ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਸਾਲਾਨਾ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ
ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਸਾਲਾਨਾ ਚੋਣਾਂ 17 ਅਕਤੂਬਰ ਨੂੰ ਹੋਣਗੀਆਂ। ਚੋਣਾਂ ਸਬੰਧੀ ਨਾਮਜ਼ਦਗੀਆਂ ਸੋਮਵਾਰ ਤੋਂ ਆਰੰਭ ਹੋ ਜਾਣਗੀਆਂ। ਚੋਣਾਂ ਦਾ ਐਲਾਨ ਹੁੰਦਿਆਂ ਹੀ ਚੋਣ ਲੜਨ ਦੇ ਚਾਹਵਾਨਾਂ ਵੱਲੋਂ ਜੋੜ-ਤੋੜ ਆਰੰਭ ਕਰ ਦਿੱਤੇ ਗਏ ਹਨ ਅਤੇ ਚੋਣਾਂ ਸਬੰਧੀ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਬੋਰਡ ਦੇ ਚੋਣ ਕਮਿਸ਼ਨ ਦੇ ਮੈਂਬਰਾਂ ਦਰਸ਼ਨ ਰਾਮ, ਗੁਲਾਬ ਚੰਦ, ਗੁਰਦੀਪ ਸਿੰਘ ਅਤੇ ਅਜੀਤਪਾਲ ਸਿੰਘ ਨੇ ਚੋਣਾਂ ਸਬੰਧੀ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਸਾਲਾਨਾ ਚੋਣਾ ਦੇ ਨਾਮਜ਼ਦਗੀ ਫਾਰਮ 13 ਅਕਤੂਬਰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਤੱਕ ਭਰੇ ਜਾ ਸਕਣਗੇ ਅਤੇ ਇਸੇ ਦਿਨ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਨਾਮਜ਼ਦਗੀ ਪੇਪਰ ਵਾਪਸ ਲਏ ਜਾ ਸਕਣਗੇ।
ਚੋਣ ਕਮਿਸ਼ਨ ਵਲੋਂ 13 ਅਕਤੂਬਰ ਨੂੰ ਹੀ ਦੁਪਹਿਰ 3 ਵਜੇ ਤੱਕ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਵਲੋਂ ਭਰੇ ਨਾਮਜ਼ਦਗੀ ਪੇਪਰਾਂ ਦੀ ਪੜਤਾਲ ਕੀਤੀ ਜਾਵੇਗੀ। ਇਸੇ ਤਰਾਂ 14 ਅਕਤੂਬਰ ਤੱਕ ਵੋਟਰ ਸੂਚੀਆਂ ਜਾਰੀ ਕੀਤੀਆਂ ਜਾਣਗੀਆਂ। ਬੋਰਡ ਦੇ ਜਿਹਡੇ ਕਰਮਚਾਰੀਆਂ/ਅਧਿਕਾਰੀਆਂ ਦੀ ਵੋਟ ਨਹੀਂ ਬਣੀ ਉਹ ਆਪਣੀ ਵੋਟ 15 ਅਕਤੂਬਰ ਨੂੰ ਦੁਪਹਿਰ 12 ਵਜੇ ਤੱਕ ਚੋਣ ਕਮਿਸ਼ਨ ਨੂੰ ਮਿਲ ਕੇ ਬਣਾ ਸਕਣਗੇ। ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਸਾਲਾਨਾ ਚੋਣਾਂ ਲਈ ਵੋਟਾਂ 17 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪੈਣਗੀਆਂ, ਜਦ ਕਿ ਵੋਟਾਂ ਦੀ ਗਿਣਤੀ ਉਸੇ ਦਿਨ ਬਾਅਦ ਦੁਪਹਿਰ 2.30 ਤੋਂ ਸਾਮ 5 ਵਜੇ ਤੱਕ ਕੀਤੀ ਜਾਵੇਗੀ ਅਤੇ ਚੋਣ ਕਮਿਸ਼ਨ ਵਲੋਂ ਚੋਣਾਂ ਦੇ ਨਤੀਜੇ 17 ਅਕਤੂਬਰ ਨੂੰ ਹੀ ਸ਼ਾਮ 5 ਵਜੇ ਐਲਾਨੇ ਜਾਣਗੇ।