ਜਾਂਦੇ-ਜਾਂਦੇ ਮੌਨਸੂਨ ਨੇ ਤੋੜਿਆ 12 ਸਾਲ ਦਾ ਰਿਕਾਰਡ : The Tribune India

ਜਾਂਦੇ-ਜਾਂਦੇ ਮੌਨਸੂਨ ਨੇ ਤੋੜਿਆ 12 ਸਾਲ ਦਾ ਰਿਕਾਰਡ

ਜਾਂਦੇ-ਜਾਂਦੇ ਮੌਨਸੂਨ ਨੇ ਤੋੜਿਆ 12 ਸਾਲ ਦਾ ਰਿਕਾਰਡ

ਖਰੜ ਦੇ ਸ਼ਿਵਾਲਿਕ ਸਿਟੀ ਦੇ ਬਾਹਰ ਐਤਵਾਰ ਨੂੰ ਮੀਂਹ ਕਾਰਨ ਇਕੱਠਾ ਹੋਇਆ ਪਾਣੀ। ਫੋਟੋ: ਨਿਤਿਨ ਮਿੱਤਲ

ਆਤਿਸ਼ ਗੁਪਤਾ

ਚੰਡੀਗੜ੍ਹ, 25 ਸਤੰਬਰ

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਪੈ ਰਿਹਾ ਮੀਂਹ ਲੋਕਾਂ ਲਈ ਆਫਤ ਬਣ ਗਿਆ ਹੈ। ਇਸ ਮੀਂਹ ਨੇ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਰਾਹਤ ਦਿਵਾ ਦਿੱਤੀ ਹੈ ਪਰ ਮੀਂਹ ਕਰਕੇ ਲੋਕਾਂ ਆਉਣ-ਜਾਣ ’ਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿਟੀ ਬਿਊਟੀਫੁੱਲ ਵਿੱਚ ਪੈ ਰਹੇ ਮੀਂਹ ਨੇ ਪਿਛਲੇ 12 ਸਾਲਾਂ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਸ਼ਹਿਰ ’ਚ 121 ਐੱਮਐੱਮ ਮੀਂਹ ਪਿਆ ਹੈ, ਇਹ ਮੀਂਹ ਐਤਵਾਰ ਸਵੇਰੇ 8.30 ਵਜੇ ਤੋਂ ਸ਼ਾਮ 5.30 ਵਜੇ ਤੱਕ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਾਲ 2010 ਵਿੱਚ ਸਤੰਬਰ ਮਹੀਨੇ ਦੌਰਾਨ 24 ਘੰਟੇ ਵਿੱਚ 122 ਐੱਮਐੱਮ ਮੀਂਹ ਪਿਆ ਸੀ। ਮੌਸਮ ਵਿਭਾਗ ਅਨੁਸਾਰ 26 ਸਤੰਬਰ ਦਿਨ ਸੋਮਵਾਰ ਨੂੰ ਸ਼ਹਿਰ ਵਿੱਚ ਮੀਂਹ ਪੈਣ ਦੀ ਭਵਿੱਖਵਾਣੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 25.9 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਕਿ ਆਮ ਨਾਲੋਂ 7 ਡਿਗਰੀ ਸੈਲਸੀਅਸ ਘੱਟ ਹੈ। ਸ਼ਹਿਰ ਦਾ ਘੱਟ ਤੋਂ ਘੱਟ ਤਾਪਮਾਨ 22.4 ਡਿਗਰੀ ਸੈਲਸੀਅਸ ਦਰਜ ਕੀਤਾ ਹੈ।

ਸੁਖਨਾ ਝੀਲ ਵਿੱਚ ਪਾਣੀ ਖਤਰੇ ਦੇ ਨਿਸ਼ਾਨ ਤੋਂ ਟੱਪਿਆ

ਚੰਡੀਗੜ੍ਹ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਚਾਰ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਰਕੇ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਟੱਪ ਗਿਆ ਹੈ, ਜਿਸ ਕਰਕੇ ਯੂਟੀ ਪ੍ਰਸ਼ਾਸਨ ਨੇ ਸੁਖਨਾ ਝੀਲ ਦੇ ਰੈਗੁੂਲੇਟਰ ਐਂਡ ’ਤੇ ਸਥਿਤ ਫਲੱਡ ਗੇਠ ਖੋਲ੍ਹ ਦਿੱਤੇ ਹਨ। ਇਹ ਗੇਟ ਦੁਪਹਿਰੇ 3.45 ਮਿੰਟ ’ਤੇ ਖੋਲ੍ਹੇ ਸਨ, ਉਸ ਸਮੇਂ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ 1163.20 ਫੁੱਟ ਸੀ, ਜਦੋਂ ਕਿ ਖਤਰੇ ਦਾ ਨਿਸ਼ਾਨ 1163 ਫੁੱਟ ’ਤੇ ਹੈ। ਯੂਟੀ ਪ੍ਰਸ਼ਾਸਨ ਨੇ ਪਾਣੀ ਵੱਧਣ ਦੀ ਜਾਣਕਾਰੀ ਮਿਲਦੇ ਹੀ ਸੁਖਨਾ ਝੀਲ ਦਾ ਇਕ ਫਲੱਡ ਗੇਟ ਚਾਰ ਇੰਚ ਲਈ ਖੋਲ੍ਹ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਸਾਲ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧਣ ਕਰਕੇ ਪੰਜਵੀ ਵਾਰ ਸੁਖਨਾ ਝੀਲ ਦਾ ਫਲੱਡ ਗੇਟ ਖੋਲ੍ਹਿਆ ਗਿਆ ਹੈ।

ਭਾਰੀ ਮੀਂਹ ਕਾਰਨ ਪੰਚਕੂਲਾ ’ਚ ਥਾਂ ਥਾਂ ਪਾਣੀ ਭਰਿਆ

ਪੰਚਕੂਲਾ (ਪੀ. ਪੀ. ਵਰਮਾ): ਐਤਵਾਰ ਨੂੰ ਬਰਸਾਤ ਕਾਰਨ ਪੰਚਕੂਲਾ ਵਿੱਚ ਜਨ ਜੀਵਨ ਪੂਰੀ ਤਰ੍ਹਾਂ ਠੱਪ ਹੋ ਗਿਆ। ਇਸ ਬਰਸਾਤ ਨੇ ਬਰਵਾਲਾ ਕਸਬੇ ਵਿੱਚ ਫਸਲਾਂ ਦਾ ਕਾਫੀ ਨੁਕਸਾਨ ਕੀਤਾ। ਇਲਾਕੇ ਦੇ ਕਿਸਾਨਾਂ ਨੇ ਹਰਿਆਣਾ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਖੇਤਾਂ ਵਿੱਚ ਗੋਡੇ ਗੋਡੇ ਪਾਣੀ ਖੜ੍ਹਾ ਹੈ। ਪੰਚਕੂਲਾ ਵਿੱਚ ਬਰਸਾਤ ਨੂੰ ਵੇਖਦੇ ਹੋਏ ਪਹਿਲਾਂ ਤੋਂ ਹੀ ਯੈਲੋ ਅਲਰਟ ਜਾਰੀ ਕੀਤਾ ਹੋਇਆ ਹੈ। ਪੰਚਕੂਲਾ ਦੇ ਬਸ ਸਟੈਂਡ ਚੌਕ, ਪੁਰਾਣਾ ਪੰਚਕੂਲਾ ਅਤੇ ਮਾਜ਼ਰੀ ਚੌਕ, ਸ਼ਕਤੀ ਭਵਨ ਚੌਕ, ਸੈਕਟਰ 20 ਦੇ ਟੀ ਪੁਆਇੰਟ ਭਾਰੀ ਬਰਸਾਤ ਕਾਰਨ ਲੋਕਾਂ ਦੇ ਵਾਹਨ ਖੜ੍ਹ ਗਏ ਅਤੇ ਫਿਰ ਮਕੈਨਕਾਂ ਦੀ ਚਾਂਦੀ ਰਹੀ। ਕਈ ਥਾਵਾਂ ਤੋਂ ਸੜਕਾਂ ਟੁੱਟ ਗਈਆਂ। ਪੰਚਕੂਲਾ ਦੀ ਕੁਸ਼ੱਲਿਆ ਨਦੀ, ਘੱਗਰ, ਸ਼ਿਸਵਾ ਨਦੀ ਪੂਰੀ ਤਰ੍ਹਾਂ ਚੜ੍ਹੀ ਰਹੀ। ਡਿਪਟੀ ਕਮਿਸ਼ਨਰ ਪੁਲੀਸ ਸੁਰਿੰਦਰਪਾਲ ਨੇ ਬਰਸਾਤਾਂ ਦੇ ਮੱਦੇਨਜ਼ਰ ਪੰਚਕੂਲਾ ਦੀਆਂ ਨਦੀਆਂ ਦੇ ਆਸਪਾਸ ਦਫਾ 144 ਲਗਾਈ ਹੋਈ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁਰੰਗਾਂ ਦਾ ਦੇਸ਼ ਨੌਰਵੇ

ਸੁਰੰਗਾਂ ਦਾ ਦੇਸ਼ ਨੌਰਵੇ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਸ਼ਹਿਰ

View All