ਦੋ ਮੋਟਰਸਾਈਕਲਾਂ ਦੀ ਟੱਕਰ ਵਿੱਚ ਇੱਕ ਹਲਾਕ, ਇੱਕ ਜ਼ਖ਼ਮੀ
ਇਥੋਂ ਦੀ ਹੈਬਤਪੁਰ ਸੜਕ ’ਤੇ ਬੀਤੀ ਸ਼ਾਮ ਵਾਪਰੇ ਹਾਦਸੇ ’ਚ ਇਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ (42) ਹਾਲ ਵਾਸੀ ਮੁਬਾਰਕਪੁਰ ਅਤੇ ਮੂਲਰੂਪ ਵਾਸੀ ਬਿਹਾਰ ਦੇ ਰੂਪ ਵਿੱਚ ਹੋਈ...
Advertisement
ਇਥੋਂ ਦੀ ਹੈਬਤਪੁਰ ਸੜਕ ’ਤੇ ਬੀਤੀ ਸ਼ਾਮ ਵਾਪਰੇ ਹਾਦਸੇ ’ਚ ਇਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ (42) ਹਾਲ ਵਾਸੀ ਮੁਬਾਰਕਪੁਰ ਅਤੇ ਮੂਲਰੂਪ ਵਾਸੀ ਬਿਹਾਰ ਦੇ ਰੂਪ ਵਿੱਚ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਬਰਵਾਲਾ ਰੋਡ ’ਤੇ ਪਿੰਡ ਭਗਵਾਨਪੁਰ ਵਿੱਚ ਇਕ ਨਿੱਜੀ ਫੈਕਟਰੀ ਵਿੱਚ ਕੰਮ ਕਰਦਾ ਸੀ। ਬੀਤੀ ਸ਼ਾਮ ਜਦੋਂ ਉਹ ਫੈਕਟਰੀ ਤੋਂ ਛੁੱਟੀ ਕਰ ਮੋਟਰਸਾਈਕਲ ’ਤੇ ਵਾਪਸ ਆ ਰਿਹਾ ਸੀ ਤਾਂ ਹੈਬਤਪੁਰ ਸੜਕ ’ਤੇ ਗੋਲਡਨ ਪਾਮ ਸੁਸਾਇਟੀ ਦੇ ਸਾਹਮਣੇ ਉਸਦੇ ਮੋਟਰਸਾਈਕਲ ਦੀ ਟੱਕਰ ਇੱਕ ਮੋਟਰਸਾਈਕਲ ਨਾਲ ਹੋ ਗਈ। ਮੋਟਰਸਾਈਕਲ ਨੂੰ ਵਿਕਾਸ ਚਲਾ ਰਿਹਾ ਸੀ। ਆਹਮਣੇ ਸਾਹਮਣੇ ਦੀ ਟੱਕਰ ਦੋਵੇਂ ਜਣੇ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀ ਹਾਲਤ ਵਿੱਚ ਦੋਵਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਨੇ ਰਣਜੀਤ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਜਦਕਿ ਵਿਕਾਸ ਦੀ ਹਾਲਤ ਦੀ ਗੰਭੀਰਤਾਂ ਨੂੰ ਦੇਖਦਿਆਂ ਚੰਡੀਗੜ੍ਹ ਸੈਕਟਰ 32 ਹਸਪਤਾਲ ਰੈਫਰ ਕਰ ਦਿੱਤਾ।
Advertisement
Advertisement
