ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 18 ਅਕਤੂਬਰ
ਮਹਾਰਿਸ਼ੀ ਵਾਲਮੀਕਿ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਜ ਇੱਥੇ ਸ਼ੋਭਾ ਯਾਤਰਾ ਕੱਢੀ ਗਈ। ਸਫ਼ਾਈ ਕਰਮਚਾਰੀ ਭਲਾਈ ਬੋਰਡ ਦੇ ਚੇਅਰਮੈਨ ਗੇਜਾ ਰਾਮ ਨੇ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਨੇ ਸਮਾਜ ਨੂੰ ਆਪਸੀ ਭਾਈਚਾਰਕ ਸਾਂਝ, ਏਕਤਾ ਤੇ ਅਖੰਡਤਾ ਦਾ ਰਾਹ ਵਿਖਾਇਆ, ਜਿਸ ’ਤੇ ਚੱਲ ਕੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਉਨ੍ਹਾਂ ਸਮੁੱਚੇ ਭਾਈਚਾਰੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਦੱਬੇ-ਕੁਚਲੇ ਲੋਕਾਂ ਲਈ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਸ ਮੌਕੇ ਵੱਖ-ਵੱਖ ਸਮਾਜਿਕ, ਰਾਜਨੀਤਿਕ ਤੇ ਵੱਡੀ ਗਿਣਤੀ ਵਿੱਚ ਭਾਈਚਾਰੇ ਦੇ ਲੋਕਾਂ ਨੇ ਹਿੱਸਾ ਲਿਆ ਗਿਆ। ਸ਼ੋਭਾ ਯਾਤਰਾ ਵਿਚ ਰਮਾਇਣ ਨਾਲ ਜੁੜੀਆਂ ਝਾਕੀਆਂ ਵੀ ਕੱਢੀਆਂ ਗਈਆਂ।
ਫ਼ੋਟੋ ਕੈਪਸ਼ਨ: ਸ਼ੋਭਾ ਯਾਤਰਾ ’ਚ ਸ਼ਾਮਲ ਹੁੰਦੇ ਹੋਏ ਸਫ਼ਾਈ ਕਰਮਚਾਰੀ ਭਲਾਈ ਬੋਰਡ ਦੇ ਚੇਅਰਮੈਨ ਗੇਜਾ ਰਾਮ। -ਫ਼ੋਟੋ: ਸੂਦ