ਪ੍ਰਾਪਰਟੀ ਟੈਕਸ ਜਮ੍ਹਾਂ ਕਰਾਉਣ ਲਈ ਇੱਕਮੁਸ਼ਤ ਨਿਬੇੜਾ ਯੋਜਨਾ 15 ਤੱਕ ਵਧਾਈ
ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ਲਈ ਆਰੰਭੀ ਓਟੀਐੱਸ ਸਕੀਮ ਵਿਚ 15 ਅਗਸਤ ਤੱਕ ਵਾਧਾ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਇਸ ਸਕੀਮ ਦੇ ਬਹੁਤ ਸਾਰਥਿਕ ਨਤੀਜੇ ਸਾਹਮਣੇ ਆਏ ਹਨ ਅਤੇ 31 ਜੁਲਾਈ ਤੱਕ ਜ਼ਿਲ੍ਹੇ ਵਿਚ ਪੈਂਦੀਆਂ...
Advertisement
ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ਲਈ ਆਰੰਭੀ ਓਟੀਐੱਸ ਸਕੀਮ ਵਿਚ 15 ਅਗਸਤ ਤੱਕ ਵਾਧਾ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਇਸ ਸਕੀਮ ਦੇ ਬਹੁਤ ਸਾਰਥਿਕ ਨਤੀਜੇ ਸਾਹਮਣੇ ਆਏ ਹਨ ਅਤੇ 31 ਜੁਲਾਈ ਤੱਕ ਜ਼ਿਲ੍ਹੇ ਵਿਚ ਪੈਂਦੀਆਂ ਸਮੁੱਚੀਆਂ ਨਗਰ ਕੌਂਸਲਾਂ ਵੱਲੋਂ 21.85 ਕਰੋੜ ਦੀ ਰਾਸ਼ੀ ਇਕੱਤਰ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਪ੍ਰਾਪਰਟੀ ਟੈਕਸ ਦੇ ਰਹਿੰਦੇ ਬਾਕਾਏ ਇੱਕ ਮੁਸ਼ਤ ਕਿਸ਼ਤ ਰਾਹੀਂ ਭਰਨ ਲਈ ਮਿਲੇ ਲਾਭ ਦਾ ਫ਼ਾਇਦਾ ਉਠਾਉਣਾ ਚਾਹੀਦਾ ਹੈ।
Advertisement
Advertisement