ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 17 ਅਕਤੂਬਰ
ਸਰਦੀ ਦੇ ਮੌਸਮ ਦੇ ਮੱਦੇਨਜ਼ਰ ਮੁਹਾਲੀ ਸਮੇਤ ਪੰਜਾਬ ਭਰ ਵਿੱਚ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਦੇ ਐੱਸਐੱਮਓ ਡਾ. ਐੱਚਐੱਸ ਚੀਮਾ ਨੇ ਦੱਸਿਆ ਕਿ ਹੁਣ ਰੋਜ਼ਾਨਾ ਸਵੇਰੇ 9 ਵਜੇ ਤੋਂ ਬਾਅਦ ਦਪਹਿਰ 3 ਵਜੇ ਹਸਪਤਾਲ ਖੁੱਲ੍ਹਾ ਰਹੇਗਾ ਜਦੋਂ ਕਿ ਇਸ ਤੋਂ ਪਹਿਲਾਂ ਰੋਜ਼ਾਨਾ ਸਵੇਰੇ 8 ਵਜੇ ਤੋਂ ਲੈ ਕੇ ਬਾਅਦ ਦੁਪਹਿਰ 2 ਵਜੇ ਹਸਪਤਾਲ ਖੁੱਲ੍ਹਾ ਰਹਿੰਦਾ ਸੀ। ਐੱਸਐੱਮਓ ਡਾ. ਚੀਮਾ ਨੇ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ 24 ਘੰਟੇ ਖੁੱਲ੍ਹੀਆਂ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਇਹ ਤਾਜ਼ਾ ਆਦੇਸ਼ ਅੱਜ ਤੋਂ 15 ਅਪਰੈਲ 2023 ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੇ।