ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁਹਾਲੀ ਮੈਡੀਕਲ ਕਾਲਜ ਦੇ ਨਰਸਿੰਗ ਸਟਾਫ਼ ਦੀ ਹੜਤਾਲ ਜਾਰੀ

ਅਕਾਲੀ ਦਲ ਵੱਲੋਂ ਹਡ਼ਤਾਲ ਦੀ ਹਮਾਇਤ ਦਾ ਐਲਾਨ; ਐਮਰਜੈਂਸੀ ਸੇਵਾਵਾਂ ਠੱਪ ਕਰਨ ਬਾਰੇ ਫ਼ੈਸਲਾ ਅੱਜ
ਨਰਸਿੰਗ ਸਟਾਫ਼ ਦੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ।
Advertisement

ਮੁਹਾਲੀ ਮੈਡੀਕਲ ਕਾਲਜ ਦੇ ਨਰਸਿੰਗ ਸਟਾਫ਼ ਦੀ ਹੜਤਾਲ ਜਾਰੀ ਹੈ। ਅਕਾਲੀ ਦਲ ਵੱਲੋਂ ਮੈਡੀਕਲ ਕਾਲਜਾਂ ਦੇ ਨਰਸਿੰਗ ਸਟਾਫ਼ ਵੱਲੋਂ ਆਪਣੀ ਇੱਕੋ-ਇੱਕ ਹੱਕੀ ਮੰਗ ਲਈ ਆਰੰਭੀ ਸ਼ਾਂਤਮਈ ਹੜਤਾਲ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਹੈ। ਅਕਾਲੀ ਦਲ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਅੱਜ ਮੁਹਾਲੀ ਦੇ ਫੇਜ਼ ਛੇ ਦੇ ਸਰਕਾਰੀ ਮੈਡੀਕਲ ਕਾਲਜ ਦੇ ਨਰਸਿੰਗ ਸਟਾਫ਼ ਦੇ ਧਰਨੇ ਵਿਚ ਸ਼ਮੂਲੀਅਤ ਕੀਤੀ।

ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਦਾਰ ਸੋਹਾਣਾ ਨੇ ਕਿਹਾ ਕਿ ਨਰਸਿੰਗ ਸਟਾਫ਼ ਦੇ ਸਾਂਤਮਈ ਸੰਘਰਸ਼ ਵਿਰੁਧ ਐਸਮਾ ਲਾਗੂ ਕਰਨ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਨਸ਼ਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੀ ਪਾਰਟੀ ਪੰਜਾਬ ਵਿਚ ਧਰਨੇ-ਮੁਜ਼ਾਹਰਿਆਂ ਵਿੱਚੋਂ ਨਿਕਲੀ ਹੋਵੇ, ਉਸ ਪਾਰਟੀ ਵੱਲੋਂ ਸਖ਼ਤੀ ਨਾਲ ਧਰਨਿਆਂ ਨੂੰ ਕੁਚਲਣ ਦੀ ਕੋਸ਼ਿਸ਼ ਕਰਨੀ ਨਿੰਦਣਯੋਗ ਹੈ। ਇਸੇ ਦੌਰਾਨ ਅੱਜ ਨਰਸਿੰਗ ਸਟਾਫ਼ ਵੱਲੋਂ ਧਰਨੇ ਦੌਰਾਨ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ 2020 ਵਿੱਚ ਨਰਸਿੰਗ ਸਟਾਫ਼ ਵਿਚ ਨਿਯੁਕਤ ਕੀਤਾ ਸੀ, ਉਦੋਂ ਉਨ੍ਹਾਂ ਨੂੰ 44,900 ਦੀ ਤਨਖਾਹ ਨਿਯੁਕਤੀ ਪੱਤਰਾਂ ਵਿਚ ਦਰਸਾਈ ਗਈ ਸੀ ਪਰ ਉਨ੍ਹਾਂ ਨੂੰ 29200 ਰੁਪਏ ਹੀ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਾਇਨਸਾਫ਼ੀ ਖ਼ਿਲਾਫ਼ ਉਹ ਲਗਾਤਾਰ ਪਿਛਲੇ ਪੰਜ ਸਾਲ ਤੋਂ ਵਿਭਾਗੀ ਅਧਿਕਾਰੀਆਂ ਅਤੇ ਸਿਹਤ ਮੰਤਰੀ ਨੂੰ ਮਿਲ ਕੇ ਮੰਗ ਪੱਤਰ ਦਿੰਦੇ ਆ ਰਹੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਉਹ ਐਮਰਜੈਂਸੀ ਸੇਵਾਵਾਂ ਲਗਾਤਾਰ ਚਲਾ ਰਹੀਆਂ ਹਨ ਪਰ ਕਦੋਂ ਤੱਕ ਉਨ੍ਹਾਂ ਦੀ ਮੰਗ ਨਹੀਂ ਮੰਨੀ ਜਾਂਦੀ, ਉਦੋਂ ਤੱਕ ਉਹ ਹੜਤਾਲ ਜਾਰੀ ਰੱਖਣਗੀਆਂ। ਉਨ੍ਹਾਂ ਕਿਹਾ ਕਿ ਸੂਬਾਈ ਲੀਡਰਸ਼ਿਪ ਵੱਲੋਂ ਸੋਮਵਾਰ ਨੂੰ ਮੀਟਿੰਗ ਕਰਕੇ ਜੋ ਵੀ ਫੈਸਲਾ ਲਿਆ ਜਾਵੇਗਾ, ਉਸ ਨੂੰ ਪੂਰਨ ਹਮਾਇਤ ਦਿੱਤੀ ਜਾਵੇਗੀ। ਧਰਨਾ ਕੈਂਪ ਵਿਖੇ ਹੀ ਨਰਸਿੰਗ ਸਟਾਫ਼ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਵੀ ਮਨਾਇਆ।

Advertisement

Advertisement
Show comments