ਪੰਜ ਕਿਲੋ ਭੁੱਕੀ ਅਤੇ ਡਰੱਗ ਮਨੀ ਸਮੇਤ ਇੱਕ ਕਾਬੂ
ਖੇਤਰੀ ਪ੍ਰਤੀਨਿਧ ਐੱਸਏਐੱਸ ਨਗਰ(ਮੁਹਾਲੀ), 29 ਜੂਨ ਥਾਣਾ ਸੋਹਾਣਾ ਦੀ ਪੁਲੀਸ ਨੇ ਇੱਕ ਕਾਰ ਚਾਲਕ ਕੋਲੋਂ ਪੰਜ ਕਿਲੋ ਭੁੱਕੀ ਅਤੇ ਇੱਕ ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਡੀਐੱਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਥਾਣਾ ਸੋਹਾਣਾ ਮੁਖੀ ਇੰਸਪੈਕਟਰ ਅਮਨਦੀਪ...
Advertisement
ਖੇਤਰੀ ਪ੍ਰਤੀਨਿਧ
ਐੱਸਏਐੱਸ ਨਗਰ(ਮੁਹਾਲੀ), 29 ਜੂਨ
Advertisement
ਥਾਣਾ ਸੋਹਾਣਾ ਦੀ ਪੁਲੀਸ ਨੇ ਇੱਕ ਕਾਰ ਚਾਲਕ ਕੋਲੋਂ ਪੰਜ ਕਿਲੋ ਭੁੱਕੀ ਅਤੇ ਇੱਕ ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਡੀਐੱਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਥਾਣਾ ਸੋਹਾਣਾ ਮੁਖੀ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਹੇਠ ਥਾਣੇਦਾਰ ਤਲਵਿੰਦਰ ਸਿੰਘ ਵੱਲੋਂ ਸੈਕਟਰ-78-79 ਦੀਆਂ ਲਾਈਟਾਂ ਨੇੜੇ ਲਗਾਏ ਨਾਕੇ ਦੌਰਾਨ ਇੱਕ ਕਾਰ ਦੀ ਤਲਾਸ਼ੀ ਦੌਰਾਨ ਇਹ ਵਸਤਾਂ ਕਾਬੂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕਾਰ ਚਾਲਕ ਨੂੰ ਮੌਕੇ ਉੱਤੇ ਹੀ ਕਾਬੂ ਕਰ ਲਿਆ ਗਿਆ। ਡੀਐੱਸਪੀ ਅਨੁਸਾਰ ਮੁਲਜ਼ਮ ਦੀ ਸਨਾਖ਼ਤ ਗੁਰਪ੍ਰੀਤ ਸਿੰਘ ਵਾਸੀ ਪਿੰਡ ਪਵਾਲਾ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਐੱਨਡੀਪੀਐੱਸ ਤਹਿਤ ਕੇਸ ਦਰਜ ਕਰਨ ਮਗਰੋਂ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Advertisement
×