DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Officers' Association: ਅਫਸਰਜ਼ ਐਸੋਸੀਏਸ਼ਨ ਵੱਲੋਂ ਵੱਖ-ਵੱਖ ਮੁੱਦਿਆਂ ’ਤੇ ਚਰਚਾ

ਪੰਜਾਬ ਸਿਵਲ ਸਰਵਿਸਿਜ਼ (ਰਿਟਾਇਰਡ) ਅਫਸਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਅੱਜ ਚੰਡੀਗੜ੍ਹ ਸਥਿਤ ਯੂ ਟੀ ਗੈਸਟ ਹਾਊਸ ਵਿੱਚ ਕੀਤੀ ਗਈ। ਇਸ ਦੌਰਾਨ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੀ ਗਈ। ਇਸ ਦੇ ਨਾਲ ਹੀ 80 ਸਾਲ ਦੀ ਉਮਰ...

  • fb
  • twitter
  • whatsapp
  • whatsapp
featured-img featured-img
ਐਸੋਸੀਏਸ਼ਨ ਦੇ ਮੈਂਬਰ ਜ਼ੋਰਾ ਸਿੰਘ ਸਹੋਤਾ ਦਾ ਸਨਮਾਨ ਕਰਦੇ ਹੋਏ।
Advertisement

ਪੰਜਾਬ ਸਿਵਲ ਸਰਵਿਸਿਜ਼ (ਰਿਟਾਇਰਡ) ਅਫਸਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਅੱਜ ਚੰਡੀਗੜ੍ਹ ਸਥਿਤ ਯੂ ਟੀ ਗੈਸਟ ਹਾਊਸ ਵਿੱਚ ਕੀਤੀ ਗਈ। ਇਸ ਦੌਰਾਨ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੀ ਗਈ। ਇਸ ਦੇ ਨਾਲ ਹੀ 80 ਸਾਲ ਦੀ ਉਮਰ ਪੂਰੀ ਕਰ ਚੁੱਕੇ ਜ਼ੋਰਾ ਸਿੰਘ ਸਹੋਤਾ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦੀ ਲੰਮੀ ਉਮਰ ਅਤੇ ਤੰਦਰੁਸਤੀ ਦੀ ਕਾਮਨਾ ਕੀਤੀ। ਐਸੋਸੀਏਸ਼ਨ ਦੇ ਪ੍ਰਧਾਨ ਡਾ. ਬਲਬੀਰ ਸਿੰਘ ਢੋਲ ਨੇ ਕਿਹਾ ਕਿ ਇਹ ਉਪਰਾਲਾ ਉਨ੍ਹਾਂ ਸੀਨੀਅਰ ਮੈਂਬਰਾਂ ਨੂੰ ਮਾਨਤਾ ਦੇਣ ਅਤੇ ਸਨਮਾਨ ਕਰਨ ਲਈ ਕੀਤਾ ਗਿਆ ਹੈ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਕਈ ਦਹਾਕੇ ਜਨਤਕ ਸੇਵਾ ਲਈ ਸਮਰਪਿਤ ਕੀਤੇ ਹਨ। ਉਨ੍ਹਾਂ ਦਾ ਤਜਰਬਾ, ਸਮਰਪਣ ਅਤੇ ਯੋਗਦਾਨ ਨਵੀਂ ਪੀੜ੍ਹੀ ਲਈ ਪ੍ਰੇਰਨਾ ਦਾ ਸਰੋਤ ਬਣਿਆ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਅਜਿਹੇ ਸਮਾਗਮ ਸੇਵਾਮੁਕਤ ਅਧਿਕਾਰੀਆਂ ਵਿਚਕਾਰ ਭਾਈਚਾਰੇ, ਸਤਿਕਾਰ ਅਤੇ ਆਪਸੀ ਮੇਲ-ਜੋਲ ਦੇ ਬੰਧਨਾਂ ਨੂੰ ਹੋਰ ਮਜ਼ਬੂਤ ​​ਕਰਨਗੇ। ਐਸੋਸੀਏਸ਼ਨ ਵੱਲੋਂ ਸੀਨੀਅਰ ਮੈਂਬਰਾਂ ਦਾ ਸਨਮਾਨ ਕਰਨ ਦੀ ਰਸਮ ਭਵਿੱਖ ਵਿਚ ਵੀ ਜਾਰੀ ਰਹੇਗੀ।

Advertisement
Advertisement
×