ਨਰਸ ਕਤਲ ਕਾਂਡ: ਬਰਖ਼ਾਸਤ ਥਾਣੇਦਾਰ ਗ੍ਰਿਫ਼ਤਾਰ : The Tribune India

ਨਰਸ ਕਤਲ ਕਾਂਡ: ਬਰਖ਼ਾਸਤ ਥਾਣੇਦਾਰ ਗ੍ਰਿਫ਼ਤਾਰ

ਨਰਸ ਕਤਲ ਕਾਂਡ: ਬਰਖ਼ਾਸਤ ਥਾਣੇਦਾਰ ਗ੍ਰਿਫ਼ਤਾਰ

ਦਰਸ਼ਨ ਸਿੰਘ ਸੋਢੀ

ਐਸ.ਏ.ਐਸ. ਨਗਰ (ਮੁਹਾਲੀ), 25 ਨਵੰਬਰ

ਮੁਹਾਲੀ ਵਿੱਚ ਆਪਣੀ ਸਹੇਲੀ ਨਾਲ ਪੀਜੀ ਵਿੱਚ ਰਹਿੰਦੀ ਸਟਾਫ ਨਰਸ ਨਸੀਬ ਕੌਰ (23) ਵਾਸੀ ਅਬੋਹਰ ਦੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਸੋਹਾਣਾ ਪੁਲੀਸ ਨੇ ਬਰਖ਼ਾਸਤ ਏਐੱਸਆਈ ਰਸਪ੍ਰੀਤ ਸਿੰਘ ਵਾਸੀ ਚਾਊਮਾਜਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਬਰਮਾ ਸਿੰਘ ਨੇ ਦੱਸਿਆ ਕਿ ਮੁਲਜ਼ਮ ਥਾਣੇਦਾਰ ਨੇ ਨਰਸ ਨਾਲ ਸਰੀਰਕ ਸਬੰਧ ਬਣਾਉਣ ਤੋਂ ਬਾਅਦ ਗਲਾ ਘੁੱਟ ਕੇ ਉਸ ਦੀ ਹੱਤਿਆ ਕਰ ਦਿੱਤੀ ਸੀ। ਪੰਜਾਬ ਸਰਕਾਰ ਵੱਲੋਂ ਥਾਣੇਦਾਰ ਰਸਪ੍ਰੀਤ ਸਿੰਘ ਨੂੰ ਮੁਹਾਲੀ ਦੇ ਇੱਕ ਬਿਲਡਰ ਦੇ ਘਰ ਲੁੱਟ-ਖੋਹ ਕਰਨ ਦੇ ਮਾਮਲੇ ਵਿੱਚ ਕੁਝ ਸਮਾਂ ਪਹਿਲਾਂ ਬਰਖ਼ਾਸਤ ਕੀਤਾ ਗਿਆ ਸੀ। ਨਸੀਬ ਕੌਰ ਪੰਚਕੂਲਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਤਾਇਨਾਤ ਸੀ। ਕਿਸੇ ਰਾਹਗੀਰ ਨੇ ਬੈਂਚ ’ਤੇ ਪਈ ਨਰਸ ਦੀ ਲਾਸ਼ ਬਾਰੇ ਪੁਲੀਸ ਨੂੰ ਇਤਲਾਹ ਦਿੱਤੀ ਸੀ। ਸਬ ਇੰਸਪੈਕਟਰ ਬਰਮਾ ਸਿੰਘ ਨੇ ਦੱਸਿਆ ਕਿ ਬਰਖ਼ਾਸਤ ਥਾਣੇਦਾਰ ਦੇ ਨਰਸ ਨਾਲ ਕਥਿਤ ਨਾਜਾਇਜ਼ ਸਬੰਧ ਸਨ। ਪਹਿਲਾਂ ਵੀ ਉਹ ਇੱਕ ਦੂਜੇ ਨੂੰ ਮਿਲਦੇ ਸਨ। ਬੀਤੀ 12 ਨਵੰਬਰ ਨੂੰ ਮੁਲਜ਼ਮ ਦੀ ਮਾਂ ਅਤੇ ਪਤਨੀ ਬੀਬੀਪੁਰ (ਫਤਹਿਗੜ੍ਹ ਸਾਹਿਬ) ਵਿੱਚ ਆਪਣੇ ਫਾਰਮ ਹਾਊਸ ’ਤੇ ਗਏ ਹੋਏ ਸਨ ਅਤੇ ਪਿੱਛੋਂ ਰਸਪ੍ਰੀਤ ਨੇ ਨਰਸ ਨੂੰ ਆਪਣੇ ਘਰ ਸੱਦ ਲਿਆ ਅਤੇ ਉਸ ਨਾਲ ਸਰੀਰਕ ਸਬੰਧ ਕਾਇਮ ਕੀਤੇ। ਇਸ ਦੌਰਾਨ ਉਨ੍ਹਾਂ ਦੀ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਅਤੇ ਮੁਲਜ਼ਮ ਨੇ ਉਸ (ਨਰਸ) ਦਾ ਗਲਾ ਘੁੱਟ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਵਾਲੀ ਦੇਰ ਰਾਤ ਰਸਪ੍ਰੀਤ ਨੇ ਕਾਨੂੰਨ ਤੋਂ ਬਚਣ ਲਈ ਨਰਸ ਦੀ ਲਾਸ਼ ਨੂੰ ਸੋਹਾਣਾ ਵਿੱਚ ਗੰਦੇ ਪਾਣੀ ਦੇ ਟੋਭੇ ਨੇੜੇ ਬੈਂਚ ’ਤੇ ਰੱਖ ਕੇ ਫਰਾਰ ਹੋ ਗਿਆ। ਇਹ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਸੀ। ਪੁਲੀਸ ਨੇ ਮ੍ਰਿਤਕ ਨਰਸ ਦੇ ਮੋਬਾਈਲ ਫੋਨ ਦੀ ਕਾਲ ਡਿਟੇਲ ਦੀ ਜਾਂਚ ਮਗਰੋਂ ਅੱਜ ਰਸਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ। ਉਸ ਖ਼ਿਲਾਫ਼ ਧਾਰਾ 302, 376, 201 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਸ਼ਹਿਰ

View All