ਐਸ.ਏ.ਐਸ.ਨਗਰ (ਮੁਹਾਲੀ): ਐੱਨਐੱਸਯੂਆਈ ਦੇ ਸੂਬਾਈ ਜਨਰਲ ਸਕੱਤਰ ਰਾਜਕਰਨ ਸਿੰਘ ਬੈਦਵਾਣ ਸੋਹਾਣਾ ਨੇ ਆਖਿਆ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਥੇਬੰਦੀ ਕਾਂਗਰਸ ਦੀ ਜਿੱਤ ਲਈ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਮੁੱਚੇ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਜਥੇਬੰਦੀ ਦੇ ਨਵੇਂ ਯੂਨਿਟ ਸਥਾਪਤ ਕੀਤੇ ਜਾਣਗੇ ਅਤੇ ਪਹਿਲਾਂ ਚੱਲ ਰਹੇ ਯੂਨਿਟਾਂ ਨੂੰ ਹੋਰ ਵਧੇਰੇ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਦੁਬਾਰਾ ਸੱਤਾ ਵਿੱਚ ਆਵੇਗੀ ਅਤੇ ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕਰੇਗੀ। -ਖੇਤਰੀ ਪ੍ਰਤੀਨਿਧ