ਗ਼ਲਤ ਜਾਣਕਾਰੀ ਦੇਣ ਕਾਰਨ ਐੱਸ ਡੀ ਐੱਮ ਦੇ ਅਹਿਲਮਦ ਨੂੰ ਨੋਟਿਸ
ਪਟਿਆਲਾ ਡਵੀਜ਼ਨ ਦੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਅੱਜ ਫਤਹਿਗੜ੍ਹ ਸਾਹਿਬ ਵਿੱਚ ਸਬ-ਡਵੀਜ਼ਨ ਦਫ਼ਤਰ ਦੇ ਮਾਲ ਰਿਕਾਰਡ ਦੀ ਜਾਂਚ ਪੜਤਾਲ ਦੌਰਾਨ ਬੇਨੇਮੀਆਂ ਸਾਹਮਣੇ ਆਉਣ ਮਗਰੋਂ ਐੱਸ ਡੀ ਐੱਮ ਦਫ਼ਤਰ ’ਚ ਤਾਇਨਾਤ ਅਹਿਲਮਦ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਜ਼ਿਕਰਯੋਗ...
Advertisement
ਪਟਿਆਲਾ ਡਵੀਜ਼ਨ ਦੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਅੱਜ ਫਤਹਿਗੜ੍ਹ ਸਾਹਿਬ ਵਿੱਚ ਸਬ-ਡਵੀਜ਼ਨ ਦਫ਼ਤਰ ਦੇ ਮਾਲ ਰਿਕਾਰਡ ਦੀ ਜਾਂਚ ਪੜਤਾਲ ਦੌਰਾਨ ਬੇਨੇਮੀਆਂ ਸਾਹਮਣੇ ਆਉਣ ਮਗਰੋਂ ਐੱਸ ਡੀ ਐੱਮ ਦਫ਼ਤਰ ’ਚ ਤਾਇਨਾਤ ਅਹਿਲਮਦ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਡਵੀਜ਼ਨਲ ਕਮਿਸ਼ਨਰ ਵੱਲੋਂ ਅੱਜ ਸਬ-ਡਵੀਜ਼ਨ ਫਤਹਿਗੜ੍ਹ ਸਾਹਿਬ ਅਤੇ ਅਮਲੋਹ ਵਿੱਚ ਤਾਇਨਾਤ ਉਪ ਮੰਡਲ ਮੈਜਿਸਟਰੇਟ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਚਨਚੇਤ ਦੌਰਾ ਕੀਤਾ ਸੀ। ਗ਼ਲਤ ਜਾਣਕਾਰੀ ਦਾ ਮਾਮਲਾ ਸਾਹਮਣੇ ਆਉਣ ’ਤੇ ਸਬੰਧਤ ਅਹਿਲਮਦ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਸਮਾਂਬੱਧ ਢੰਗ ਨਿਪਟਾਉਣ ਦੇ ਨਿਰਦੇਸ਼ ਦਿੱਤੇ।
Advertisement
Advertisement
×