‘ਕਿਸੇ ਵੀ ਵਿਅਕਤੀ ਦਾ ਰਾਸ਼ਨ ਕਾਰਡ ਨਹੀਂ ਕੱਟਣ ਦਿੱਤਾ ਜਾਵੇਗਾ’
ਵਿਧਾਇਕ ਲਖਬੀਰ ਸਿੰਘ ਰਾਏ, ਰੁਪਿੰਦਰ ਸਿੰਘ ਹੈਪੀ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਵੱਲੋਂ ਪ੍ਰੈੱਸ ਕਾਨਫੰਰਸ
ਵਿਧਾਇਕ ਲਖਬੀਰ ਸਿੰਘ ਰਾਏ, ਰੁਪਿੰਦਰ ਸਿੰਘ ਹੈਪੀ, ਚੇਅਰਮੈਨ ਗੁਰਵਿੰਦਰ ਸਿੰਘ ਢਿਲੋ ਅਤੇ ਹੋਰ ਗਲਬਾਤ ਕਰਦੇ ਹੋਏ।-ਫ਼ੋਟੋ: ਸੂਦ
Advertisement
ਫ਼ਤਹਿਗੜ੍ਹ ਸਾਹਿਬ ਹਲਕੇ ਦੇ ਵਿਧਾਇਕ ਲਖਬੀਰ ਸਿੰਘ ਰਾਏ, ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਬਚੱਤ ਭਵਨ ’ਚ ਪ੍ਰੈੱਸ ਕਾਨਫੰਰਸ ਕੀਤੀ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਵਿੱਚ ਆਟਾ ਦਾਲ ਸਕੀਮ ਅਧੀਨ ਜਾਰੀ ਕੀਤੇ ਕਾਰਡਾਂ ਵਿੱਚੋਂ 23 ਲੱਖ 39 ਹਜ਼ਾਰ 564 ਕਾਰਡ ਕੱਟਣ ਦਾ ਦੋਸ਼ ਲਾਉਂਦੇ ਹੋਏ ਇਸ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਪੰਜਾਬੀ ਦਾ ਬਿਨਾਂ ਕਿਸੇ ਕਾਰਨ ਕਾਰਡ ਨਹੀਂ ਕੱਟਣ ਦਿੱਤਾ ਜਾਵੇਗਾ। ਚੇਅਰਮੈਨ ਢਿੱਲੋਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੈਰੀਫਿਕੇਸ਼ਨ ਦੇ ਨਾਂ ’ਤੇ ਪੰਜਾਬ ਦੇ ਮਾਝੇ ਵਿੱਚੋਂ 7 ਲੱਖ 18 ਹਜ਼ਾਰ 756, ਮਾਲਵਾ ਵਿੱਚੋਂ 11 ਲੱਖ 82 ਹਜ਼ਾਰ 37 ਅਤੇ ਦੋਆਬੇ ਵਿੱਚੋਂ 4 ਲੱਖ 38 ਹਜ਼ਾਰ 771 ਕਾਰਡ ਕੱਟਣ ਜਾ ਰਹੀ ਹੈ ਜਿਸ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ, ਗੁਰਮੀਤ ਸਿੰਘ ਬਾਜਵਾ, ਅਸ਼ੀਸ਼ ਅੱਤਰੀ, ਗੁਰਮੀਤ ਸਿੰਘ ਬਾਜਵਾ, ਦੀਪਕ ਬਾਤਿਸ਼, ਬਲਬੀਰ ਸਿੰਘ ਸੋਢੀ ਅਤੇ ਸਤੀਸ਼ ਲਟੌਰ ਆਦਿ ਹਾਜ਼ਰ ਸਨ।
Advertisement
Advertisement