ਚੰਡੀਗੜ੍ਹ: ਥਾਣਾ ਆਈਟੀ ਪਾਰਕ ਦੀ ਪੁਲੀਸ ਨੇ ਝਪਟਮਾਰਾ ਵਿਰੁੱਧ ਕਾਰਵਾਈ ਕਰਦਿਆਂ ਇਕ ਜਣੇ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਅੰਕਿਤ ਵਾਸੀ ਯੂਪੀ ਵਜੋਂ ਹੋਈ ਹੈ। ਇਹ ਕਾਰਵਾਈ ਦਲਬੀਰ ਸਿੰਘ ਵਾਸੀ ਮਲੋਆ ਦੀ ਸ਼ਿਕਾਇਤ ’ਤੇ ਕੀਤੀ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਹ ਇੰਦਰਾ ਕਲੋਨੀ ਨੇੜੇ ਆਪਣਾ ਮੋਟਰਸਾਈਕਲ ਕੋਲ ਖੜਾ ਸੀ ਤਾਂ ਮੁਲਜ਼ਮ ਉਸ ਦਾ ਮੋਬਾਈਲ ਫੋਨ ਝਪਟ ਕੇ ਫਰਾਰ ਹੋ ਗਿਆ। ਥਾਣਾ ਆਈਟੀ ਪਾਰਕ ਦੀ ਪੁਲੀਸ ਨੇ ਮਾਮਲੇ ਦੀ ਜਾਂਚ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। -ਟਨਸ