ਲਾਲੜੂ: ਇੱਥੇ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਸਥਿਤ ਆਲਮਗੀਰ ਮੋੜ ਉੱਤੇ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ 42 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਮੇਜਰ ਸਿੰਘ ਨੇ ਦੱਸਿਆ ਕਿ ਚੰਦਰਿਕਾ ਪ੍ਰਸ਼ਾਦ ਨੇ ਦੱਸਿਆ ਕਿ ਉਸ ਦੇ ਚਾਚੇ ਦਾ ਲੜਕਾ ਰਾਮ ਲਾਲ (42) ਵੀ ਸੋਮਵਾਰ ਰਾਤ ਨੂੰ ਘਰ ਤੋਂ ਵਾਪਸੀ ਸਮੇਂ ਸੜਕ ਪਾਰ ਕਰ ਰਿਹਾ ਸੀ ਤਾਂ ਚੰਡੀਗੜ੍ਹ ਵੱਲੋਂ ਆਉਂਦੇ ਅਣਪਛਾਤੇ ਵਾਹਨ ਚਾਲਕ ਨੇ ਤੇਜ਼ ਰਫ਼ਤਾਰੀ ਤੇ ਲਾਪ੍ਰਵਾਹੀ ਨਾਲ ਰਾਮ ਲਾਲ ਨੂੰ ਟੱਕਰ ਮਾਰ ਦਿੱਤੀ ਤੇ ਮੌਕੇ ਤੋਂ ਫ਼ਰਾਰ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਡੇਰਾਬੱਸੀ ਵਿੱਚ ਦਾਖ਼ਲ ਕਰਵਾਇਆ ਜਿੱਥੇ ਉਸ ਦੀ ਮੌਤ ਹੋ ਗਈ। ਪੁਲੀਸ ਨੇ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। -ਪੱਤਰ ਪ੍ਰੇਰਕ