ਸਰਕਾਰੀ ਕਾਲਜ ਰੂਪਨਗਰ ’ਚ ਐੱਨ ਐੱਸ ਐੱਸ ਕੈਂਪ ਸ਼ੁਰੂ
ਸਰਕਾਰੀ ਕਾਲਜ ਰੋਪੜ ਵਿੱਚ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਐੱਨ ਐੱਸ ਐੱਸ ਦਾ ਸੱਤ ਰੋਜ਼ਾ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੀ ਸ਼ੁਰੂਆਤ ਕਰਦਿਆਂ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਾਲੰਟੀਅਰਾਂ ਨੂੰ ਕਾਲਜ ਦੀਆਂ ਪਿਛਲੇ ਸਮੇਂ ਦੌਰਾਨ ਕੌਮੀ...
ਸਰਕਾਰੀ ਕਾਲਜ ਰੋਪੜ ਵਿੱਚ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਐੱਨ ਐੱਸ ਐੱਸ ਦਾ ਸੱਤ ਰੋਜ਼ਾ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੀ ਸ਼ੁਰੂਆਤ ਕਰਦਿਆਂ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਾਲੰਟੀਅਰਾਂ ਨੂੰ ਕਾਲਜ ਦੀਆਂ ਪਿਛਲੇ ਸਮੇਂ ਦੌਰਾਨ ਕੌਮੀ ਸੇਵਾ ਯੋਜਨਾ ਵਿੱਚ ਅਹਿਮ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਵਾਲੰਟੀਅਰਾਂ ਨੂੰ ਨਰੋਏ ਸਮਾਜ ਦੀ ਸਿਰਜਣਾ ਵਾਸਤੇ ਅੱਗੇ ਆਉਣ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਇਸ ਸੱਤ ਰੋਜ਼ਾ ਐੱਨ ਐੱਸ ਐੱਸ ਕੈਂਪ ਵਿੱਚ 250 ਵਾਲੰਟੀਅਰ ਹਿੱਸਾ ਲੈ ਰਹੇ ਹਨ। ਇਸ ਉਪਰੰਤ ਡਾ. ਨਿਰਮਲ ਸਿੰਘ ਬਰਾੜ ਨੇ ਐੱਨ ਐੱਸ ਐੱਸ ਦੇ ਸੰਕਲਪ ਅਤੇ ਉਦੇਸ਼ ਤੋਂ ਜਾਣੂ ਕਰਵਾਇਆ। ਇਸ ਮੌਕੇ ਪ੍ਰੋਗਰਾਮ ਅਫ਼ਸਰ ਪ੍ਰੋ. ਕੁਲਦੀਪ ਕੌਰ, ਪ੍ਰੋ. ਜਗਜੀਤ ਸਿੰਘ ਅਤੇ ਪ੍ਰੋ. ਚੰਦਰਗੁਪਤ ਨੇ ਵਾਲੰਟੀਅਰਾਂ ਨੂੰ 10 ਅਲੱਗ-ਅਲੱਗ ਗਰੁੱਪਾਂ ਵਿੱਚ ਵੰਡਿਆ ਅਤੇ ਉਨ੍ਹਾਂ ਦੇ ਗਰੁੱਪ ਲੀਡਰਾਂ ਦੀ ਚੋਣ ਕੀਤੀ। ਪ੍ਰੋ. ਮਨਪ੍ਰੀਤ ਸਿੰਘ ਨੇ ਕੈਂਪ ਦੌਰਾਨ ਸੱਤ ਦਿਨਾਂ ਵਿੱਚ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ । ਇਸ ਕੈਂਪ ਦੇ ਦੂਸਰੇ ਸੈਸ਼ਨ ਵਿੱਚ ਪ੍ਰੋ ਰਵਨੀਤ ਕੌਰ ਨੇ ਵਲੰਟੀਅਰਾਂ ਦੇ ਫਨ ਗੇਮ ਅਤੇ ਸਭਿਆਚਾਰਕ ਮੁਕਾਬਲੇ ਕਰਵਾਏ। ਇਸ ਮੌਕੇ ਵਾਈਸ ਪ੍ਰਿੰਸੀਪਲ ਪ੍ਰੋ. ਹਰਜੀਤ ਸਿੰਘ, ਕਾਲਜ ਕੌਂਸਲ ਮੈਂਬਰ ਪ੍ਰੋ. ਮੀਨਾ ਕੁਮਾਰੀ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ, ਪ੍ਰੋ. ਲਵਲੀਨ ਵਰਮਾ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਤਰਨਜੋਤ ਕੌਰ, ਪ੍ਰੋ. ਮਨਪ੍ਰੀਤ ਕੌਰ, ਡਾ. ਮਨਦੀਪ ਕੌਰ ਹਾਜ਼ਰ ਸਨ।