ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਿਜਲੀ ਦੀਆਂ ਤਾਰਾਂ ਦੇ ਨਜ਼ਦੀਕ ਉਸਾਰੀਆਂ ਕਰਨ ਵਾਲੇ 805 ਲੋਕਾਂ ਨੂੰ ਨੋਟਿਸ ਜਾਰੀ

ਉਸਾਰੀਆਂ ਨਾ ਢਾਹੁਣ ਵਾਲਿਆਂ ਦੇ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ
Advertisement
ਚੰਡੀਗੜ੍ਹ ਵਿੱਚ ਬਿਜਲੀ ਸਪਲਾਈ ਕਰਨ ਵਾਲੀ ਕੰਪਨੀ ਚੰਡੀਗੜ੍ਹ ਪਾਵਰ ਡਿਸਟਰੀਬਿਊਸ਼ਨ ਲਿਮਟਿਡ (ਸੀਪੀਡੀਐੱਲ) ਵੱਲੋਂ ਸ਼ਹਿਰ ਵਿੱਚ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਨਾਉਣ ਲਈ ਕਾਰਜ ਕੀਤੇ ਜਾ ਰਹੇ ਹਨ। ਇਸੇ ਦੌਰਾਨ ਸੀਪੀਡੀਐੱਲ ਵੱਲੋਂ ਬਿਜਲੀ ਦੀਆਂ ਤਾਰਾਂ ਦੇ ਨਜ਼ਦੀਕ ਗੈਰ ਕਾਨੂੰਨੀ ਢੰਗ ਨਾਲ ਉਸਾਰੀਆਂ ਕਰਨ ਵਾਲੇ 805 ਲੋਕਾਂ ਨੂੰ ਨੋਟਿਸ ਜਾਰੀ ਕੀਤੇ ਹਨ। ਬਿਜਲੀ ਵਿਭਾਗ ਨੇ ਗੈਰ ਕਾਨੂੰਨੀ ਢੰਗ ਨਾਲ ਉਸਾਰੀਆਂ ਕਰਨ ਵਾਲਿਆਂ ਨੂੰ ਇਹ ਉਸਾਰੀਆਂ ਢਾਹੁਣ ਦੇ ਆਦੇਸ਼ ਦਿੱਤੇ ਹਨ। ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਸ਼ਹਿਰ ਵਿੱਚ ਗੈਰ ਕਾਨੂੰਨੀ ਢੰਗ ਨਾਲ ਉਸਾਰੀਆਂ ਨਾ ਢਾਹੁਣ ਵਾਲਿਆਂ ਦੇ ਬਿਜਲੀ ਕੁਨੈਕਸ਼ਨ ਕੱਟੇ ਜਾਣਗੇ।

ਸੀਪੀਡੀਐੱਲ ਨੇ ਸ਼ਹਿਰ ਵਿੱਚ ਨਿਰਵਿਘਨ ਬਿਜਲੀ ਸਪਲਾਈ ਕਰਨ ਲਈ ਸਰਵੇਖਣ ਕਰਵਾਇਆ ਤਾਂ ਕਈ ਤਰ੍ਹਾਂ ਦੀਆਂ ਕਮੀਆਂ ਪਾਈਆਂ ਗਈਆਂ। ਬਿਜਲੀ ਕੰਪਨੀ ਦੇ ਅਧਿਕਾਰੀਆਂ ਨੇ ਕਿਹਾ ਕਿ ਸੈਕਟਰ-25, ਬਾਪੂ ਧਾਮ ਕਲੋਨੀ, ਸੈਕਟਰ-26, ਪਿੰਡ ਦੜੂਆ, ਖੁੱਡਾ ਜੱਸੂ, ਖੁੱਡਾ ਲਾਹੌਰਾ, ਧਨਾਸ, ਹੱਲੋਮਾਜਰਾ, ਫੈਦਾਂ, ਮਨੀਮਾਜਰਾ, ਮੌਲੀ ਜੱਗਰਾਂ, ਵਿਕਾਸ ਨਗਰ, ਚਰਨ ਸਿੰਘ ਕਲੌਨੀ, ਪਲਸੋਰਾ, ਬੁੜ੍ਹੈਲ, ਡੁੱਡੂਮਾਜਰਾ ਅਤੇ ਮਲੋਆ ਇਲਾਕੇ ਵਿੱਚ ਬਿਜਲੀ ਸਪਲਾਈ ਵਿੱਚ ਰੁਕਾਵਟ ਦਾ ਵੱਡਾ ਕਾਰਨ ਬਿਜਲੀ ਦੀਆਂ ਤਾਰਾਂ ਦੇ ਨਜ਼ਦੀਕ ਗੈਰ ਕਾਨੂੰਨੀ ਢੰਗ ਨਾਲ ਕੀਤੀਆਂ ਉਸਾਰੀਆਂ ਹਨ। ਇਸੇ ਕਰਕੇ ਵਾਰ-ਵਾਰ ਬਿਜਲੀ ਸਪਲਾਈ ਵਿੱਚ ਖਰਾਬੀ ਆਉਂਦੀ ਹੈ। ਬਿਜਲੀ ਵਿਭਾਗ ਨੇ ਲੋਕਾਂ ਨੂੰ ਬਿਜਲੀ ਦੀਆਂ ਤਾਰਾਂ ਦੇ ਨਜ਼ਦੀਕ ਤੱਕ ਕੀਤੀਆਂ ਉਸਾਰੀਆਂ ਨੂੰ ਹਟਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਗੈਰ ਕਾਨੂੰਨੀ ਢੰਗ ਨਾਲ ਕੀਤੀਆਂ ਉਸਾਰੀਆਂ ਨੂੰ ਨਾ ਹਟਾਇਆ ਗਿਆ ਤਾਂ ਬਿਜਲੀ ਵਿਭਾਗ ਵੱਲੋਂ ਉਕਤ ਵਿਅਕਤੀ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਜਾਵੇਗਾ।

Advertisement

 

Advertisement