DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕਿਸੇ ਖਿਡਾਰੀ ਨਾਲ ਅਨਿਆਂ ਨਾ ਹੋਵੇ: ਮੀਤ ਹੇਅਰ

ਪੀ ਸੀ ਏ ਦੇ ਸਕੱਤਰ ਨੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ

  • fb
  • twitter
  • whatsapp
  • whatsapp
featured-img featured-img
ਪੀ ਸੀ ਏ ਦੇ ਸਕੱਤਰ ਮੀਤ ਹੇਅਰ ਮੀਟਿੰਗ ਕਰਦੇ ਹੋਏ। -ਫੋਟੋ: ਚਿੱਲਾ਼
Advertisement

ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ ਸੀ ਏ) ਵੱਲੋਂ ਨਿਊ ਚੰਡੀਗੜ੍ਹ ਦੇ ਸਟੇਡੀਅਮ ਵਿੱਚ ਨਵੇਂ ਚੁਣੇ ਗਏ ਆਨਰੇਰੀ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਜਾਣ-ਪਛਾਣ ਮੀਟਿੰਗ ਕਰਵਾਈ ਗਈ। ਮੀਟਿੰਗ ਵਿੱਚ ਪੰਜਾਬ ਦੀਆਂ ਵੱਖ-ਵੱਖ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨਾਂ ਦੇ ਪ੍ਰਤੀਨਿਧੀ ਤੇ ਸਕੱਤਰ ਸ਼ਾਮਲ ਹੋਏ। ਉਨ੍ਹਾਂ ਨੇ ਹੇਠਲੇ ਪੱਧਰ ’ਤੇ ਕ੍ਰਿਕਟ ਦੇ ਵਿਕਾਸ ਲਈ ਮੈਂਬਰਾਂ ਦੇ ਯਤਨਾਂ ਨੂੰ ਸਲਾਹਿਆ। ਮੀਤ ਹੇਅਰ ਨੇ ਕਿਹਾ ਕਿ ਖਿਡਾਰੀਆਂ ਦੀ ਚੋਣ ਪ੍ਰਕਿਰਿਆ ਪਾਰਦਰਸ਼ੀ ਤੇ ਸਿਰਫ ਮੈਰਿਟ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ। ਹੇਠਲੇ ਪੱਧਰ ’ਤੇ ਕਿਸੇ ਵੀ ਖਿਡਾਰੀ ਦੀ ਪ੍ਰਤਿਭਾ ਨਾਲ ਅਨਿਆਂ ਨਹੀਂ ਹੋਣਾ ਚਾਹੀਦਾ ਤੇ ਜਦੋਂ ਖਿਡਾਰੀਆਂ ਨੂੰ ਮੈਰਿਟ ਦੇ ਆਧਾਰ ‘ਤੇ ਮੌਕੇ ਮਿਲਣਗੇ, ਤਦ ਹੀ ਵਧੀਆ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕ੍ਰਿਕਟ ਦੇ ਵਿਕਾਸ ਨਾਲ ਸੰਬੰਧਿਤ ਚੱਲ ਰਹੇ ਕੰਮਾਂ ਤੇ ਤਰੱਕੀ ਦੀ ਸਮੀਖਿਆ ਵੀ ਕੀਤੀ ਅਤੇ ਸੂਬੇ ਵਿੱਚ ਕ੍ਰਿਕਟ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਾਂਝੇ ਯਤਨਾਂ ਦੀ ਮਹੱਤਤਾ ਉੱਪਰ ਜ਼ੋਰ ਦਿੱਤਾ।

ਉਮਰ ਨਾਲ ਸੰਬੰਧਤ ਧੋਖਾਧੜੀ ਦੇ ਮਾਮਲਿਆਂ ’ਤੇ ਚਿੰਤਾ ਜ਼ਾਹਿਰ ਕਰਦਿਆਂ ਸਕੱਤਰ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਉਮਰ-ਵਰਗ ਕ੍ਰਿਕਟ ਦੀ ਭਰੋਸੇਯੋਗਤਾ ਅਤੇ ਨਿਰਪੱਖਤਾ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ ਅਤੇ ਯੋਗ ਖਿਡਾਰੀਆਂ ਨੂੰ ਬਰਾਬਰ ਦੇ ਮੌਕਿਆਂ ਤੋਂ ਵਾਂਝਾ ਕਰਦੀਆਂ ਹਨ। ਇਸ ਸੰਦਰਭ ਵਿੱਚ ਉਨ੍ਹਾਂ ਕਿਹਾ ਕਿ ਸੰਬੰਧਿਤ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਖਿਡਾਰੀਆਂ ਦੀ ਚੋਣ ਦੌਰਾਨ ਪੂਰੀ ਜਾਂਚ ਅਤੇ ਪੜਤਾਲ ਯਕੀਨੀ ਬਣਾਉਣ।

Advertisement

Advertisement
Advertisement
×