ਪਾਲਤੂ ਕੁੱਤਿਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਚੰਡੀਗੜ੍ਹ ਨਗਰ ਨਿਗਮ ਨੇ ਆਈਐੱਮਚੰਡੀਗੜ੍ਹ ਐਪ ਸ਼ੁਰੂ ਕੀਤਾ

ਪਾਲਤੂ ਕੁੱਤਿਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 19 ਮਈ

ਨਗਰ ਨਿਗਮ ਨੇ ਸ਼ਹਿਰ ਵਿੱਚ ਪਾਲਤੂ ਕੁੱਤਿਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਹੈ। ਇਸ ਮੰਤਵ ਲਈ ਆਈਐੱਮਚੰਡੀਗੜ੍ਹ ਐੱਪ ਸ਼ੁਰੂ ਕੀਤਾ ਹੈ। ਇਸ ਐਪ ਰਾਹੀਂ ਹਰ ਕੋਈ ਘਰ ਬੈਠ ਕੇ ਪਾਲਤੂਆਂ ਕੁੱਤਿਆਂ ਨੂੰ ਰਜਿਸਟਰ ਕਰਵਾ ਸਕੇਗਾ।

ਨਿਗਮ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਪਾਲਤੂ ਜਾਨਵਰਾਂ ਦੀ ਰਜਿਸਟ੍ਰੇਸ਼ਨ ਨੂੰ ਆਸਾਨ ਬਣਾਉਣ ਅਤੇ ਪਾਲਤੂ ਜਾਨਵਰਾਂ ਦੇ ਮਾਲਕਾਂ ਲਈ ਨਿਰਵਿਘਨ ਰਜਿਸਟ੍ਰੇਸ਼ਨ ਦੀ ਸਹੂਲਤ ਮੁਹੱਈਆ ਕਰਵਾਉਣ ਐਪ ਤਿਆਰ ਕੀਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਪਾਲਤੂ ਕੁੱਤਿਆਂ ਦੀ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਰੈਬੀਜ਼ (ਹਲਕਾਅ) ਤੋਂ ਬਚਾਅ ਲਈ ਕੁੱਤਿਆਂ ਦਾ ਨਿਯਮਿਤ ਟੀਕਾਕਰਨ ਜ਼ਰੂਰੀ ਹੈ। ਕੁੱਤੇ ਨੂੰ ਸਰਕਾਰੀ ਹਸਪਤਾਲ ਜਾਂ ਵੈਟਰਨਰੀ ਕੌਂਸਲ ਆਫ਼ ਇੰਡੀਆ ਨਾਲ ਰਜਿਸਟਰਡ ਪ੍ਰਾਈਵੇਟ ਵੈਟਨਰੀ ਪ੍ਰੈਕਟੀਸ਼ਨਰ ਤੋਂ ਐਂਟੀ-ਰੈਬਿਜ਼ ਦਾ ਟੀਕਾ ਲਗਵਾਇਆ ਜਾ ਸਕਦਾ ਹੈ। ਇਸੇ ਤਰ੍ਹਾਂ ਟੀਕਾਕਰਨ ਅਥਾਰਿਟੀ ਤੋਂ ਤਸਦੀਕ ਕੀਤਾ ਟੀਕਾਕਰਨ ਰਿਕਾਰਡ ਵੀ ਜ਼ਰੂਰ ਰੱਖਿਆ ਜਾਵੇ।

ਨਿਗਮ ਕਮਿਸ਼ਨਰ ਨੇ ਕਿਹਾ ਕਿ ਲਾਵਾਰਿਸ ਕੁੱਤਿਆਂ ਨੂੰ ਨਗਰ ਨਿਗਮ ਵੱਲੋਂ ਫੜ ਲਿਆ ਜਾਵੇਗਾ। ਰਜਿਸਟ੍ਰੇਸ਼ਨ ਅਥਾਰਿਟੀ ਵੱਲੋਂ ਜਾਰੀ ਕੀਤਾ ਟੋਕਨ ਹਰ ਸਮੇਂ ਕੁੱਤੇ ਦੀ ਗਰਦਨ ਦੁਆਲੇ ਹੋਣਾ ਚਾਹੀਦਾ ਹੈ। ਜਨਤਕ ਸਥਾਨਾਂ ’ਤੇ ਕੂੜਾ ਸੁੱਟਣ ਜਾਂ ਸ਼ੌਚ ਦੀ ਇਜਾਜ਼ਤ ਨਹੀਂ ਹੈ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਾ ਵਿਅਕਤੀ ਸਫ਼ਾਈ ਕਰਵਾਉਣ ਲਈ ਜ਼ਿੰਮੇਵਾਰ ਹੋਵੇਗਾ। ਇਸ ਤੋਂ ਇਲਾਵਾ ਨਗਰ ਨਿਗਮ ਖੇਤਰ ਵਿੱਚ ਵਪਾਰਕ ਉਦੇਸ਼ਾਂ ਲਈ ਕੁੱਤਿਆਂ ਨੂੰ ਬ੍ਰੀਡਿੰਗ ਅਤੇ ਟਰੇਡਿੰਗ ’ਤੇ ਮਨਾਹੀ ਹੈ।

ਨਿਗਮ ਦਫ਼ਤਰ ਵਿੱਚ ਹੈਲਮਟ ਬੈਂਕ ਸ਼ੁਰੂ

ਚੰਡੀਗੜ੍ਹ ਨਗਰ ਨਿਗਮ ਨੇ ਪਟਿਆਲਾ ਫਾਊਂਡੇਸ਼ਨ ਦੀ ਮਦਦ ਨਾਲ ਨਿਗਮ ਦਫ਼ਤਰ ਵਿੱਚ ਹੈਲਮਟ ਬੈਂਕ ਸ਼ੁਰੂ ਕੀਤਾ ਹੈ ਜਿਸ ਦਾ ਉਦਘਾਟਨ ਮੇਅਰ ਸਰਬਜੀਤ ਕੌਰ ਨੇ ਕੀਤਾ। ਫਾਊਂਡੇਸ਼ਨ ਨੇ ਨਗਰ ਨਿਗਮ ਦੇ ਕਰਮਚਾਰੀਆਂ ਲਈ 100 ਹੈਲਮੇਟ ਦਾਨ ਕੀਤੇ ਹਨ। ਦੋ ਪਹੀਆ ਵਾਹਨ ਚਾਲਕ ਹੈਲਮੇਟ ਬੈਂਕ ਤੋਂ ਹੈਲਮੇਟ ਲੈ ਸਕਦੇ ਹਨ। ਮੇਅਰ ਨੇ ਕਿਹਾ ਕਿ ਦੋ ਪਹੀਆ ਵਾਹਨ ਚਾਲਕਾਂ ਨੂੰ ਰੋਜ਼ਾਨਾ ਹੈਲਮੇਟ ਪਹਿਨਣਾ ਚਾਹੀਦਾ ਹੈ। ਇਸੇ ਦੌਰਾਨ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਪਟਿਆਲਾ ਫਾਊਂਡੇਸ਼ਨ ਦੇ ਯਤਨਾਂ ਦੀ ਸ਼ਲਾਘਾ ਕੀਤੀ। ਪਟਿਆਲਾ ਫਾਊਂਡੇਸ਼ਨ ਦੇ ਚੀਫ਼ ਫ਼ਕੰਸ਼ਨਰੀ ਰਵੀ ਸਿੰਘ ਆਹਲੂਵਾਲੀਆ ਨੇ ਚੰਡੀਗੜ੍ਹ ਵਿੱਚ ਪਿਛਲੇ ਹਫ਼ਤੇ ਸ਼ੁਰੂ ਕੀਤੀ ਗਈ ਸਾਈਕਲ ਸੁਰੱਖਿਆ ਮੁਹਿੰਮ ਅਤੇ ਹੋਰਨਾਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All