ਚੰਡੀਗੜ੍ਹ: ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਵਿੱਚ ਅੱਜ ਖੂੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਐਨਐਸਐਸ ਯੂਨਿਟ, ਮਿਹਰਾਮਤਿ ਲਾਈਵ ਬਲੱਡ ਡੋਨਰਜ਼ ਸੁਸਾਇਟੀ, ਰੋਟਰੈਕਟ ਕਲੱਬ ਅਤੇ ਕਾਲਜ ਦੇ ਐਨਸੀਸੀ ਨੇਵਲ ਵਿੰਗ ਵੱਲੋਂ ਸਾਂਝੇ ਤੌਰ ’ਤੇ ਲਾਇਆ ਗਿਆ। ਇਸ ਮੌਕੇ 125 ਯੂਨਿਟ ਖੂਨ ਇਕੱਠਾ ਕੀਤਾ ਗਿਆ। ਟ੍ਰਾਂਸਫਿਊਜ਼ਨ ਮੈਡੀਸਨ ਵਿਭਾਗ ਦੇ ਮਾਹਿਰਾਂ ਦੀ ਟੀਮ ਨੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਰੋਟਰੈਕਟ ਕਲੱਬ ਦੇ ਪ੍ਰਧਾਨ ਆਰਟੀਐਨ ਜਸਪਾਲ ਸਿੰਘ ਸਿੱਧੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਆਰਟੀਐਨ ਪ੍ਰਵੀਨ ਗੋਇਲ ਅਤੇ ਆਰਟੀਐਨ ਵਿਨੀਤਾ ਤਲਵਾਰ ਨੇ ਵੀ ਸ਼ਿਰਕਤ ਕੀਤੀ। ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਸਕੱਤਰ ਕਰਨਲ (ਸੇਵਾਮੁਕਤ) ਜਸਮੇਰ ਸਿੰਘ ਬਾਲਾ ਨੇ ਵਿਦਿਆਰਥੀਆਂ ਦੇ ਜੋਸ਼ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਡਾ. ਨਵਜੋਤ ਕੌਰ ਨੇ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਦੀ ਤਾਰੀਫ਼ ਕਰਦਿਆਂ ‘ਸੇਵਾ’ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਆ। -ਟ੍ਰਿਬਿਊਨ ਨਿਊਜ਼ ਸਰਵਿਸ