ਐੱਨਐੱਸਯੂਆਈ ਨੇ ਉਪ-ਕੁਲਪਤੀ ਨੂੰ ਮੰਗ ਪੱਤਰ ਸੌਂਪਿਆ

ਐੱਨਐੱਸਯੂਆਈ ਨੇ ਉਪ-ਕੁਲਪਤੀ ਨੂੰ ਮੰਗ ਪੱਤਰ ਸੌਂਪਿਆ

ਪੱਤਰ ਪ੍ਰੇਰਕ
ਚੰਡੀਗੜ੍ਹ, 23 ਸਤੰਬਰ

ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਜਥੇਬੰਦੀ ਐਨ.ਐੱਸ.ਯੂ.ਆਈ. ਅਤੇ ਵਿਦਿਆਰਥੀ ਕੌਂਸਲ ਦੇ ਮੀਤ ਪ੍ਰਧਾਨ ਰਾਹੁਲ ਕੁਮਾਰ ਦੀ ਅਗਵਾਈ ਵਿੱਚ ਪ੍ਰੀਖਿਆਵਾਂ ਸਬੰਧੀ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਉਪ ਕੁਲਪਤੀ ਨੂੰ ਮੰਗ ਪੱਤਰ ਸੌਂਪਿਆ ਗਿਆ।

ਵਿਦਿਆਰਥੀਆਂ ਨੇ ਮੰਗ ਕੀਤੀ ਕਿ ਬੀ.ਡੀ.ਐੱਸ. ਵਿਭਾਗ ਨੇ ਅੰਤਿਮ ਸਾਲ ਦੀਆਂ ਪ੍ਰੀਖਿਆਵਾਂ ਬਾਰੇ ਕੁਝ ਸਪੱਸ਼ਟ ਨਹੀਂ ਕੀਤਾ ਹੈ ਅਤੇ ਨਾ ਹੀ ਰੀ-ਅਪੀਅਰ ਪ੍ਰੀਖਿਆਵਾਂ ਬਾਰੇ ਵੀ ਕੁਝ ਸਪੱਸ਼ਟ ਕੀਤਾ ਗਿਆ ਹੈ। ਇਨ੍ਹਾਂ ਕਾਰਨਾਂ ਕਰਕੇ ਵਿਦਿਆਰਥੀਆਂ ਵਿੱਚ ਚਿੰਤਾ ਦਾ ਮਾਹੌਲ ਹੈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਪ੍ਰੀਖਿਆਵਾਂ ਸਬੰਧੀ ਵੀ ਫੈਸਲਾ ਲਿਆ ਜਾਵੇ ਤਾਂ ਜੋ ਅੰਤਿਮ ਸਾਲ ਦੇ ਵਿਦਿਆਰਥੀ ਸਮੇਂ ਸਿਰ ਆਪਣੀ ਡਿਗਰੀਆਂ ਪ੍ਰਾਪਤ ਕਰ ਸਕਣ। ਜਥੇਬੰਦੀ ਨੇ ਮੰਗ ਕੀਤੀ ਕਿ ਜਿਹੜੇ ਵਿਦਿਆਰਥੀ ਤਕਨੀਕੀ ਕਾਰਨਾਂ ਕਰਕੇ ਆਨਲਾਈਨ ਪ੍ਰੀਖਿਆਵਾਂ ਦੇਣ ਤੋਂ ਵਾਂਝੇ ਰਹਿ ਗਏ ਹਨ ਉਨ੍ਹਾਂ ਵਿਦਿਆਰਥੀਆਂ ਨੂੰ ਮੁੜ ਪ੍ਰੀਖਿਆਵਾਂ ਦੇਣ ਦਾ ਇੱਕ ਹੋਰ ਮੌਕਾ ਦਿੱਤਾ ਜਾਵੇ। ਨਵੇਂ ਦਾਖਲੇ ਲੈਣ ਵਾਲੇ ਵਿਦਿਆਰਥੀਆਂ ਨੂੰ ਲੇਟ ਫ਼ੀਸ ਜੁਰਮਾਨਾ ਲਗਾਇਆ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਵੇਟਿੰਗ ਲਿਸਟ ਸਬੰਧੀ ਯੂਨੀਵਰਸਿਟੀ ਵਲੋਂ ਕੁਝ ਵੀ ਸਪੱਸ਼ਟ ਨਹੀਂ ਕੀਤਾ ਗਿਆ ਹੈ। ਊਨ੍ਹਾਂ ਕਿਹਾ ਕਿ ਯੂਨੀਵਰਸਿਟੀ ਮੈਨੇਜਮੈਂਟ ਨੂੰ ਚਾਹੀਦਾ ਹੈ ਕਿ ਇਨ੍ਹਾਂ ਮੰਗਾਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ। 

ਊਨ੍ਹਾਂ ਆਸ ਪ੍ਰਗਟਾਈ ਕਿ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਊਨ੍ਹਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ ਤੇ ਸਮੱਸਿਆਵਾਂ ਹੱਲ ਕੀਤੀਆਂ ਜਾਣਗੀਆਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All