਼ਾਸਨ ਵੱਲੋਂ ਨੇਮਾਂ ਮੁਤਾਬਕ ਕਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਇਕਾਂਤਵਾਸ ਕੇਂਦਰ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਦੇ ਸੈਕਟਰ 36 ਵਿੱਚ ਰਹਿੰਦਾ ਇਹ ਨੌਜਵਾਨ 21 ਨਵੰਬਰ ਨੂੰ ਦੱਖਣੀ ਅਫਰੀਕਾ ਤੋਂ ਪਰਤਿਆ ਸੀ। ਹਵਾਈ ਅੱਡੇ ’ਤੇ ਪਹੁੰਚਣ ਮੌਕੇ ਉਸ ਦੀ ਆਰਟੀ-ਪੀਸੀਆਰ ਟੈਸਟ ਰਿਪੋਰਟ ਨੈਗੇਟਿਵ ਆਈ ਸੀ। ਯੂਟੀ ਪ੍ਰਸ਼ਾਸਨ ਨੇ ਉਸ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਸੀ। 29 ਨਵੰਬਰ ਨੂੰ ਮੁੜ ਆਰਟੀ-ਪੀਸੀਆਰ ਜਾਂਚ ਕੀਤੀ ਤਾਂ ਉਸ ਦੀ ਰਿਪੋਰਟ ਕਰੋਨਾ ਪਾਜ਼ੇਟਿਵ ਨਿਕਲ ਆਈ। ਇਸ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਨੇ ਇਨ੍ਹਾਂ ‘ਅਫਵਾਹਾਂ’ ਨੂੰ ਰੱਦ ਕਰ ਦਿੱਤਾ ਸੀ ਕਿ ਸ਼ਹਿਰ ਵਿੱਚ ਕੋਈ ਵਿਅਕਤੀ ਕਰੋਨਾ ਵਾਇਰਸ ਦੇ ਨਵੇਂ ਸਰੂਪ ‘ਓਮੀਕਰੋਨ’ ਤੋਂ ਪੀੜਤ ਹੈ। ਕਰੋਨਾ ਵਾਇਰਸ ਦੀ ਨਵੀਂ ਕਿਸਮ ਕਾਰਨ ਪੈਦਾ ਹੋਈ ਫ਼ਿਕਰਮੰਦੀ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਵਿਦੇਸ਼ ਤੋਂ ਪਰਤਣ ਵਾਲੇ ਲੋਕਾਂ ਦੀ ਨਿਗਰਾਨੀ ਵਧਾ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All