ਗੈਰਕਾਨੂੰਨੀ ਹੋਰਡਿੰਗ ਹਟਾਉਣ ਲਈ ਨੋਟਿਸ ਜਾਰੀ

ਗੈਰਕਾਨੂੰਨੀ ਹੋਰਡਿੰਗ ਹਟਾਉਣ ਲਈ ਨੋਟਿਸ ਜਾਰੀ

ਮੁਕੇਸ਼ ਕੁਮਾਰ

ਚੰਡੀਗੜ੍ਹ, 20 ਅਕਤੂਬਰ

ਚੰਡੀਗੜ੍ਹ ਵਿੱਚ ਜਨਤਕ ਥਾਵਾਂ ਸਮੇਤ ਮਾਰਕੀਟਾਂ ਦੇ ਦੁਕਾਨਦਾਰਾਂ ਵੱਲੋਂ ਲਾਏ ਗਏ ਗੈਰ-ਕਾਨੂੰਨੀ ਇਸ਼ਤਿਹਾਰਾਂ ਅਤੇ ਹੋਰਡਿੰਗਾਂ ਨੂੰ ਲੈ ਕੇ ਨਗਰ ਨਿਗਮ ਸਖ਼ਤ ਹੋ ਗਿਆ ਹੈ। ਚੰਡੀਗੜ੍ਹ ਇਸ਼ਤਿਹਾਰ ਕੰਟਰੋਲ ਐਕਟ 1954 ਦੀ ਉਲੰਘਣਾ ਨੂੰ ਗੰਭੀਰਤਾ ਨਾਲ ਲੈਂਦਿਆਂ ਨਗਰ ਨਿਗਮ ਨੇ ਆਮ ਲੋਕਾਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੂੰ ਇਸ ਐਕਟ ਅਧੀਨ ਸਾਰੇ ਗੈਰਕਾਨੂੰਨੀ ਇਸ਼ਤਿਹਾਰ ਜਾਂ ਹੋਰਡਿੰਗ ਹਟਾਉਣ ਲਈ 30 ਦਿਨਾਂ ਦਾ ਨੋਟਿਸ ਜਾਰੀ ਕੀਤਾ ਹੈ। ਇਸ ਨੋਟਿਸ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਗੈਰਕਾਨੂੰਨੀ ਇਸ਼ਤਿਹਾਰ ਅਤੇ ਹੋਰਡਿੰਗ ਹਟਾਉਣ ਲਈ ਨਗਰ ਨਿਗਮ ਵੱਲੋਂ ਲੰਘੀ 18 ਅਕਤੂਬਰ ਤੋਂ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਿਗਮ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਦਿੱਲੀ ਡੀਫੇਸਮੈਂਟ ਆਫ ਪ੍ਰਾਪਰਟੀ ਐਕਟ 2007 ਅਨੁਸਾਰ ਇੰਡੀਅਨ ਪੈਨਲ ਕੋਡ ਤਹਿਤ ਕੀਤੀ ਗਈ ਵਿਵਸਥਾ ਅਧੀਨ ਕਾਰਵਾਈ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚੋਂ ਗੈਰਕਾਨੂੰਨੀ ਹੋਰਡਿੰਗ ਹਟਾਉਣ ਦੀ ਵਿੱਢੀ ਗਈ ਮੁਹਿੰਮ ਤਹਿਤ ਨਿਗਮ ਦੀਆਂ ਟੀਮਾਂ ਨੇ ਹੁਣ ਤੱਕ ਲਗਪਗ 400 ਹੋਰਡਿੰਗ ਤੇ ਬੈਨਰ ਬੋਰਡ ਹਟਾ ਦਿੱਤੇ ਹਨ। ਇਸਦੇ ਨਾਲ ਹੀ ਨਿਗਮ ਵੱਲੋਂ ਜਨਤਾ ਅਤੇ ਦੁਕਾਨਦਾਰਾਂ ਨੂੰ ਆਪਣੇ ਪੱਧਰ ’ਤੇ ਅਜਿਹੇ ਗੈਰਕਾਨੂੰਨੀ ਹੋਰਡਿੰਗ ਹਟਾਉਣ ਲਈ 30 ਦਿਨਾਂ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਿਗਮ ਦੇ ਨੋਟਿਸ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 99,974 ਹੋਈ

ਕਿਸਾਨਾਂ ਦੀਆਂ ਮੌਤਾਂ ਦੇ ਮੁੱਦੇ ’ਤੇ ਰਾਹੁਲ ਨੇ ਕੇਂਦਰ ਨੂੰ ਘੇਰਿਆ

ਕਿਸਾਨਾਂ ਦੀਆਂ ਮੌਤਾਂ ਦੇ ਮੁੱਦੇ ’ਤੇ ਰਾਹੁਲ ਨੇ ਕੇਂਦਰ ਨੂੰ ਘੇਰਿਆ

* ਸੋਮਵਾਰ ਨੂੰ ਸੰਸਦ ’ਚ ਰੱਖਾਂਗਾ ਸ਼ਹੀਦ ਹੋਏ ਕਿਸਾਨਾਂ ਦੀ ਸੂਚੀ

ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਅੱਜ

ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਅੱਜ

ਕੇਂਦਰ ਦੇ ਹੁੰਗਾਰੇ ਮਗਰੋਂ ਹੀ ਅੰਦੋਲਨ ਵਾਪਸੀ ਬਾਰੇ ਸੋਚਾਂਗੇ: ਮੋਰਚਾ

ਸ਼ਹਿਰ

View All