‘ਪੰਜਾਬ ਦੀਆਂ 100% ਨੌਕਰੀਆਂ ’ਤੇ ਸਿਰਫ਼ ਪੰਜਾਬੀਆਂ ਦਾ ਹੱਕ..’; ਪ੍ਰਧਾਨ ਮੰਤਰੀ ਨਾਲ ਸੁਖਬੀਰ ਬਾਦਲ ਦੀ ਮੁਲਾਕਾਤ ਤੋਂ ਬਾਅਦ ਹਰਸਿਮਰਤ ਬਾਦਲ ਦਾ ਵੱਡਾ ਬਿਆਨ
ਅਕਾਲੀ ਦਲ ਦੀ ਸਰਕਾਰ ਆਉਣ ’ਤੇ ਨੌਕਰੀਆਂ ਵਿੱਚ ਦਿੱਤਾ ਜਾਵੇਗਾ 100 ਫੀਸਦੀ ਰਾਖਵਾਂਕਰਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਹੋਈ ਅਹਿਮ ਮੁਲਾਕਾਤ ਤੋਂ ਕੁਝ ਘੰਟਿਆਂ ਬਾਅਦ ਹੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਿੱਚ ਰੁਜ਼ਗਾਰ ਅਤੇ ਸਰਕਾਰੀ ਨੌਕਰੀਆਂ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ’ਤੇ ਤਿੱਖਾ ਹਮਲਾ ਬੋਲਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਿੱਚ ਪੰਜਾਬ ਦੇ ਨੌਜਵਾਨਾਂ ਦੇ ਹੱਕ ’ਤੇ ਡਾਕਾ ਮਾਰ ਕੇ ਬਾਹਰੀ ਸੂਬਿਆਂ ਦੇ ਲੋਕਾਂ ਨੂੰ ਸਰਕਾਰੀ ਨੌਕਰੀਆਂ ਵੰਡੀਆਂ ਜਾ ਰਹੀਆਂ ਹਨ, ਜਿਸ ਨਾਲ ਸੂਬੇ ਦੇ ਪੜ੍ਹੇ-ਲਿਖੇ ਨੌਜਵਾਨ ਬੇਰੋਜ਼ਗਾਰੀ ਦਾ ਸਾਹਮਣਾ ਕਰ ਰਹੇ ਹਨ।
ਹਰਸਿਮਰਤ ਕੌਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਾਅਦੇ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਦੀਆਂ ਸਰਕਾਰੀ ਨੌਕਰੀਆਂ ਵਿੱਚ 100 ਫੀਸਦੀ ਰਾਖਵਾਂਕਰਨ ਸਿਰਫ ਪੰਜਾਬ ਦੇ ਬੱਚਿਆਂ ਲਈ ਹੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹੱਕ ਪੰਜਾਬ ਵਿੱਚ ਹੀ ਰਹੇਗਾ ਅਤੇ ਕਿਸੇ ਵੀ ਬਾਹਰੀ ਸੂਬੇ ਦੇ ਉਮੀਦਵਾਰ ਨੂੰ ਸੂਬੇ ਦੇ ਨੌਜਵਾਨਾਂ ਦਾ ਹੱਕ ਨਹੀਂ ਮਾਰਨ ਦਿੱਤਾ ਜਾਵੇਗਾ।
ਦਿੱਲੀ ਦੀਆਂ ਸਿਆਸੀ ਪਾਰਟੀਆਂ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹੁਣ ਆਪਣੀ ਖੇਤਰੀ ਪਾਰਟੀ ਦਾ ਸਾਥ ਦੇਣਾ ਚਾਹੀਦਾ ਹੈ। ਜਦੋਂ ਪੰਜਾਬ ਦੇ ਲੋਕ ਆਪਣੀ ਖੇਤਰੀ ਪਾਰਟੀ ਨੂੰ ਕਾਮਯਾਬ ਬਣਾਉਣਗੇ, ਉਦੋਂ ਹੀ ਸੂਬੇ ਵਿੱਚੋਂ 'ਦਿੱਲੀ ਦਾ ਰਾਜ' ਖਤਮ ਹੋਵੇਗਾ ਅਤੇ ਪੰਜਾਬੀਆਂ ਦਾ ਆਪਣਾ ਸ਼ਾਸਨ ਕਾਇਮ ਹੋਵੇਗਾ।
ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਇਹ ਟਿੱਪਣੀ ਠੀਕ ਉਦੋਂ ਆਈ ਹੈ, ਜਦੋਂ ਸੁਖਬੀਰ ਸਿੰਘ ਬਾਦਲ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਦਰਮਿਆਨ ਮੁਲਾਕਾਤ ਨੇ ਹਰ ਪਾਸੇ ਚਰਚਾ ਛੇੜ ਦਿੱਤੀ ਹੈ।
Sukhbir meets PM: ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ
I wholeheartedly welcome the assurance that Punjab’s very own @Akali_Dal_ President Sardar Sukhbir Singh Badal has given to the deserving youth of Punjab who have been ripped of their rightful jobs opportunities by @AAPPunjab ~ an 'outsider' party that is busy bending over… pic.twitter.com/DGFSjhJt7P
— Harsimrat Kaur Badal (@HarsimratBadal_) August 7, 2026

