ਅਧਿਆਪਕ ਹੀ ਲਗਾ ਸਕਦੇ ਨੇ ਪਾੜ੍ਹਿਆਂ ਨੂੰ ਮਿਹਨਤ ਦੀ ਚੇਟਕ: ਬੈਂਸ : The Tribune India

ਅਧਿਆਪਕ ਹੀ ਲਗਾ ਸਕਦੇ ਨੇ ਪਾੜ੍ਹਿਆਂ ਨੂੰ ਮਿਹਨਤ ਦੀ ਚੇਟਕ: ਬੈਂਸ

ਅਧਿਆਪਕ ਹੀ ਲਗਾ ਸਕਦੇ ਨੇ ਪਾੜ੍ਹਿਆਂ ਨੂੰ ਮਿਹਨਤ ਦੀ ਚੇਟਕ: ਬੈਂਸ

ਦਰਸ਼ਨ ਸਿੰਘ ਸੋਢੀ

ਐੱਸਏਐਸ ਨਗਰ (ਮੁਹਾਲੀ), 8 ਦਸੰਬਰ

ਸਿੱਖਿਆ ਵਿਭਾਗ ਵੱਲੋਂ ਅੱਜ ਇੱਥੇ ਮੁੱਖ ਦਫ਼ਤਰ ਵਿੱਚ ਮਿਸ਼ਨ-100 ਫ਼ੀਸਦੀ ਗਿਵ ਯੂਅਰ ਬੈੱਸਟ ਤਹਿਤ ਸਮੂਹ ਸਿੱਖਿਆ ਅਧਿਕਾਰੀਆਂ ਦੀ ਪਲੇਠੀ ਓਰੀਐਂਟੇਸ਼ਨ ਵਰਕਸ਼ਾਪ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਮੁੱਖ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਮਿਸ਼ਨ-100 ਫੀਸਦੀ ਦੇ ਉਦੇਸ਼ ਅਤੇ ਇਸ ਨੂੰ ਸਕੂਲਾਂ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਸਮੂਹ ਸਿੱਖਿਆ ਅਫ਼ਸਰਾਂ ਅਤੇ ਅਧਿਆਪਕ ਮੈਂਟਰ ਦੀ ਭੂਮਿਕਾ ਨੂੰ ਮਹੱਤਵਪੂਰਨ ਦੱਸਦਿਆਂ ਕਿਹਾ ਕਿ ਵਿਦਿਆਰਥੀ ਨੂੰ ਸਾਲਾਨਾ ਪ੍ਰੀਖਿਆਵਾਂ ਵਿੱਚ ਸਫ਼ਲ ਬਣਾਉਣ ਦੇ ਨਾਲ-ਨਾਲ ਚੰਗੇ ਅੰਕ ਅਤੇ ਵਧੀਆ ਤਿਆਰੀ ਕਰਕੇ ਆਉਣਾ ਇਸ ਮਿਸ਼ਨ ਦਾ ਅਸਲ ਉਦੇਸ਼ ਹੈ। ਇਸ ਤੋਂ ਇਲਾਵਾ ਸਿੱਖਿਆ ਸੁਧਾਰਾਂ ਬਾਰੇ ਵੀ ਚਰਚਾ ਕੀਤੀ ਗਈ।

ਸ੍ਰੀ ਬੈਂਸ ਨੇ ਕਿਹਾ ਸਿੱਖਿਆ ਵਿਭਾਗ ਵਿੱਚ ਕੰਮ ਸਭਿਆਚਾਰ ਦਾ ਵਿਕਾਸ ਹੋਵੇਗਾ, ਜਿਸ ਵਿੱਚ ਮਿਹਨਤੀ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਬਣਦਾ ਮਾਣ ਤਾਣ ਦਿੱਤਾ ਜਾਵੇਗਾ। ਵਿਦਿਆਰਥੀਆਂ ਨੂੰ ਮਿਹਨਤ ਕਰਨ ਦੀ ਚੇਟਕ ਲਗਾਉਣ ਲਈ ਅਧਿਆਪਕ ਹੀ ਵਧੀਆ ਮਿਸਾਲ ਬਣ ਸਕਦੇ ਹਨ ਕਿਉਂਕਿ ਅਧਿਆਪਕ ਹੀ ਖ਼ੁਦ ਇੱਕ ਚਾਨਣ ਮੁਨਾਰੇ ਵਜੋਂ ਵਿਚਰਦਾ ਹੈ। ਸਿੱਖਿਆ ਵਿਭਾਗ ਵੱਲੋਂ ਮਿਸ਼ਨ 100% ਲਈ ਮਾਈਕ੍ਰੋਯੋਜਨਾਬੰਦੀ ਕੀਤੀ ਜਾ ਰਹੀ ਹੈ, ਜਿਸ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਸਿੱਖਿਆ ਅਧਿਕਾਰੀ, ਸਕੂਲ ਮੁਖੀ, ਅਧਿਆਪਕ ਅਤੇ ਸਿੱਖਿਆ ਪ੍ਰਣਾਲੀ ਦਾ ਹਰ ਕਰਮਚਾਰੀ ਅਤੇ ਸਹਿਯੋਗੀ ਪ੍ਰਣ ਕਰਨ ਕਿ ਉਹ ਆਪਣਾ 100 ਫ਼ੀਸਦੀ ਯੋਗਦਾਨ ਪਾਉਣਗੇ। ਇਹ ਓਰੀਐਂਟੇਸ਼ਨ ਵਰਕਸ਼ਾਪ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਕਰਵਾਈ ਗਈ।

ਇਸ ਮੌਕੇ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ, ਡੀਪੀਆਈ ਤੇਜਦੀਪ ਸਿੰਘ ਸੈਣੀ, ਐਸਸੀਈਆਰਟੀ ਦੇ ਡਾਇਰੈਕਟਰ ਡਾ. ਮਨਿੰਦਰ ਸਿੰਘ ਸਰਕਾਰੀਆ, ਕਿਰਨਜੀਤ ਸਿੰਘ ਟਿਵਾਣਾ, ਡਾ. ਸ਼ੰਕਰ ਚੌਧਰੀ ਨੇ ਵੀ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਮੁੱਖ ਖ਼ਬਰਾਂ

ਹਵਾਈ ਸੈਨਾ ਦੇ ਦੋ ਲੜਾਕੂ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਹਵਾਈ ਸੈਨਾ ਦੇ ਦੋ ਲੜਾਕੂ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਸਿਖ਼ਲਾਈ ਮਿਸ਼ਨ ਲਈ ਗਵਾਲੀਅਰ ਏਅਰ ਫੋਰਸ ਬੇਸ ਤੋਂ ਸੁਖੋਈ ਤੇ ਮਿਰਾਜ ਨੇ ਭ...

ਰਾਹੁਲ ਵੱਲੋਂ ਪੁਲਵਾਮਾ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ

ਰਾਹੁਲ ਵੱਲੋਂ ਪੁਲਵਾਮਾ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ

ਭਾਰੀ ਸੁਰੱਖਿਆ ਹੇਠ ਪ੍ਰਿਯੰਕਾ, ਮਹਿਬੂਬਾ ਅਤੇ ਇਲਤਿਜਾ ਨੇ ਕੀਤੀ ਮਾਰਚ ’...

ਅਡਾਨੀ ਗਰੁੱਪ ਦੇ ਐੱਫਪੀਓ ਨੂੰ ਨਿਵੇਸ਼ਕਾਂ ਵੱਲੋਂ ਮੱਠਾ ਹੁੰਗਾਰਾ

ਅਡਾਨੀ ਗਰੁੱਪ ਦੇ ਐੱਫਪੀਓ ਨੂੰ ਨਿਵੇਸ਼ਕਾਂ ਵੱਲੋਂ ਮੱਠਾ ਹੁੰਗਾਰਾ

* ਗਰੁੱਪ ਨੇ ਐੱਫਪੀਓ ਦੀ ਕੀਮਤ ਅਤੇ ਤਰੀਕਾਂ ’ਚ ਬਦਲਾਅ ਤੋਂ ਕੀਤਾ ਇਨਕਾਰ

ਸਿੰਜਾਈ ਘਪਲਾ: ਸਾਬਕਾ ਮੰਤਰੀ ਜਨਮੇਜਾ ਸੇਖੋਂ ਤੇ ਸ਼ਰਨਜੀਤ ਢਿੱਲੋਂ ਮੁੜ ਤਲਬ

ਸਿੰਜਾਈ ਘਪਲਾ: ਸਾਬਕਾ ਮੰਤਰੀ ਜਨਮੇਜਾ ਸੇਖੋਂ ਤੇ ਸ਼ਰਨਜੀਤ ਢਿੱਲੋਂ ਮੁੜ ਤਲਬ

ਵਿਜੀਲੈਂਸ ਨੇ ਤਿੰਨ ਸੇਵਾ-ਮੁਕਤ ਆਈਏਐੱਸ ਅਧਿਕਾਰੀਆਂ ਨੂੰ ਵੀ ਪੁੱਛਗਿੱਛ ...